ਮੀਡੀਆ ’ਤੇ ਦਬਾਅ ਖਿਲਾਫ ਬਠਿੰਡਾ ਪ੍ਰੈਸ ਕਲੱਬ ਸਖ਼ਤ, ਪੰਜਾਬ ਕੇਸਰੀ ਨਾਲ ਇਕਜੁੱਟ

Muskaan gill
3 Min Read

Bathinda Press Club Condemns Pressure on Media

Bathinda Press Club Condemns Pressure on Media : ਬਠਿੰਡਾ (ਜਗਸੀਰ ਭੁੱਲਰ) 19 ਜਨਵਰੀ 2026-ਪੰਜਾਬ ਸਰਕਾਰ ਵੱਲੋਂ ਅਖਬਾਰਾਂ ਨਾਲ ਜੁੜੇ ਵੱਡੇ ਮੀਡੀਆ ਗਰੁੱਪ ਪੰਜਾਬ ਕੇਸਰੀ ਨੂੰ ਨਿਸ਼ਾਨਾ ਬਣਾਉਂਦਿਆਂ ਦਬਾਅ ਅਤੇ ਦਮਨ ਦੀ ਨੀਤੀ ਅਪਣਾਉਣ ਦੇ ਦੋਸ਼ਾਂ ਨੇ ਤੂਲ ਫੜ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਬਠਿੰਡਾ ਪ੍ਰੈਸ ਕਲੱਬ ਵੱਲੋਂ ਪੰਜਾਬ ਸਰਕਾਰ ਖਿਲਾਫ ਸਖ਼ਤ ਨਿੰਦਾ ਪ੍ਰਸਤਾਵ ਪੇਸ਼ ਕੀਤਾ ਗਿਆ ਅਤੇ ਮੀਡੀਆ ਦੀ ਆਜ਼ਾਦੀ ’ਤੇ ਹੋ ਰਹੇ ਹਮਲਿਆਂ ਖਿਲਾਫ ਚਿਤਾਵਨੀ ਦਿੱਤੀ ਗਈ।

ਬਠਿੰਡਾ ਪ੍ਰੈਸ ਕਲੱਬ ਵਿੱਚ ਸਰਪਰਸਤ ਬਖਤੌਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ ਵਿੱਚ ਸੀਨੀਅਰ ਪੱਤਰਕਾਰਾਂ ਸਮੇਤ ਵੱਖ-ਵੱਖ ਟੀਵੀ ਚੈਨਲਾਂ ਦੇ ਪੱਤਰਕਾਰਾਂ ਨੇ ਸ਼ਮੂਲੀਅਤ ਕੀਤੀ। Bathinda Press Club Condemns Pressure on Media ਮੀਟਿੰਗ ਦੌਰਾਨ ਇਕਸੁਰ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਜਾਣਬੁੱਝ ਕੇ ਪੰਜਾਬ ਕੇਸਰੀ ਗਰੁੱਪ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਪੱਤਰਕਾਰਾਂ ਨੇ ਦੋਸ਼ ਲਗਾਇਆ ਕਿ ਪੰਜਾਬ ਕੇਸਰੀ ਦੇ ਕਰਮਚਾਰੀਆਂ ’ਤੇ ਗੈਰ-ਜ਼ਿੰਮੇਵਾਰਾਨਾ ਹਮਲੇ ਕੀਤੇ ਗਏ, ਉਨ੍ਹਾਂ ਨਾਲ ਮਾਰ-ਕੁੱਟ ਕੀਤੀ ਗਈ ਅਤੇ ਨਾਜਾਇਜ਼ ਤੌਰ ’ਤੇ ਗ੍ਰਿਫਤਾਰੀਆਂ ਹੋਈਆਂ।Bathinda Press Club Condemns Pressure on Media ਇੱਥੋਂ ਤੱਕ ਕਿ ਪ੍ਰੈਸ ਦਫ਼ਤਰ ਵਿੱਚ ਕੰਧਾਂ ਟੱਪ ਕੇ ਬਿਨਾਂ ਕਿਸੇ ਕਾਨੂੰਨੀ ਇਜਾਜ਼ਤ ਦੇ ਦਾਖ਼ਲ ਹੋਣਾ ਅਤੇ ਕਰਮਚਾਰੀਆਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ਕਰਨਾ ਲੋਕਤੰਤਰਿਕ ਪ੍ਰਣਾਲੀ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਗਿਆ।

ਮੀਟਿੰਗ ਦੌਰਾਨ ਸਪੱਸ਼ਟ ਕੀਤਾ ਗਿਆ ਕਿ ਪੰਜਾਬ ਭਰ ਦਾ ਮੀਡੀਆ ਭਾਈਚਾਰਾ ਪੰਜਾਬ ਕੇਸਰੀ ਗਰੁੱਪ ਦੇ ਨਾਲ ਪੂਰੀ ਤਰ੍ਹਾਂ ਖੜਾ ਹੈ ਅਤੇ ਪ੍ਰੈਸ ਦੀ ਆਜ਼ਾਦੀ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਪੱਤਰਕਾਰਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣੀ ਨੀਤੀ ਵਿੱਚ ਤਬਦੀਲੀ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੀਖ਼ਾ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਰਵੱਈਏ ਖਿਲਾਫ ਸੂਬੇ ਭਰ ਵਿੱਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਵਪਾਰੀ ਵਰਗ, ਕਿਸਾਨ, ਮਜ਼ਦੂਰ ਜਥੇਬੰਦੀਆਂ, ਉਦਯੋਗਪਤੀ, ਕਰਮਚਾਰੀ ਯੂਨੀਅਨਾਂ, ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਹਰ ਪਾਸੇ ਤੋਂ ਸਰਕਾਰ ਦੀ ਨੀਤੀ ਦੀ ਸਖ਼ਤ ਨਿੰਦਾ ਕੀਤੀ ਜਾ ਰਹੀ ਹੈ।

ਬਠਿੰਡਾ ਪ੍ਰੈਸ ਕਲੱਬ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਮੀਡੀਆ ’ਤੇ ਦਬਾਅ ਲੋਕਤੰਤਰ ਦੀਆਂ ਜੜਾਂ ’ਤੇ ਹਮਲਾ ਹੈ, ਜਿਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *