ਅੰਮ੍ਰਿਤਸਰ ਰੂਰਲ ਪੁਲਿਸ ਨੇ ਬੀਐਸਐਫ ਨਾਲ ਮਿਲਕੇ ਵੱਡਾ ਸੰਯੁਕਤ ਆਪਰੇਸ਼ਨ ਚਲਾਉਂਦਿਆਂ ਜੱਗੂ ਭਗਵਾਨਪੁਰੀਆ ਗਿਰੋਹ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਦੌਰਾਨ ਪੁਲਿਸ ਨੇ 8 ਪਿਸਤੌਲ, 10 ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ।

ਜਾਣਕਾਰੀ ਮੁਤਾਬਕ, ਗ੍ਰਿਫ਼ਤਾਰ ਕੀਤੇ ਗਏ ਦੋ ਨੌਜਵਾਨ ਕਿਸੇ ਵੱਡੀ ਗੈਂਗਵਾਰ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ, ਪਰ ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਕੇ ਉਨ੍ਹਾਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ।
” ਜੱਗੂ ਭਗਵਾਨਪੁਰੀਆ ਗਿਰੋਹ ਨੂੰ ਲੱਗੀ ਵੱਡੀ ਚੋਟ – ਪੁਲਿਸ ਦੀ ਰਾਤੋਂ-ਰਾਤ ਕਾਰਵਾਈ “
ਇਹ ਦੋਵੇਂ ਨੌਜਵਾਨ ਅਮ੍ਰਿਤ ਪਾਲ ਸਿੰਘ ਅਤੇ ਮਨਜੋਤ ਸਿੰਘ ਅਮਰੀਕਾ ਵਿੱਚ ਬੈਠੇ ਜੱਗੂ ਭਗਵਾਨਪੁਰੀਆ ਦੇ ਖ਼ਾਸ ਸਾਥੀ ਗੈਂਗਸਟਰ ਹਰਪਿੰਦਰ ਸਿੰਘ ਦੇ ਇਸ਼ਾਰੇ ’ਤੇ ਕਾਰਵਾਈ ਕਰਨ ਵਾਲੇ ਸਨ। ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।

ਰਿਮਾਂਡ ਦੌਰਾਨ ਉਨ੍ਹਾਂ ਤੋਂ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ