ਨਸ਼ਾ ਤਸਕਰਾਂ ਦੇ ਖ਼ਿਲਾਫ਼ ਬੋਲਣਾ ਨੌਜਵਾਨ ਨੂੰ ਪਿਆ ਭਾਰੀ… ਲੁਧਿਆਣਾ ਦੇ ਮਾਡਲ ਟਾਊਨ ਸਥਿਤ ਅੰਬੇਡਕਰ ਨਗਰ ਇਲਾਕੇ ਵਿੱਚ ਨਸ਼ਾ ਵੇਚਣ ਵਾਲੇ ਨੂੰ ਰੋਕਣਾ ਇੱਕ ਨੌਜਵਾਨ ਨੂੰ ਮਹਿੰਗਾ ਪੈ ਗਿਆ। ਜਾਣਕਾਰੀ ਮੁਤਾਬਕ, ਨਸ਼ਾ ਤਸਕਰ ਅਤੇ ਉਸਦੇ ਸਾਥੀਆਂ ਨੇ ਨੌਜਵਾਨ ਉੱਤੇ ਹਮਲਾ ਕਰ ਦਿੱਤਾ। ਇਲਾਕੇ ਦੇ ਲੋਕਾਂ ਵੱਲੋਂ ਵਿਰੋਧ ਕਰਨ \‘ਤੇ ਨਸ਼ਾ ਤਸਕਰ ਫਰਾਰ ਹੋ ਗਿਆ, ਪਰ ਕੁਝ ਸਮੇਂ ਬਾਅਦ ਆਪਣੇ 40 ਤੋਂ 50 ਸਾਥੀਆਂ ਸਮੇਤ ਵਾਪਸ ਆ ਕੇ ਬੋਤਲਾਂ ਅਤੇ ਤੇਜਧਾਰ ਹਥਿਆਰਾਂ ਨਾਲ ਦੁਬਾਰਾ ਹਮਲਾ ਕਰ ਦਿੱਤਾ। ਇਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਹਮਲੇ ਦੌਰਾਨ ਇੱਕ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਸਦੇ ਉੱਤੇ ਤਲਵਾਰ ਨਾਲ ਵਾਰ ਕੀਤਾ ਗਿਆ। ਇਸ ਘਟਨਾ ਦੌਰਾਨ ਕਈ ਵਾਹਨ ਅਤੇ ਲੋਕ ਵੀ ਜ਼ਖ਼ਮੀ ਹੋਏ ਹਨ। ਮੌਕੇ ਤੇ ਪਹੁੰਚੀ ਪੁਲਿਸ ਨੇ ਸ਼ੁਰੂਆਤੀ ਕਾਰਨ ਨੌਜਵਾਨ ਨਾਲ ਮੋਢਾ ਵੱਜਣਾ ਦੱਸਿਆ ਹੈ ਅਤੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ।
” ਨਸ਼ਾ ਰੋਕਣ ਵਾਲੇ ਨੌਜਵਾਨ ’ਤੇ ਤੇਜ਼ਧਾਰ ਹਮਲਾ… !”
ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਕੁਝ ਨੌਜਵਾਨ ਨਸ਼ਾ ਵੇਚਦੇ ਹਨ ਅਤੇ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੇ ਘਰ ਵਿੱਚ ਦਾਖਲ ਹੋ ਕੇ ਹਮਲਾ ਕੀਤਾ। ਬਾਅਦ ਵਿੱਚ ਉਹ ਆਪਣੇ ਸਾਥੀਆਂ ਸਮੇਤ ਆਏ ਅਤੇ ਤੇਜਧਾਰ ਹਥਿਆਰਾਂ ਅਤੇ ਬੋਤਲਾਂ ਨਾਲ ਲੋਕਾਂ ਤੇ ਹਮਲੇ ਕੀਤੇ।

ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਇਲਾਕੇ ਵਿੱਚ ਸ਼ਾਂਤੀ ਬਣੀ ਰਹੇ |
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ