ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ।

ਇੱਥੇ ਇੱਕ ਲੁਟੇਰੇ ਨੇ ਦਿਨ ਦਿਹਾੜੇ ਮਹਿਲਾ ਨੂੰ ਨਿਸ਼ਾਨਾ ਬਣਾਇਆ ਅਤੇ ਉਸਦਾ ਪਰਸ ਖੋਹ ਕੇ ਮੌਕੇ ਤੋਂ ਫਰਾਰ ਹੋ ਗਿਆ।
“ਮਹਿਲਾ ਤੋਂ ਪਰਸ ਖੋਹ ਕੇ ਰਫ਼ੂਚੱਕਰ… ਮਾਡਲ ਟਾਊਨ ‘ਚ ਹੜਕੰਪ !”
ਇਸ ਲੁੱਟ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਸਪਸ਼ਟ ਤੌਰ ‘ਤੇ ਦੇਖਿਆ ਜਾ ਸਕਦਾ ਹੈ ਕਿ ਲੁਟੇਰੇ ਵੱਲੋਂ ਪਰਸ ਖੋਹਣ ਦੌਰਾਨ ਮਹਿਲਾ ਸੰਤੁਲਨ ਗੁਆ ਕੇ ਸੜਕ ‘ਤੇ ਡਿੱਗ ਜਾਂਦੀ ਹੈ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ। ਉਧਰ, ਪੁਲਿਸ ਨੇ ਇਸ ਘਟਨਾ ‘ਤੇ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ ਅਤੇ ਆਰੋਪੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ