ਹਰ ਘਰ ਲਈ ਮੁਫ਼ਤ CM ਸਿਹਤ ਕਾਰਡ: ਡਾ. ਬਲਬੀਰ ਸਿੰਘ

Muskaan gill
3 Min Read

Punjab Free Health Scheme

Punjab Free Health Scheme : ਚੰਡੀਗੜ੍ਹ, 19 ਜਨਵਰੀ 2026- ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’, ਜੋ ਕਿ ₹10 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕਰਦੀ ਹੈ, 22 ਜਨਵਰੀ 2026 ਤੋਂ ਸਰਕਾਰੀ ਤੌਰ ‘ਤੇ ਸ਼ੁਰੂ ਕੀਤੀ ਜਾਵੇਗੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਕੀਮ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਹਰ ਨਾਗਰਿਕ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਦੀ ਹੈ।

ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਵਿੱਚ ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਹੈਲਥ ਕਾਰਡ ਬਣਾਉਣ ਤੋਂ ਲੈ ਕੇ ਇਲਾਜ ਤੱਕ ਸਾਰਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ, ਅਤੇ ਕਿਸੇ ਵੀ ਵਿਅਕਤੀ ਜਾਂ ਏਜੰਸੀ ਨੂੰ ਇੱਕ ਰੁਪਇਆ ਵੀ ਵਸੂਲਣ ਦੀ ਇਜਾਜ਼ਤ ਨਹੀਂ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਸਕੀਮ ਦੀ ਦੁਰਵਰਤੋਂ ਦੀਆਂ ਕੋਸ਼ਿਸ਼ਾਂ ਵਿਰੁੱਧ ਪਹਿਲਾਂ ਹੀ ਸਖ਼ਤ ਕਾਰਵਾਈ ਕੀਤੀ ਹੈ। ਮੁਕਤਸਰ ਅਤੇ ਮਾਨਸਾ ਤੋਂ ਪ੍ਰਾਪਤ ਸ਼ਿਕਾਇਤਾਂ ਵਿੱਚ ਕੁਝ ਵਿਅਕਤੀਆਂ ਹੈਲਥ ਕਾਰਡ ਬਣਾਉਣ ਦੇ ਬਦਲੇ 50 ਰੁਪਏ ਵਸੂਲ ਰਹੇ ਸਨ। ਦੋਵਾਂ ਵਿਅਕਤੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਲਾਇਸੈਂਸ ਰੱਦ ਕੀਤੇ ਗਏ ਹਨ ਅਤੇ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।

Punjab Free Health Scheme-

ਰਜਿਸਟ੍ਰੇਸ਼ਨ ਪ੍ਰਕਿਰਿਆ

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਯੂਥ ਕਲੱਬ ਦੇ ਵਲੰਟੀਅਰ ਘਰ-ਘਰ ਜਾ ਕੇ ਟੋਕਨ ਵੰਡਣਗੇ। ਨਾਗਰਿਕਾਂ ਨੂੰ ਆਪਣੇ ਸਿਹਤ ਕਾਰਡ ਮੁਫ਼ਤ ਬਣਵਾਉਣ ਲਈ ਟੋਕਨ ਦੇ ਨਾਲ ਆਧਾਰ ਕਾਰਡ ਅਤੇ ਵੋਟਰ ਆਈਡੀ ਸਮੇਤ ਨਿਰਧਾਰਤ ਕੇਂਦਰਾਂ ‘ਤੇ ਜਾਣਾ ਹੋਵੇਗਾ।

Punjab Free Health Scheme-

ਸਿਹਤ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਸਰਕਾਰ ਭਲਾਈ ਸਕੀਮਾਂ ਦੇ ਨਾਂ ‘ਤੇ ਕਿਸੇ ਵੀ ਤਰ੍ਹਾਂ ਦੀ ਲੁੱਟ-ਖਸੁੱਟ ਨੂੰ ਬਰਦਾਸ਼ਤ ਨਹੀਂ ਕਰੇਗੀ। ਨਾਗਰਿਕਾਂ ਨਾਲ ਧੋਖਾਧੜੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।

ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਪਾਰਦਰਸ਼ੀ ਅਤੇ ਲੋਕ-ਪੱਖੀ ਸਿਹਤ ਸੇਵਾਵਾਂ ਲਈ ਵਚਨਬੱਧ ਹੈ। ਸਕੀਮ ਸਾਰੇ ਲੋਕਾਂ ਲਈ ਮੁਫ਼ਤ ਅਤੇ ਪਹੁੰਚਯੋਗ ਰਹੇਗੀ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *