328 Missing Guru Granth Sahib Saroops
328 Missing Guru Granth Sahib Saroops : ਕ੍ਰਾਈਮ ਆਵਾਜ਼ ਇੰਡੀਆ ਬਠਿੰਡਾ 14 ਜਨਵਰੀ 2026 (ਜਗਸੀਰ ਸਿੰਘ ਭੁੱਲਰ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਅੱਜ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਠਿੰਡਾ ਘਰ ਪਹੁੰਚੀ। SIT ਨੇ ਜਥੇਦਾਰ ਨਾਲ ਲਾਪਤਾ ਸਰੂਪਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਘਰ ਵਿੱਚ ਕਾਫੀ ਸਮਾਂ ਬਿਤਾਇਆ।
ਐਸਆਈਟੀ ਦੇ ਮੁਖੀ ਏਆਈਜੀ ਜਗਤਪ੍ਰੀਤ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋ ਚੁਕੀ ਹੈ ਅਤੇ ਕੋਹਲੀ ਕੋਲੋਂ ਕਈ ਉਪਕਰਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੀ ਜਾਂਚ ਜਾਰੀ ਹੈ। ਉਨ੍ਹਾਂ ਨੇ ਇਸ਼ਾਰਿਆਂ-ਇਸ਼ਾਰਿਆਂ ਵਿੱਚ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਸਪਸ਼ਟ ਕੀਤਾ ਕਿ SIT ਨੂੰ ਪੂਰਾ ਸਹਿਯੋਗ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਨੂੰ ਰਾਜਨੀਤਿਕ ਰੰਗ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵੀ ਸਹਿਯੋਗ ਦੀ ਅਪੀਲ ਕੀਤੀ, ਤਾਂ ਜੋ ਜਾਂਚ ਤੇਜ਼ੀ ਨਾਲ ਅੱਗੇ ਵਧ ਸਕੇ।

ਉਸ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਥੇਦਾਰ ਤੋਂ ਉਪਰ ਚਲ ਕੇ ਕੋਈ ਰਾਜਨੀਤਿਕ ਹੁਕਮ ਨਹੀਂ ਹੋਣਾ ਚਾਹੀਦਾ। ਮਾਮਲਾ ਸਿਰਫ ਪੰਜਾਬ ਹੀ ਨਹੀਂ, ਦੇਸ਼-ਵਿਦੇਸ਼ ਦੀਆਂ ਨਜ਼ਰਾਂ ਦਾ ਕੇਂਦਰ ਬਣ ਚੁੱਕਾ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
