NDRF school safety program
NDRF school safety program : ਕ੍ਰਾਈਮ ਆਵਾਜ਼ ਇੰਡੀਆ ਬਰਨਾਲਾ 16 ਜਨਵਰੀ- ਬਠਿੰਡਾ ਦੀ 7ਵੀਂ ਬਟਾਲੀਅਨ ਰਾਸ਼ਟਰੀ ਆਪਦਾ ਪ੍ਰਤੀਕ੍ਰਿਆ ਬਲ (ਐਨ.ਡੀ.ਆਰ.ਐਫ.) ਟੀਮ ਵੱਲੋਂ ਹੰਡਿਆਇਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਕੂਲ ਸੁਰੱਖਿਆ ਪ੍ਰੋਗਰਾਮ ਕਰਵਾਇਆ ਗਿਆ।
ਪ੍ਰੋਗਰਾਮ ਦਾ ਮੁੱਖ ਉਦੇਸ਼ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮ ਦੀਆਂ ਆਫ਼ਤਾਂ ਤੋਂ ਬਚਾਅ, ਸੁਰੱਖਿਆ ਦੇ ਤਰੀਕੇ, ਮੁੱਢਲੀ ਡਾਕਟਰੀ ਸਹਾਇਤਾ ਅਤੇ ਜੀਵਨ ਬਚਾਉਣ ਵਾਲੀਆਂ ਤਕਨੀਕਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ।

ਇਸ ਦੀ ਅਗਵਾਈ ਸਬ-ਇੰਸਪੈਕਟਰ ਰੇਖ ਸਿੰਘ ਮੀਨਾ ਨੇ ਕੀਤੀ। ਐਨ.ਡੀ.ਆਰ.ਐਫ. ਟੀਮ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਭੂਚਾਲ, ਅੱਗ ਲੱਗਣ ‘ਤੇ ਪ੍ਰਤੀਕ੍ਰਿਆ, ਬਲੀਡਿੰਗ ਕੰਟਰੋਲ, ਸੀ. ਪੀ. ਆਰ., ਐਫ਼.ਬੀ.ਏ.ਓ ਅਤੇ ਹੜਾਂ ਵਿੱਚ ਵਰਤੋਂ ਵਾਲੇ ਇੰਪ੍ਰੋਵਾਈਜ਼ਡ ਫਲੋਟਿੰਗ ਡਿਵਾਈਸ (ਆਈਐੱਫ਼ਡੀ) ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।
ਪ੍ਰਦਰਸ਼ਨ ਰਾਹੀਂ ਟੀਮ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਫ਼ਸਟ ਏਡ, ਸੁਰੱਖਿਅਤ ਨਿਕਾਸੀ ਪ੍ਰਕਿਰਿਆ (ਇਵੈਕੂਏਸ਼ਨ ਡ੍ਰਿਲ) ਅਤੇ ਆਪਦਾ ਦੌਰਾਨ ਜ਼ਰੂਰੀ ਸਾਵਧਾਨੀਆਂ ਬਾਰੇ ਸਿਖਾਇਆ।
ਇਸ ਦੇ ਨਾਲ ਹੀ, ਐਨ.ਡੀ.ਆਰ.ਐਫ. ਟੀਮ ਵੱਲੋਂ ਮੋਬਾਈਲ ਐਪਸ — ਸਚੇਤ, ਮੇਘਦੂਤ, ਦਾਮਿਨੀ ਅਤੇ ਭੂਕੰਪ — ਦੀ ਵਰਤੋਂ ਬਾਰੇ ਵੀ ਜਾਗਰੂਕਤਾ ਪ੍ਰਦਾਨ ਕੀਤੀ ਗਈ, ਤਾਂ ਜੋ ਸਮੇਂ ਸਿਰ ਆਪਦਾ ਚੇਤਾਵਨੀ ਮਿਲ ਕੇ ਜਨ-ਧਨ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ।

ਸਕੂਲ ਦੇ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਨੇ ਐਨ.ਡੀ.ਆਰ.ਐਫ. ਟੀਮ ਦੀ ਇਸ ਪਹਿਲ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਐਸੇ ਪ੍ਰੋਗਰਾਮ ਆਮ ਜਨਤਾ ਵਿੱਚ ਆਤਮਵਿਸ਼ਵਾਸ ਵਧਾਉਣ ਅਤੇ ਆਪਦਾ ਪ੍ਰਬੰਧਨ ਹੁਨਰ ਵਿਕਸਿਤ ਕਰਨ ਵਿੱਚ ਮਦਦਗਾਰ ਹਨ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
