ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਸਮੇਤ 9 ਨਸ਼ਾ ਤਸਕਰ ਕਾਬੂ

Muskaan gill
3 Min Read

Bathinda Police Drug Smugglers Arrested

Bathinda Police Drug Smugglers Arrested : ਕ੍ਰਾਈਮ ਆਵਾਜ਼ ਇੰਡੀਆ ਬਠਿੰਡਾ 16 ਜਨਵਰੀ (ਜਗਸੀਰ ਭੁੱਲਰ)-ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ‘ਤੇ ਕੀਤੀ ਗਈ ਨਾਕਾਬੰਦੀ ਅਤੇ ਛਾਪੇਮਾਰੀ ਦੌਰਾਨ 9 ਵਿਅਕਤੀਆਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਕੁੱਲ 105.95 ਗ੍ਰਾਮ ਹੈਰੋਇਨ, 75 ਪਾਬੰਦੀਸ਼ੁਦਾ ਕੈਪਸੂਲ ਅਤੇ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲਿਸ ਵੱਲੋਂ ਸਾਰੇ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਸਭ ਤੋਂ ਵੱਡੀ ਸਫਲਤਾ ਥਾਣਾ ਨਥਾਣਾ ਦੀ ਪੁਲਿਸ ਨੂੰ ਮਿਲੀ, ਜਿੱਥੇ ਐਸ.ਐਚ.ਓ. ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਪਿੰਡ ਪੂਹਲੀ ਨੇੜਿਓਂ ਗੁਰਪ੍ਰੇਮ ਸਿੰਘ ਵਾਸੀ ਬਹਿਮਣ ਜੱਸਾ ਸਿੰਘ ਵਾਲਾ ਨੂੰ 80 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। Bathinda Police Drug Smugglers Arrested ਇਸੇ ਤਰ੍ਹਾਂ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਕੈਂਟ ਰਿੰਗ ਰੋਡ ‘ਤੇ ਸ਼ੱਕੀ ਹਾਲਤ ਵਿੱਚ ਘੁੰਮ ਰਹੇ ਅੰਸ਼ੂ ਕੁਮਾਰ ਵਾਸੀ ਅਜੀਤ ਰੋਡ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ।

ਇਸ ਮੁਹਿੰਮ ਦੌਰਾਨ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਦਾਣਾ ਮੰਡੀ ਵਿੱਚੋਂ ਗੁਰਦੀਪ ਸਿੰਘ ਵਾਸੀ ਕੋਠੇ ਇੰਦਰ ਸਿੰਘ ਵਾਲਾ ਨੂੰ 3.25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਰਾਮਾਂ ਮੰਡੀ ਪੁਲਿਸ ਨੇ ਪਿੰਡ ਬਾਘਾ ਦੇ ਮਤੀ ਸਿੰਘ ਨੂੰ 6.50 ਗ੍ਰਾਮ ਹੈਰੋਇਨ ਅਤੇ ਨੰਦਗੜ੍ਹ ਪੁਲਿਸ ਨੇ ਪਿੰਡ ਬੰਬੀਹਾ ਦੇ ਚਰਨਜੀਤ ਸਿੰਘ ਨੂੰ 6.20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਸ਼ਿੰਦਾ ਸਿੰਘ ਅਤੇ ਸਤਨਾਮ ਸਿੰਘ ਨੂੰ 6 ਗ੍ਰਾਮ ਹੈਰੋਇਨ ਸਮੇਤ ਫੜਿਆ।

ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਦੀ ਬਰਾਮਦਗੀ ਬਾਰੇ ਪੁਲਿਸ ਨੇ ਦੱਸਿਆ ਕਿ ਥਾਣਾ ਭਗਤਾ ਭਾਈਕਾ ਦੀ ਟੀਮ ਨੇ ਦਿਆਲਪੁਰਾ ਭਾਈ ਕਾ ਵਿਖੇ ਛਾਪਾ ਮਾਰ ਕੇ ਆਕਾਸ਼ਦੀਪ ਸਿੰਘ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ। Bathinda Police Drug Smugglers Arrested ਇਸ ਤੋਂ ਇਲਾਵਾ ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਗੁਰਤੇਜ ਸਿੰਘ ਵਾਸੀ ਬਾਲਿਆਂਵਾਲੀ ਨੂੰ 75 ਪਾਬੰਦੀਸ਼ੁਦਾ ਕੈਪਸੂਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *