Electricity Amendment Bill Protest
Electricity Amendment Bill Protest : ਕ੍ਰਾਈਮ ਆਵਾਜ਼ ਇੰਡੀਆ 16 ਜਨਵਰੀ 2026-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਸੂਬੇ ਭਰ ਵਿੱਚ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ ਅਤੇ ਜੀ ਰਾਮ ਜੀ ਯੋਜਨਾ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਧਰਨੇ ਲਗਾਏ ਗਏ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਪ੍ਰਦਰਸ਼ਨ ਵਿੱਚ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਭਰਪੂਰ ਸਾਥ ਦਿੱਤਾ ਅਤੇ ਐਲਾਨ ਕੀਤਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਹਰ ਸੰਘਰਸ਼ ਵਿੱਚ ਸ਼ਾਮਿਲ ਰਹਿਣਗੇ।
ਇਸ ਮੌਕੇ ਕਿਸਾਨ ਆਗੂ ਗੁਰਦੀਪ ਸਿੰਘ ਰਾਮਪੁਰਾ ਅਤੇ ਸੰਘਰਸ਼ਸ਼ੀਲ ਜਥੇਬੰਦੀ ਦੇ ਗਗਨਦੀਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ Electricity Amendment Bill Protest ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਅਜਿਹੀਆਂ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਨਿੱਜੀਕਰਨ ਨੂੰ ਬੜਾਵਾ ਮਿਲ ਰਿਹਾ ਹੈ ਅਤੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਲਗਭਗ ਖਤਮ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ ਲਿਆ ਕੇ ਕੇਂਦਰ ਸਰਕਾਰ ਲੋਕਾਂ ਨੂੰ ਮਿਲ ਰਹੀ ਮੁਫਤ ਬਿਜਲੀ ਦੀ ਸਹੂਲਤ ਖਤਮ ਕਰਨਾ ਚਾਹੁੰਦੀ ਹੈ। ਇਸ ਤੋਂ ਇਲਾਵਾ ਜੀ ਰਾਮ ਜੀ ਯੋਜਨਾ ਰਾਹੀਂ ਮਜ਼ਦੂਰਾਂ ਨੂੰ ਮਿਲਣ ਵਾਲਾ ਨਰੇਗਾ ਦਾ ਕੰਮ ਵੀ ਨਾ ਮਾਤਰ ਕਰ ਦਿੱਤਾ ਜਾਵੇਗਾ।
ਉਨ੍ਹਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਫੈਸਲੇ ਕੀਤੇ ਜਾ ਰਹੇ ਹਨ, ਜਿਸ ਨਾਲ ਮੱਧਵਰਗ ਅਤੇ ਮਜ਼ਦੂਰ ਵਰਗ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। Electricity Amendment Bill Protest ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਕਬਜ਼ੇ ਕਰਨ ਲਈ ਅਜਿਹੇ ਕਦਮ ਚੁੱਕੇ ਜਾ ਰਹੇ ਹਨ, ਜਿਨ੍ਹਾਂ ਨਾਲ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰ ਵਰਗ ਵੀ ਪ੍ਰਭਾਵਿਤ ਹੋਵੇਗਾ।
ਉਨ੍ਹਾਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਨਾਲ ਕਿਸਾਨਾਂ ਨੂੰ ਮਿਲਣ ਵਾਲੀ ਮੁਫਤ ਬਿਜਲੀ ਦੀ ਸਹੂਲਤ ਖਤਮ ਹੋ ਜਾਵੇਗੀ ਅਤੇ ਆਮ ਲੋਕਾਂ ਨੂੰ ਮਿਲ ਰਹੀ 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਵੀ ਰੱਦ ਕੀਤੀ ਜਾਵੇਗੀ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਇਨ੍ਹਾਂ ਮਾਰੂ ਨੀਤੀਆਂ ਦੇ ਖਿਲਾਫ ਕਿਸਾਨਾਂ ਵੱਲੋਂ ਲਗਾਤਾਰ ਲਾਮਬੰਦੀ ਕੀਤੀ ਜਾ ਰਹੀ ਹੈ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਵੀ ਸੰਯੁਕਤ ਕਿਸਾਨ ਮੋਰਚੇ ਦਾ ਸਾਥ ਦੇ ਰਹੀਆਂ ਹਨ। ਜਦ ਤੱਕ ਕੇਂਦਰ ਸਰਕਾਰ ਇਹ ਨੀਤੀਆਂ ਵਾਪਸ ਨਹੀਂ ਲੈਂਦੀ, ਤਦ ਤੱਕ ਇਹ ਪ੍ਰਦਰਸ਼ਨ ਹੋਰ ਤੇਜ਼ ਕੀਤੇ ਜਾਣਗੇ।
ਗੁਰਦੀਪ ਸਿੰਘ ਰਾਮਪੁਰਾ, ਕਿਸਾਨ ਆਗੂ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
