Punjab Police Massive Drug Raid
Punjab Police Massive Drug Raid : ਕ੍ਰਾਈਮ ਆਵਾਜ਼ ਇੰਡੀਆ ਚੰਡੀਗੜ੍ਹ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਧੀਨ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 320ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ 263 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ 84 ਐਫਆਈਆਰਜ਼ ਦਰਜ ਕੀਤੀਆਂ ਗਈਆਂ ਅਤੇ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਸ ਕਾਰਵਾਈ ਦੇ ਨਾਲ, ਮੁਹਿੰਮ ਦੇ ਸ਼ੁਰੂ ਹੋਣ ਤੋਂ ਹੁਣ ਤੱਕ ਕੁੱਲ 44,630 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤਰ੍ਹਾਂ, ਨਸ਼ਾ ਛੁਡਾਉਣ ਅਤੇ ਨਸ਼ਾ ਰੋਕਥਾਮ ਵਿੱਚ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਇੱਕ ਵੱਡਾ ਮੋੜ ਸਥਾਪਿਤ ਕੀਤਾ ਹੈ Punjab Police Massive Drug Raid ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 40.1 ਕਿਲੋਗ੍ਰਾਮ ਹੈਰੋਇਨ, 609 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2060 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 56 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 263 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 280 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 24 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
