Jal Shakti Abhiyan 2026
Jal Shakti Abhiyan 2026 : ਕ੍ਰਾਈਮ ਆਵਾਜ਼ ਇੰਡੀਆ ਬਰਨਾਲਾ 16 ਜਨਵਰੀ-‘ਜਲ ਸ਼ਕਤੀ ਅਭਿਆਨ 2026’ ਤਹਿਤ ਪਾਣੀ ਬਚਾਓ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਸ੍ਰੀ ਅਮਿਤ ਬੈਂਬੀ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਵਿਚ ਤਕਨੀਕੀ ਸਹਾਇਤਾ ਲਈ ਕੇਂਦਰੀ ਨੌਡਲ ਅਫਸਰ ਸ੍ਰੀ ਰਿਸ਼ੀ ਰਾਜ ਨੂੰ ਨਿਯੁਕਤ ਕੀਤਾ ਗਿਆ ਹੈ।
ਮੀਟਿੰਗ ਵਿਚ ਮੁੱਖ ਤੌਰ ‘ਤੇ ‘ਜਲ ਸੰਚੇ ਜਨ ਭਾਗੀਦਾਰੀ’ ਅਤੇ ਮਗਨਰੇਗਾ ਸਕੀਮ ਅਧੀਨ ਕਰਵਾਏ ਜਾਣ ਵਾਲੇ ਕੰਮਾਂ ਲਈ ਤਕਨੀਕੀ ਸਹਾਇਤਾ ਮੁਹੱਈਆ ਕਰਵਾਉਣ ਬਾਰੇ ਵਿਚਾਰ-ਚਰਚਾ ਕੀਤੀ ਗਈ। ਜ਼ਿਲ੍ਹਾ ਬਰਨਾਲਾ ਵਿੱਚ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿੱਚ 100 ਦੇ ਕਰੀਬ ਮੀਂਹ ਦੇ ਪਾਣੀ ਦੀ ਸੰਭਾਲ ਲਈ ਰੇਨ ਵਾਟਰ ਹਾਰਵੈਸਟਿੰਗ ਸਟਰਕਚਰ ਬਣਾਏ ਗਏ ਹਨ। ਇਸ ਤੋਂ ਇਲਾਵਾ ਸੋਕ ਪਿੱਟ ਬਣਾਉਣ ਦਾ ਕੰਮ ਕੀਤਾ ਜਾਵੇਗਾ, ਤਾਂ ਜੋ ਰਸੋਈ ਦੇ ਪਾਣੀ ਨੂੰ ਸਾਫ ਕਰਕੇ ਧਰਤੀ ਹੇਠਾਂ ਸਟੋਰ ਕੀਤਾ ਜਾ ਸਕੇ। ਇਸ ਵਿੱਤੀ ਸਾਲ ਦੌਰਾਨ 125 ਛੱਪੜਾਂ ਦੀ ਸਫਾਈ ਕੀਤੀ ਜਾ ਚੁਕੀ ਹੈ ਅਤੇ ਹੋਰ ਛੱਪੜਾਂ ਦੀ ਸਫਾਈ ਜਾਰੀ ਹੈ।

ਮੀਟਿੰਗ ਵਿੱਚ ਕੇਂਦਰੀ ਭੂਮੀ ਜਲ ਬੋਰਡ, ਚੰਡੀਗੜ੍ਹ ਤੋਂ ਕੇਂਦਰੀ ਨੋਡਲ ਅਫ਼ਸਰ ਸ਼੍ਰੀ ਰਿਸ਼ੀ ਰਾਜ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਉਨ੍ਹਾਂ ਨੇ ਸਮੂਹ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਪਾਣੀ ਦੀ ਸੰਭਾਲ ਲਈ ਤਕਨੀਕੀ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮਗਨਰੇਗਾ ਤਹਿਤ ਹੋਣ ਵਾਲੇ ਜਲ ਸੰਭਾਲ ਦੇ ਕੰਮਾਂ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਮੂਹ ਵਿਭਾਗਾਂ ਨੂੰ ਕੇਂਦਰੀ ਟੀਮ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
