1000 Rs Promise For Women • ਔਰਤਾਂ ਨਾਲ ਕੀਤੀ ਗਰੰਟੀ ਪੂਰੀ ਕਰੇ ਜਾਂ ਭਗਵੰਤ ਮਾਨ ਅਸਤੀਫ਼ਾ ਦੇਵੇ -ਮਨਵਿੰਦਰ ਕੌਰ ਪੱਖੋ
ਬਰਨਾਲਾ, 31 ਦਸੰਬਰ – ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ ‘ਚ 1000 ਪ੍ਰਤੀ ਮਹੀਨਾ (1000 Rs Promise For Women) ਰਾਸ਼ੀ ਪਾਉਣ ਦਾ ਵਾਅਦਾ ਪੂਰਾ ਨਾ ਕਰਕੇ ਧੋਖਾਧੜੀ ਕੀਤੀ ਹੈ, ਜਿਸ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ‘ਚ ਭੁਗਤਣਾ ਪਵੇਗਾ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸਥਾਨਕ ਕਚਹਿਰੀ ਚੌਂਕ ਵਿੱਚ ਪੰਜਾਬ ਮਹਿਲਾ ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਕੀਤਾ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸੂਬੇ ਦੀਆਂ ਮਹਿਲਾਵਾਂ ਨੂੰ ਗੁੰਮਰਾਹ ਕੀਤਾ, ਪ੍ਰੰਤੂ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਮੌਕੇ ‘ਆਪ’ ਨੂੰ ਮਹਿਲਾਵਾਂ ਦੇ ਰੋਹ ਦਾ ਸ਼ਿਕਾਰ ਹੋਣਾ ਪਵੇਗਾ।
ਉਹਨਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਆਪ ਤੋਂ ਕਈ ਖ਼ੈਰਾਤ ਨਹੀਂ ਸਗੋਂ ਆਪਣਾ ਹੱਕ ਮੰਗਦੀਆਂ ਹਨ ਕਿਉਂਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪ ਨੇ ਪੰਜਾਬ ਦੀਆਂ ਮਹਿਲਾਵਾਂ ਨੂੰ ਗੁਮਰਾਹ ਕਰਕੇ ਵੋਟਾਂ ਬਟੋਰੀਆਂ ਪ੍ਰੰਤੂ ਜਦ ਮਹਿਲਾਵਾਂ ਨਾਲ ਕੀਤੀ ਗਰੰਟੀ ਪੂਰਾ ਕਰਨ ਦਾ ਸਮਾਂ ਆਇਆ ਤਾਂ ਆਪ ਨੇ ਚੁੱਪ ਵੱਟ ਲਈ।
1000 Rs Promise For Women

ਇਸ ਮੌਕੇ ਪੰਜਾਬ ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨਵਿੰਦਰ ਕੌਰ ਪੱਖੋ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ 1000 ਪ੍ਰਤੀ ਮਹੀਨਾ (1000 Rs Promise For Women) ਪਾਉਣ ਦਾ ਆਮ ਆਦਮੀ ਪਾਰਟੀ ਦਾ ਵਾਅਦਾ ਹੀ ਨਹੀਂ ਸਗੋਂ ਇੱਕ ਗਰੰਟੀ ਵੀ ਸੀ ਜਿਹੜੀ ਆਪ ਸਰਕਾਰ ਦੇ ਲੱਗਭੱਗ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਪੂਰੀ ਨਹੀਂ ਹੋਈ।
ਵਿਧਾਇਕ ਕਾਲਾ ਢਿੱਲੋਂ ਨੇ ਕਿਹਾ ਕਿ ਆਪ ਨੇ ਪੰਜਾਬ ਦੀਆਂ ਮਾਤਾਵਾਂ, ਭੈਣਾਂ, ਧੀਆਂ ਨਾਲ (1000 Rs Promise For Women) ਇੱਕ ਵੱਡੀ ਸਿਆਸੀ ਧੋਖਾਧੜੀ ਕੀਤੀ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਮੰਗ ਕੀਤੀ ਕਿ ਭਗਵੰਤ ਮਾਨ ਸਰਕਾਰ ਆਪਣੀ ਗਰੰਟੀ ਅਨੁਸਾਰ ਜਾਂ ਤਾਂ ਹੁਣ ਤੱਕ ਦੇ ਸਾਰੇ ਕਾਰਜਕਾਲ ਦੇ ਇਕੱਠੇ ਪੈਸੇ ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ ਪਾਵੇ ਜਾਂ ਫਿਰ ਭਗਵੰਤ ਮਾਨ ਅਸਤੀਫ਼ਾ ਦੇ ਦੇਵੇ।
ਉਹਨਾਂ ਕਿਹਾ ਕਿ ਭਗਵੰਤ ਮਾਨ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਦੀਆਂ ਮਹਿਲਾਵਾਂ ਮਾਤਾ ਭਾਗੋ ਦੀਆਂ ਵਾਰਸ ਹਨ ਜੋ ਸਮਾਂ ਆਉਣ ‘ਤੇ ਫੈਸਲਾਕੁੰਨ ਸੰਘਰਸ਼ ਕਰਨ ਦੇ ਸਮਰੱਥ ਹਨ।
ਜ਼ਿਲ੍ਹਾ ਪ੍ਰਧਾਨ ਮਨਵਿੰਦਰ ਕੌਰ ਪੱਖੋ ਨੇ ਆਪ ਨੂੰ ਚੇਤਾਵਨੀ ਦਿੰਦਿਆਂ ਹੋਇਆ ਕਿਹਾ ਕਿ ਮਹਿਲਾਵਾਂ ਨੂੰ ਉਹਨਾਂ ਦਾ ਹੱਕ ਦੇਣ ਸਬੰਧੀ ਆਮ ਆਦਮੀ ਪਾਰਟੀ ਦੀ ਇਹ ਚੁੱਪ 2027 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਚੀਕਾਂ ਵਿੱਚ ਬਦਲ ਜਾਵੇਗੀ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
