ਬਠਿੰਡਾ ਵਿੱਚ ਮਿਸ਼ਨ ਪ੍ਰਗਤੀ ਦੀ ਸ਼ੁਰੂਆਤ ਨੌਜਵਾਨਾਂ ਨੂੰ ਮੁਫ਼ਤ ਕੋਚਿੰਗ, ਸੀਐੱਮ ਮਾਨ

Muskaan gill
6 Min Read

Punjab Government Youth Initiative

Punjab Government Youth Initiative : ਕ੍ਰਾਈਮ ਆਵਾਜ਼ ਇੰਡੀਆ ਬਠਿੰਡਾ 11 ਜਨਵਰੀ 2026 ਭੁੱਲਰ -ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਕਰੀਅਰ ਬਣਾਉਣ ਲਈ ਤਿਆਰ ਕਰਨ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਕੜੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਅਧੀਨ ਦਾਖ਼ਲ ਉਮੀਦਵਾਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀ ਦੇਣ ਵਾਲਿਆਂ ਵਿੱਚ ਬਦਲਣਾ ਹੈ। Punjab Government Youth Initiative ਇਸ ਤਹਿਤ ਐੱਸ.ਐੱਸ.ਬੀ., ਪੰਜਾਬ ਪੁਲਿਸ, ਹਥਿਆਰਬੰਦ ਸੈਨਾਵਾਂ ਸਮੇਤ ਹੋਰ ਕੇਂਦਰੀ ਅਤੇ ਰਾਜ ਪੱਧਰੀ ਭਰਤੀ ਪ੍ਰੀਖਿਆਵਾਂ ਲਈ ਪੇਂਡੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ ਅਕਾਦਮਿਕ ਅਤੇ ਸਰੀਰਕ ਸਿਖਲਾਈ ਦਿੱਤੀ ਜਾ ਰਹੀ ਹੈ।

ਜ਼ਿਲ੍ਹਾ ਲਾਇਬ੍ਰੇਰੀ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠੰਢ ਦੇ ਬਾਵਜੂਦ ਇਕੱਠੇ ਹੋਏ ਲੋਕਾਂ ਦਾ ਸਵਾਗਤ ਕੀਤਾ ਅਤੇ ਇਸ ਪ੍ਰੋਗਰਾਮ ਨੂੰ ਪੰਜਾਬ ਦੇ ਬੱਚਿਆਂ ਲਈ ਸੁਨਹਿਰੀ ਭਵਿੱਖ ਦੀ ਸ਼ੁਰੂਆਤ ਦੱਸਿਆ।Punjab Government Youth Initiative ਉਨ੍ਹਾਂ ਕਿਹਾ ਕਿ ਮਿਸ਼ਨ ਪ੍ਰਗਤੀ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਸ਼ੁਰੂ ਕੀਤੀ ਗਈ ਹੈ, ਜਿਸ ਦਾ ਮੁੱਖ ਮਕਸਦ ਖ਼ਾਸ ਕਰਕੇ ਪੇਂਡੂ ਖੇਤਰਾਂ ਦੇ ਉਹ ਹੋਣਹਾਰ ਵਿਦਿਆਰਥੀ ਹਨ, ਜਿਨ੍ਹਾਂ ਦੀ ਗੁਣਵੱਤਾ ਅਤੇ ਕਿਫਾਇਤੀ ਕੋਚਿੰਗ ਸਹੂਲਤਾਂ ਤੱਕ ਪਹੁੰਚ ਨਹੀਂ ਹੈ।

Punjab Government Youth Initiative-

ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਬੈਚ ਵਿੱਚ 40 ਵਿਦਿਆਰਥੀਆਂ ਨੂੰ ਦਾਖ਼ਲਾ ਦਿੱਤਾ ਗਿਆ ਹੈ। ਅਕਾਦਮਿਕ ਕੋਚਿੰਗ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਰੀਰਕ ਸਿਖਲਾਈ ਵੀ ਦਿੱਤੀ ਜਾ ਰਹੀ ਹੈ, ਜੋ ਪੰਜਾਬ ਪੁਲਿਸ ਅਤੇ ਸੀ-ਪਾਈਟ ਦੇ ਤਜਰਬੇਕਾਰ ਇੰਸਟ੍ਰਕਟਰਾਂ ਵੱਲੋਂ ਸੀ-ਪਾਈਟ ਮੈਦਾਨ ਵਿੱਚ ਕਰਵਾਈ ਜਾ ਰਹੀ ਹੈ। ਇਸ ਸਿਖਲਾਈ ਰਾਹੀਂ ਵਿਦਿਆਰਥੀਆਂ ਨੂੰ ਐੱਸ.ਐੱਸ.ਬੀ., ਪੰਜਾਬ ਪੁਲਿਸ, ਸੀ.ਪੀ.ਓ., ਹਥਿਆਰਬੰਦ ਸੈਨਾਵਾਂ ਅਤੇ ਹੋਰ ਭਰਤੀ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾ ਰਿਹਾ ਹੈ।

ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਿੰਗੀਆਂ ਕਿਤਾਬਾਂ ਅਤੇ ਅਧਿਐਨ ਸਮੱਗਰੀ ਅਕਸਰ ਵਿਦਿਆਰਥੀਆਂ ਦੀ ਪਹੁੰਚ ਤੋਂ ਬਾਹਰ ਰਹਿ ਜਾਂਦੀ ਹੈ।Punjab Government Youth Initiative ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਮੈਂਬਰਾਂ ਵਜੋਂ ਚੁਣ ਕੇ ਲੋੜੀਂਦੀਆਂ ਕਿਤਾਬਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ। ਇਹ ਪ੍ਰੋਗਰਾਮ ਮੌਜੂਦਾ ਬੁਨਿਆਦੀ ਢਾਂਚੇ ਅਤੇ ਸਰੋਤਾਂ ਦੀ ਵਰਤੋਂ ਕਰਕੇ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਵਿੱਤੀ ਬਚਤ ਵੀ ਹੋ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਅਧਿਆਪਕ-ਮਾਰਗਦਰਸ਼ਕ ਮਾਡਲ ਅਧੀਨ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਫੈਕਲਟੀ ਮੈਂਬਰ ਖੁਦ ਵੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਉਮੀਦਵਾਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ‘ਨੌਜਵਾਨਾਂ ਦੀ ਮਦਦ ਕਰਨ ਵਾਲੇ’ ਮਾਡਲ ਵਜੋਂ ਸਾਹਮਣੇ ਆਈ ਹੈ ਅਤੇ ਇਸਨੂੰ ਸਿੱਖਿਆ ਸ਼ਾਸਤਰੀਆਂ, ਯੂਨੀਵਰਸਿਟੀਆਂ, ਪੁਲਿਸ, ਅਥਲੀਟਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਵਿਦਿਆਰਥੀਆਂ ਅਤੇ ਸਮਾਜ ਦੇ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ।

ਮਿਸ਼ਨ ਪ੍ਰਗਤੀ ਦੇ ਮਾਰਗਦਰਸ਼ਕ ਫਲਸਫੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ “ਕੋਈ ਵੀ ਪਿੱਛੇ ਨਾ ਰਹੇ” ਦੇ ਸਿਧਾਂਤ ’ਤੇ ਅਧਾਰਤ ਹੈ ਅਤੇ ਇਸ ਦਾ ਮਕਸਦ ਨੌਜਵਾਨ ਸ਼ਕਤੀਕਰਨ, ਬਰਾਬਰ ਵਿਦਿਅਕ ਮੌਕੇ ਅਤੇ ਸਰਕਾਰੀ ਸੇਵਾਵਾਂ ਵਿੱਚ ਬਠਿੰਡਾ ਦੇ ਵਿਦਿਆਰਥੀਆਂ ਦੀ ਭਾਗੀਦਾਰੀ ਵਧਾਉਣਾ ਹੈ।

ਹਾਜ਼ਰ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਜ਼ਾਹਰ ਕੀਤਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਲਈ ਲਾਭਕਾਰੀ ਸਾਬਤ ਹੋਵੇਗਾ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਮਜ਼ਬੂਤ ਕਰੇਗਾ।

ਸੂਬਾ ਸਰਕਾਰ ਦੇ ਦ੍ਰਿਸ਼ਟੀਕੋਣ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀ ਭਾਲਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। Punjab Government Youth Initiative ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਦੇ ਨਵੇਂ ਦੌਰ ਵਿੱਚ ਦਾਖ਼ਲ ਹੋ ਚੁੱਕਾ ਹੈ ਅਤੇ ਇਹ ਕ੍ਰਾਂਤੀ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰ ਰਹੀ ਹੈ।

Punjab Government Youth Initiative-

ਮੁੱਖ ਮੰਤਰੀ ਨੇ ਉਦਾਹਰਨ ਦਿੰਦਿਆਂ ਕਿਹਾ ਕਿ ਜਿਵੇਂ ਇੱਕ ਰਨਵੇਅ ਜਹਾਜ਼ ਨੂੰ ਉਡਾਣ ਭਰਨ ਵਿੱਚ ਮਦਦ ਕਰਦਾ ਹੈ, ਓਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਲਈ ਸੁਪਨਿਆਂ ਨੂੰ ਸਾਕਾਰ ਕਰਨ ਵਾਸਤੇ ਅਨੁਕੂਲ ਮਾਹੌਲ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਗਲਤ ਨੀਤੀਆਂ ਕਾਰਨ ਗਰੀਬ ਬੱਚਿਆਂ ਨੂੰ ਸਿੱਖਿਆ ਤੋਂ ਵਾਂਝਾ ਰੱਖਿਆ ਗਿਆ, ਪਰ ਹੁਣ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੰਜਾਬ ਦੇ ਬੱਚੇ ਆਪਣੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਸਕਣ।

ਇਸ ਮੌਕੇ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਮੇਅਰ ਨਗਰ ਨਿਗਮ ਸ਼੍ਰੀ ਪਦਮਜੀਤ ਮਹਿਤਾ, ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ, ਐਸਐਸਪੀ ਮੈਡਮ ਅਮਨੀਤ ਕੌਂਡਲ ਅਤੇ ਚੇਅਰਮੈਨ ਸ ਜਤਿੰਦਰ ਸਿੰਘ ਭੱਲਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਦੀ ਸ਼ੁਰੂਆਤ, ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦਾ ਪ੍ਰਬੰਧ

ਪੇਂਡੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ ਅਕਾਦਮਿਕ ਅਤੇ ਸਰੀਰਕ ਸਿਖਲਾਈ

ਐੱਸ.ਐੱਸ.ਬੀ., ਪੁਲਿਸ, ਹਥਿਆਰਬੰਦ ਸੈਨਾਵਾਂ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਵਾਉਣ ਵਾਲਾ ‘ਨੌਜਵਾਨਾਂ ਦੀ ਮਦਦ ਕਰਨ ਵਾਲਾ’ ਮਾਡਲ

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦਾ ਮਕਸਦ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀ ਦੇਣ ਵਾਲੇ ਬਣਾਉਣਾ

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *