ਚੰਡੀਗੜ੍ਹ : ਮੁੱਖ ਸਕੱਤਰ ਦੇ ਨਾਲ ਹੋਈ ਮੀਟਿੰਗ ਵਿੱਚ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੇ ਜ਼ਿਆਦਾਤਰ ਮਸਲਿਆਂ ‘ਤੇ ਸਹਿਮਤੀ ਬਣ ਗਈ ਹੈ। ਹਾਲਾਂਕਿ, ਹੜਤਾਲ ਖ਼ਤਮ ਕਰਨ ਬਾਰੇ ਅਜੇ ਫੈਸਲਾ ਨਹੀਂ ਹੋਇਆ।

ਮੁਲਾਜ਼ਮਾਂ ਦਾ ਕਹਿਣਾ ਹੈ ਕਿ ਵਿਭਾਗ ਵੱਲੋਂ ਲਿਖਤੀ ਭਰੋਸਾ ਪੱਤਰ ਜਾਰੀ ਹੋਣ ਤੋਂ ਬਾਅਦ ਹੀ ਬੱਸਾਂ ਦੀ ਸੇਵਾ ਮੁੜ ਸ਼ੁਰੂ ਕੀਤੀ ਜਾਵੇਗੀ।
” ਗੱਲਾਂ ਬਣੀਆਂ, ਹੱਲ ਨਹੀਂ… ਹੜਤਾਲ ਜਾਰੀ !”
ਸਰੋਤਾਂ ਅਨੁਸਾਰ, ਮੰਗਲਵਾਰ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਨਾਲ ਫੈਸਲਾਕੁੰਨ ਮੀਟਿੰਗ ਹੋਵੇਗੀ। ਇਸ ਦੌਰਾਨ ਕਿਲੋਮੀਟਰ ਸਕੀਮ ਤਹਿਤ ਬੱਸਾਂ ਬਾਰੇ ਇਕ ਕਮੇਟੀ ਬਣਾਈ ਜਾਵੇਗੀ, ਜੋ 20 ਦਿਨਾਂ ਵਿੱਚ ਰਿਪੋਰਟ ਪੇਸ਼ ਕਰੇਗੀ।

ਉਸ ਸਮੇਂ ਤੱਕ ਨਵੇਂ ਟੈਂਡਰ ਜਾਰੀ ਨਹੀਂ ਕੀਤੇ ਜਾਣਗੇ। ਇਸ ਤੋਂ ਇਲਾਵਾ, ਸਿਵਲ ਸਰਵਿਸ ਰੂਲ ਲਾਗੂ ਕਰਨ ਅਤੇ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਨ ਬਾਰੇ ਵੀ ਕਮੇਟੀ ਨਾਲ ਵਿਸਥਾਰਪੂਰਵਕ ਗੱਲਬਾਤ ਹੋਵੇਗੀ। ਮੀਟਿੰਗ ਵਿੱਚ ਇਹ ਵੀ ਸਹਿਮਤੀ ਬਣੀ ਹੈ ਕਿ ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਨੂੰ ਮੁੜ ਬਹਾਲ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ