Blood transfusion training Barnala hospital
Blood transfusion training Barnala hospital : ਕ੍ਰਾਈਮ ਆਵਾਜ਼ ਇੰਡੀਆ ਬਰਨਾਲਾ, 9 ਜਨਵਰੀ 2026-ਜੁਆਇੰਟ ਡਾਇਰੈਕਟਰ ਬਲੱਡ ਟਰਾਂਸਫ਼ਿਊਜ਼ਨ ਕਾਂਊਸਲ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ.ਹਰੀਪਾਲ ਸਿੰਘ ਦੀ ਅਗਵਾਈ ਹੇਠ ਖੂਨ ਅਤੇ ਖੂਨ ਪਦਾਰਥਾਂ ਜਿਵੇਂ ਪਲੇਟਲੈੱਟ ਅਤੇ ਫ਼ਰੈੱਸ਼ ਫ਼ਰੋਜ਼ਨ ਪਲਾਜ਼ਮਾ ਦੀ ਸਹੀ ਢੰਗ ਨਾਲ ਵਰਤੋਂ ਕਰਨ ਸਬੰਧੀ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਸਟਾਫ਼ ਦੀ ਟਰੇਨਿੰਗ ਕਰਵਾਈ ਗਈ।
ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਡਾ.ਇੰਦੂ ਬਾਂਸਲ ਅਤੇ ਡਾ.ਅਯੂਸ਼ ਬਲੱਡ ਟਰਾਂਸਫ਼ਿਊਜ਼ਨ ਅਫ਼ਸਰ ਨੇ ਦੱਸਿਆ ਕਿ ਜਦੋਂ ਵੀ ਕਿਸੇ ਵਿਅਕਤੀ ਨੂੰ ਖੂਨ ਦੀ ਲੋੜ ਹੁੰਦੀ ਹੈ ਤਾਂ ਫ਼ਾਰਮ ਵਿੱਚ ਜਾਣਕਾਰੀ ਸਹੀ ਢੰਗ ਨਾਲ ਭਰੀ ਜਾਣੀ ਚਾਹੀਦੀ ਹੈ ਅਤੇ ਹਸਪਤਾਲ ਵਿੱਚ ਪੈਰਾ ਮੈਡੀਕਲ ਸਟਾਫ਼ ਨੂੰ ਵੀ ਆਪਣੇ ਪੱਧਰ ‘ਤੇ ਟ੍ਰੇਨਿੰਗ ਦਿੱਤੀ ਜਾਵੇ ਤਾਂ ਜੋ ਖੂਨ ਦੀ ਸਹੀ ਢੰਗ ਨਾਲ ਵਰਤੋਂ ਕੀਤੀ ਜਾ ਸਕੇ।

ਇਸ ਟ੍ਰੇਨਿੰਗ ਦੌਰਾਨ ਹਸਪਤਾਲ ਦੇ ਵਾਰਡਾਂ ਵਿੱਚ ਖੂਨ ਲਗਾਉਣ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਸਮੇਂ ਡਾ.ਹਰਜਿੰਦਰ ਕੌਰ, ਬਲੱਡ ਬੈਂਕ ਦਾ ਸਟਾਫ਼ ਅਤੇ ਹਸਪਤਾਲ ਦਾ ਸਟਾਫ਼ ਹਾਜ਼ਰ ਸੀ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
