ਸੰਗਰੂਰ ਪੁਲਿਸ ਵੱਲੋਂ ਕੈਨੇਡਾ ਕਤਲ ਕੇਸ ਵਿੱਚ ਵੱਡੀ ਸਫਲਤਾ, ਦੋਸ਼ੀ ਗ੍ਰਿਫ਼ਤਾਰ

Muskaan gill
2 Min Read

Canada murder accused arrested in Punjab

Canada murder accused arrested in Punjab : Jan 17 2026 ਕ੍ਰਾਈਮ ਆਵਾਜ਼ ਇੰਡੀਆ -ਸੰਗਰੂਰ ਪੁਲਿਸ ਨੇ ਇੱਕ ਅਹਿਮ ਅੰਤਰਰਾਸ਼ਟਰੀ ਕੇਸ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਕੈਨੇਡਾ ਵਿੱਚ ਇੱਕ ਪੰਜਾਬੀ ਲੜਕੀ ਦਾ ਕਤਲ ਕਰਕੇ ਭਾਰਤ ਫਰਾਰ ਹੋਏ ਮੁਲਜ਼ਮ ਨੂੰ ਸੰਗਰੂਰ ਪੁਲਿਸ ਨੇ ਕਾਬੂ ਕਰ ਲਿਆ ਹੈ।

ਸੰਗਰੂਰ ਦੇ ਐੱਸ.ਐੱਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਮਨਪ੍ਰੀਤ ਸਿੰਘ ਨੇ ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਅਮਨਪ੍ਰੀਤ ਕੌਰ ਸੇਠੀ ਦਾ ਕਤਲ ਕੀਤਾ ਸੀ। ਲੜਕੀ ਵੱਲੋਂ ਵਿਆਹ ਤੋਂ ਇਨਕਾਰ ਕਰਨ ‘ਤੇ ਮੁਲਜ਼ਮ ਨੇ ਇਸ ਖੌਫਨਾਕ ਵਾਰਦਾਤ ਨੂੰ ਅੰਜਾਮ ਦਿੱਤਾ।

ਐੱਸ.ਐੱਸ.ਪੀ. ਨੇ ਦੱਸਿਆ ਕਿ ਕਤਲ ਤੋਂ ਬਾਅਦ ਮੁਲਜ਼ਮ ਭਾਰਤ ਭੱਜ ਆਇਆ ਅਤੇ ਸੰਗਰੂਰ ਵਿੱਚ ਰਹਿੰਦੇ ਲੜਕੀ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗਾ। ਇਨ੍ਹਾਂ ਧਮਕੀਆਂ ਦੇ ਨਾਲ ਹੀ ਉਸ ਨੇ ਪਰਿਵਾਰ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ ਸਨ।

Canada murder accused arrested in Punjab-

न्यूज़ देखने के लिए यहां क्लिक करें

https://we.tl/t-ReSk5dRslx

ਪੁਲਿਸ ਵੱਲੋਂ ਸਾਈਬਰ ਕ੍ਰਾਈਮ ਯੂਨਿਟ ਅਤੇ ਸੀਆਈਏ ਸਟਾਫ ਦੀ ਮਦਦ ਨਾਲ ਤਕਨੀਕੀ ਜਾਂਚ ਕੀਤੀ ਗਈ, ਜਿਸ ਦੇ ਆਧਾਰ ‘ਤੇ ਦੋਸ਼ੀ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਮਾਮਲੇ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਕਰ ਰਹੀ ਹੈ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *