ਤਰਨ ਤਾਰਨ : ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਰਾਮ ਸਿੰਘ ਵਾਲਾ ਦੇ ਨੇੜੇ ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਟੁੱਟ ਗਿਆ ਹੈ। ਪਾਣੀ ਦੇ ਤੇਜ਼ ਵਹਾਅ ਕਾਰਨ ਬੰਨ੍ਹ ਦਾ ਲਗਭਗ 10 ਤੋਂ 12 ਫੁੱਟ ਹਿੱਸਾ ਦਰਿਆ ਵਿੱਚ ਰੁੜ੍ਹ ਗਿਆ ਹੈ।

ਇਸ ਹਾਦਸੇ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
” ਸਤਲੁਜ ਦਰਿਆ ਰੌਂਦਿਆ… ਧੁੱਸੀ ਬੰਨ੍ਹ ਟੁੱਟਿਆ !”
ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਵਾਰ ਪ੍ਰਸ਼ਾਸਨ ਨੂੰ ਇਸ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਮੋਰੇ ਬਣਾਉਣ ਅਤੇ ਪੱਥਰ ਲਗਾਉਣ ਦੀ ਬੇਨਤੀ ਕੀਤੀ ਸੀ, ਪਰ ਧਿਆਨ ਨਹੀਂ ਦਿੱਤਾ। ਨਤੀਜੇ ਵਜੋਂ, ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਇਹ ਬੰਨ੍ਹ ਟੁੱਟ ਗਿਆ ਹੈ।

ਪਿੰਡ ਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦ ਹੀ ਕੋਈ ਕਦਮ ਨਾ ਚੁੱਕਿਆ ਤਾਂ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਕੇ ਤਬਾਹ ਹੋ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ