Atishi Guru Protest Akali Apology
Atishi Guru Protest Akali Apology : ਕ੍ਰਾਈਮ ਆਵਾਜ਼ ਇੰਡੀਆ ਬਠਿੰਡਾ, 10 ਜਨਵਰੀ (ਜਗਸੀਰ ਭੁੱਲਰ) – ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਵੱਲੋਂ ਦਿੱਲੀ ਵਿਧਾਨ ਸਭਾ ਦੇ ਪਵਿੱਤਰ ਮੰਚ ‘ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਤੀ ਬੋਲੇ ਗਏ ਅਪਮਾਨਜਨਕ ਬਿਆਨ ਖਿਲਾਫ਼ ਸ੍ਰੋਮਣੀ ਅਕਾਲੀ ਦਲ ਨੇ ਬਠਿੰਡਾ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਧਰਨੇ ਦੀ ਅਗਵਾਈ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਅਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਗੋਲਡੀ ਨੇ ਕੀਤੀ।
ਅਕਾਲੀ ਦਲ ਦੇ ਵਰਕਰਾਂ ਨੇ ਧਰਨੇ ਦੌਰਾਨ ਆਮ ਆਦਮੀ ਪਾਰਟੀ ਖਿਲਾਫ਼ ਨਾਅਰੇਬਾਜ਼ੀ ਕੀਤੀ। Atishi Guru Protest Akali Apology ਪ੍ਰਦਰਸ਼ਨ ਦੌਰਾਨ ਜਗਸੀਰ ਸਿੰਘ ਜੱਗਾ ਕਲਿਆਣ ਅਤੇ ਸੁਸ਼ੀਲ ਗੋਲਡੀ ਨੇ ਕਿਹਾ ਕਿ ਆਤਿਸ਼ੀ ਮਾਰਲੇਨਾ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਵਰਤੇ ਗਏ ਸ਼ਬਦ ਸਿਰਫ਼ ਸਿੱਖ ਕੌਮ ਹੀ ਨਹੀਂ, ਸਗੋਂ ਸਮੁੱਚੀ ਮਨੁੱਖਤਾ ਦਾ ਅਪਮਾਨ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਆਤਿਸ਼ੀ ਖਿਲਾਫ਼ ਅਪਰਾਧਿਕ ਕਾਰਵਾਈ ਕਰਕੇ ਉਸਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਵਿਧਾਨ ਸਭਾ ਮੈਂਬਰਸ਼ਿਪ ਖਾਰਜ ਕੀਤੀ ਜਾਵੇ।
ਅਕਾਲੀ ਦਲ ਦੇ ਹੋਰ ਆਗੂਆਂ ਜਿਵੇਂ ਕਿ ਇਕਬਾਲ ਸਿੰਘ ਬਬਲੀ ਢਿੱਲੋਂ, ਰਵੀਪ੍ਰੀਤ ਸਿੰਘ ਸਿੱਧੂ ਅਤੇ ਸੀਨੀਅਰ ਆਗੂ ਮੋਹਿਤ ਗੁਪਤਾ ਨੇ ਵੀ ਪ੍ਰਦਰਸ਼ਨ ਵਿੱਚ ਭਾਗ ਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰਾਂ ਨੇ ਧਾਰਮਿਕ ਮਸਲਿਆਂ ਨੂੰ ਵਿਵਾਦਿਤ ਕਰਕੇ ਲੋਕਾਂ ਦਾ ਧਿਆਨ ਬੇਰੋਜ਼ਗਾਰੀ, ਨਸ਼ੇ, ਕਾਨੂੰਨ-ਵਿਵਸਥਾ ਅਤੇ ਆਰਥਿਕ ਮੰਦਹਾਲੀ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ।
ਧਰਨੇ ਦੌਰਾਨ ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਆਤਿਸ਼ੀ ਅਤੇ ਭਗਵੰਤ ਮਾਨ ਤੁਰੰਤ ਸਿੱਖ ਕੌਮ ਕੋਲੋਂ ਸਰਵਜਨਕ ਤੌਰ ‘ਤੇ ਮਾਫ਼ੀ ਮੰਗਣ।Atishi Guru Protest Akali Apology ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਸੋਸ਼ਲ ਮੀਡੀਆ ‘ਤੇ ਚੱਲ ਰਹੇ ਸਿੱਖ ਗੁਰੂਆਂ ਸਬੰਧੀ ਅਪੱਤੀਜਨਕ ਵੀਡੀਓ ਕਲਿੱਪਸ ਹਟਾਏ ਜਾਣ ਅਤੇ ਇਸ ਤਰ੍ਹਾਂ ਦੇ ਕਦਮ ਚੁੱਕਣ ਵਾਲਿਆਂ ਖਿਲਾਫ ਕੇਸ ਦਰਜ ਕੀਤੇ ਜਾਣ।
ਧਰਨੇ ਦੌਰਾਨ ਤਹਿਸੀਲਦਾਰ ਨੇ ਅਕਾਲੀ ਦਲ ਦੇ ਆਗੂਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ। ਇਸ ਮੌਕੇ ‘ਤੇ ਗੁਰਚਰਨ ਸਿੰਘ ਸੇਵਾ ਮੁਕਤ ਓਐਸਡੀ, ਡਾਕਟਰ ਦਲਜੀਤ ਸਿੰਘ ਭੁੱਚੋ, ਗੁਰਲਾਲ ਸਿੰਘ ਢੇਲਵਾਂ, ਸਵਰਨ ਸਿੰਘ ਆਕਲੀਆ, ਅਮਰਜੀਤ ਸਿੰਘ ਜੰਡਾਂਵਾਲਾ, ਐਡਵੋਕੇਟ ਸਤਿੰਦਰ ਸਿੰਘ ਅਤੇ ਹੋਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਾਜ਼ਰ ਸਨ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
