ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿੱਚ ਤਾਇਨਾਤ ਇੱਕ ਏਐਸਆਈ ਅਤੇ ਉਸਦੇ ਇੱਕ ਹੋਰ ਸਾਥੀ ਨੂੰ 8000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ । ਹੈਰਾਨੀ ਦੀ ਗੱਲ ਇਹ ਹੈ ਕਿ ਇਹ ਠਾਣੇਦਾਰ ਸਾਲ 2023 ਵਿੱਚ ਵੀ ਰਿਸ਼ਵਤ ਲੈਂਦਾ ਫੜਿਆ ਗਿਆ ਸੀ। ਉਸ ਤੋਂ ਬਾਅਦ ਜਮਾਨਤ ਤੇ ਬਾਹਰ ਆ ਗਿਆ ਅਤੇ ਫਿਰ ਤੋਂ ਪੁਲਿਸ ਸਟੇਸ਼ਨ ਵਿੱਚ ਲੱਗ ਗਿਆ ਅਤੇ ਫਿਰ ਤੋਂ ਇਹਨੇ ਰਿਸ਼ਵਤ ਲੈਣੀ ਸ਼ੁਰੂ ਕਰ ਦਿੱਤੀ ਪਹਿਲਾਂ ਸਾਲ 2023 ਵਿੱਚ ਰਿਸ਼ਵਤ ਨਾਲ ਫੜੇ ਜਾਣ ਦਾ ਕੇਸ ਫਿਲਹਾਲ ਅਦਾਲਤ ਵਿੱਚ ਵਿਚਾਰਦੀਨ ਹੈ ਅਤੇ ਇਹ ਠਾਣੇਦਾਰ ਦੂਸਰੀ ਵਾਰ ਰਿਸ਼ਵਤ ਲੈਂਦਾ ਫੜਿਆ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਥਾਣਾ ਧਨੌਲਾ ਵਿੱਚ ਤਾਇਨਾਤ ਏਐਸਆਈ ਸੁਖਦੇਵ ਸਿੰਘ ਅਤੇ ਉਸਦੇ ਇੱਕ ਹੋਰ ਸਾਥੀ ਸਤਵਿੰਦਰ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ 8000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ।
ਰਿਸ਼ਵਤ ਦੀ ਲਤ ਨੇ ਡੁਬੋਇਆ ਠਾਣੇਦਾਰ ਨੂੰ
ਉਸਨੇ ਦੱਸਿਆ ਕਿ ਉਸਨੂੰ ਜੋਗਾ ਸਿੰਘ ਨਾਮ ਦੇ ਵਿਅਕਤੀ ਤੋਂ ਸ਼ਿਕਾਇਤ ਮਿਲੀ ਸੀ । ਜੋਗਾ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸਦੇ ਪੁੱਤਰ ਨਿਰਮਲ ਸਿੰਘ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੋਸ਼ੀ ਏਐਸਆਈ ਸੁਖਦੇਵ ਸਿੰਘ ਇਸਦੀ ਜਾਂਚ ਕਰਨ ਲਈ ਉਸਦੇ ਘਰ ਆਇਆ ਅਤੇ ਉਸਦੇ ਤਿੰਨ ਮੋਬਾਈਲ ਫੋਨ ਖੋਹ ਲਏ।

ਜਦੋਂ ਉਸਨੇ ਆਪਣੇ ਮੋਬਾਈਲ ਫੋਨ ਮੰਗੇ ਤਾਂ ਦੋਸ਼ੀ ਸੁਖਦੇਵ ਸਿੰਘ ਨੇ 10000 ਰੁਪਏ ਦੀ ਮੰਗ ਕੀਤੀ। ਉਨ੍ਹਾਂ ਦਾ ਸੌਦਾ 8000 ਰੁਪਏ ਵਿੱਚ ਤੈਅ ਹੋ ਗਿਆ। ਜਿਸ ਤੋਂ ਬਾਅਦ ਉਸਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ। ਵਿਜੀਲੈਂਸ ਬਿਊਰੋ ਨੇ ਦੋਵਾਂ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਭ੍ਰਿਸ਼ਟਾਚਾਰ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ