ਬਰਨਾਲਾ ‘ਚ ਨਸ਼ਾ ਮੁਕਤੀ ਯਾਤਰਾ – ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਦੂਜਾ ਪੜਾਅ

Muskaan gill
2 Min Read

Punjab Drug Awareness Campaign

Punjab Drug Awareness Campaign : ਕ੍ਰਾਈਮ ਆਵਾਜ਼ ਇੰਡੀਆ ਬਰਨਾਲਾ 16 ਜਨਵਰੀ – ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਬਰਨਾਲਾ ਵਿੱਚ ਪਦ ਯਾਤਰਾ ਕੱਢੀ ਗਈ।

ਇਸ ਯਾਤਰਾ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ, ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਠੱਲ ਪਾਉਣ ਲਈ ਓਪਰੇਸ਼ਨ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲ੍ਹਾ ਬਰਨਾਲਾ ਦੇ ਸ਼ਹਿਰੀ ਇਲਾਕਿਆਂ ਅਤੇ ਪਿੰਡ ਸੁੱਖਪੁਰਾ ਮੌੜ, ਕੋਠੇ ਰਜਿੰਦਰਪੁਰਾ, ਕੋਠੇ ਚੂੰਗਾਂ, ਦਾਨਗੜ੍ਹ, ਕਲਾਲਾ, ਮੱਲੀਆਂ, ਦੀਵਾਨਾ, ਗੁਮਟੀ, ਲੋਹਗੜ੍ਹ, ਪੱਖੋ ਕਲਾਂ, ਕ੍ਰਿਪਾਲ ਸਿੰਘ ਵਾਲਾ, ਢਿੱਲਵਾਂ ਪਟਿਆਲਾ, ਨਾਈਵਾਲਾ ਅਤੇ ਬਰਨਾਲਾ ਦੇ ਵਾਰਡ ਨੰਬਰ 4 ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਸ਼ਿਆਂ ਖਿਲਾਫ ਪਿੰਡ ਦੇ ਪਹਿਰੇਦਾਰ ਵਜੋਂ ਕੰਮ ਕਰ ਰਹੇ ਪਿੰਡ ਵਾਸੀਆਂ ਨੇ ਇਸ਼ਤਿਹਾਰ, ਝੰਡੇ, ਝੰਡੀਆਂ ਅਤੇ ਹੱਥ ਤਖਤੀਆਂ ਰਾਹੀਂ ਨਸ਼ਿਆਂ ਦੀ ਰੋਕਥਾਮ ਅਤੇ ਇਸ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ।

Punjab Drug Awareness Campaign-
Punjab Drug Awareness Campaign-

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਨਸ਼ਿਆਂ ਦੇ ਸੁਦਾਗਰਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ-ਨਾਲ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਡੇ ਪੱਧਰ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਨਸ਼ਿਆਂ ਦੇ ਸ਼ਿਕਾਰ ਲੋਕ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਕੇ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਆ ਸਕਣ ਅਤੇ ਰੁਜ਼ਗਾਰ ਦੇ ਕਾਬਲ ਬਣ ਸਕਣ।

ਉਨ੍ਹਾਂ ਦੱਸਿਆ ਕਿ “ਨਸ਼ਾ ਮੁਕਤੀ ਯਾਤਰਾ” ਵਿੱਚ ਲੋਕਾਂ ਨੇ ਭਰਪੂਰ ਉਤਸ਼ਾਹ ਨਾਲ ਹਿੱਸਾ ਲਿਆ। ਇਸ ਯਾਤਰਾ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ, ਜਨਤਾ ਵਿੱਚ ਜਾਗਰੂਕਤਾ ਫੈਲਾਉਣੀ ਅਤੇ ਇੱਕ ਨਸ਼ਾ ਮੁਕਤ ਸਮਾਜ ਦੀ ਨੀਂਹ ਰਖਣੀ ਹੈ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *