ਜਲੰਧਰ
ਗੁਰਦਾਸਪੁਰ 17 ਅਗਸਤ 2025 – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜੋਨ ਤੇਜਾ ਸਿੰਘ ਸੁਤੰਤਰ ਅਤੇ ਜੋਨ ਬਾਬਾ ਬੰਦਾ ਸਿੰਘ ਬਹਾਦਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਅੱਲੜ ਪਿੰਡੀ, ਪ੍ਰਧਾਨ ਸੁਖਜਿੰਦਰ ਸਿੰਘ ਬਾਜਵਾ ਅਗਵਾਈ ਹੇਠ ਗੁਰਦੁਆਰਾ ਬਾਬਾ ਸੀ੍ ਚੰਦ ਪਿੰਡ ਬੋਹੜ ਵਡਾਲਾ ਵਿਖੇ ਮੀਟਿੰਗ ਹੋਈ |

ਜਿਸ ਵਿੱਚ 20 ਅਗਸਤ ਨੂੰ ਜਲੰਧਰ ਦੇ ਪਿੰਡ ਕੁੱਕੜ ਦੀ ਦਾਣਾ ਮੰਡੀ ਵਿਖੇ ਹੋ ਰਹੀ ਮਹਾਂ ਰੈਲੀ ਦੀਆਂ ਤਿਆਰੀਆਂ ਕਰਵਾਉਂਦੇ ਹੋਏ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ, ਜਤਿੰਦਰ ਸਿੰਘ ਚੀਮਾ ਆਗੂ ਵਿਸ਼ੇਸ਼ ਤੌਰ ਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਇਕਾਈ ਪ੍ਰਧਾਨ ਸਕੱਤਰ ਅਹੁਦੇਦਾਰ ਵਰਕਰ ਮੀਟਿੰਗ ਵਿੱਚ ਸ਼ਾਮਲ ਹੋਏ।
“ਜਲੰਧਰ ‘ਚ ਕਿਸਾਨ ਮਹਾ ਰੈਲੀ—ਕਿੰਨੀ ਭੀੜ ਇਕੱਠੀ ਹੋਵੇਗੀ ? ”
ਅਤੇ ਉਹਨਾਂ ਨੇ ਵਿਸ਼ਵਾਸ਼ ਦਵਾਇਆ ਕਿ, ਜਲੰਧਰ ਲਲਕਾਰ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ, ਨੌਜਵਾਨ, ਬੀਬੀਆਂ-ਬੱਚੇ ਸ਼ਾਮਿਲ ਹੋਕੇ ਬਿਜਲੀ ਬੋਰਡ ਦਾ ਨਿੱਜੀ ਕਰਨ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਚਿਪ ਵਾਲੇ ਮੀਟਰ ਨਾ ਲਗਾਉਣ ਲਈ ਸਰਕਾਰ ਨੂੰ ਚਿਤਾਵਨੀ ਦਿੱਤੀ ਅਤੇ ਸ਼ੰਬੂ ਬਾਡਰ ਤੇ ਖਨੌਰੀ ਬਾਡਰ ਤੇ ਕਿਸਾਨਾਂ ਨੂੰ ਧੱਕੇ ਨਾਲ ਉਠਾ ਕੇ ਉਨ੍ਹਾਂ ਦਾ ਬਹੁਤ ਵੱਡਾ ਨੁਕਸਾਨ ਕੀਤਾ ਅਤੇ ਉਸ ਦੀ ਭਰਪਾਈ ਸਰਕਾਰ ਤੋਂ ਕਰਵਾਈ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਨੈਲ ਸਿੰਘ ਆਦੀ, ਸਤਨਾਮ ਸਿੰਘ ਖਜਾਨਚੀ,ਨਰਿੰਦਰ ਸਿੰਘ ਆਲੀਨੰਗਲ, ਰਣਬੀਰ ਸਿੰਘ ਡੁਗਰੀ, ਕੁਲਵਿੰਦਰ ਸਿੰਘ ਜੋੜਾਂ, ਦੀਦਾਰ ਸਿੰਘ ਕਾਦੀਆਂ, ਮਲਕੀਤ ਸਿੰਘ ਸਹੂਰ,ਸੁੱਚਾ ਸਿੰਘ ਬਲੱਗਣ, ਪ੍ਰਗਟ ਸਿੰਘ ਦੋਸਤਪੁਰ, ਹਰਭਜਨ ਸਿੰਘ ਚੋੜਾ, ਨਿਸ਼ਾਨ ਸਿੰਘ ਬਾਉਪੁਰ, ਦਿਲਬਾਗ ਸਿੰਘ ਹਰਦੋਛੰਨੀ, ਰਸ਼ਪਾਲ ਸਿੰਘ ਡੁਗਰੀ, ਜਪਕੀਰਤ ਹੁੰਦਲ, ਬੀਬੀ ਮਨਜਿੰਦਰ ਕੌਰ, ਬੀਬੀ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ