ਮੌਜੂਦਾ ਥਾਂ ’ਤੇ ਹੀ ਬੱਸ ਅੱਡੇ ਦੇ ਨਵੀਨੀਕਰਨ ਦੀ ਉਮੀਦ ਮਜ਼ਬੂਤ ਹੋਈ , ਬਲਤੇਜ ਵਾਂਦਰ

Muskaan gill
3 Min Read

Bathinda Bus Stand News

Bathinda Bus Stand News : ਬਠਿੰਡਾ (ਜਗਸੀਰ ਭੁੱਲਰ)-ਪੰਜਾਬ ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਬੀਤੇ ਦਿਨੀਂ ਬੱਸ ਅੱਡੇ ਦੇ ਨਵੀਨੀਕਰਨ ਸਬੰਧੀ ਦਿੱਤੇ ਗਏ ਬਿਆਨ ਦਾ ਬੱਸ ਅੱਡਾ ਬਚਾਓ ਮੋਰਚੇ ਵੱਲੋਂ ਸਵਾਗਤ ਕੀਤਾ ਗਿਆ ਹੈ। Bathinda Bus Stand News ਇਸ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਮੋਰਚੇ ਦੇ ਆਗੂ ਬਲਤੇਜ ਵਾਂਦਰ ਨੇ ਕਿਹਾ ਕਿ ਮੰਤਰੀ ਦਾ ਬਿਆਨ ਇਸ ਗੱਲ ਦੀ ਉਮੀਦ ਜਗਾਉਂਦਾ ਹੈ ਕਿ ਬੱਸ ਅੱਡੇ ਨੂੰ ਮੌਜੂਦਾ ਥਾਂ ’ਤੇ ਹੀ ਰੱਖ ਕੇ ਉਸਦਾ ਨਵੀਨੀਕਰਨ ਅਤੇ ਹੋਰ ਅਪਗ੍ਰੇਡ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਬੱਸ ਅੱਡਾ ਬਚਾਓ ਮੋਰਚਾ ਇਸੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਸੀ ਕਿ ਬੱਸ ਅੱਡੇ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕਰਨ ਦੀ ਬਜਾਏ ਮੌਜੂਦਾ ਥਾਂ ’ਤੇ ਹੀ ਆਧੁਨਿਕ ਸੁਵਿਧਾਵਾਂ ਨਾਲ ਤਿਆਰ ਕੀਤਾ ਜਾਵੇ, ਤਾਂ ਜੋ ਆਮ ਲੋਕਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਮਹਿਲਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਬਲਤੇਜ ਵਾਂਦਰ ਨੇ ਦੱਸਿਆ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਲੋਕ ਰਾਇ ਜਾਣ ਕੇ ਫੈਸਲਾ ਲੈਣ ਦੀ ਗੱਲ ਕਹੀ ਗਈ ਸੀ, ਜਿਸ ਨਾਲ ਇਹ ਸਪਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਬੱਸ ਅੱਡੇ ਦੇ ਮਾਮਲੇ ’ਚ ਲੋਕਾਂ ’ਤੇ ਕਿਸੇ ਕਿਸਮ ਦੀ ਧੱਕੇਸ਼ਾਹੀ ਨਹੀਂ ਕਰੇਗੀ ਅਤੇ ਨਾ ਹੀ ਲੋਕਾਂ ’ਤੇ ਵਾਧੂ ਆਰਥਿਕ ਜਾਂ ਸਮਾਜਿਕ ਬੋਝ ਪਾਇਆ ਜਾਵੇਗਾ।

Bathinda Bus Stand News-

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਬੱਸ ਅੱਡੇ ਨੂੰ ਮੌਜੂਦਾ ਥਾਂ ’ਤੇ ਹੀ ਰੱਖ ਕੇ ਨਵੀਨੀਕਰਨ ਕਰਨ ਸਬੰਧੀ ਲੋਕ-ਪੱਖੀ ਫੈਸਲਾ ਲਿਖਤੀ ਰੂਪ ਵਿੱਚ ਜਾਰੀ ਕੀਤਾ ਜਾਂਦਾ ਹੈ, ਤਾਂ ਬੱਸ ਅੱਡਾ ਬਚਾਓ ਮੋਰਚਾ ਆਪਣੇ ਚੱਲ ਰਹੇ ਅੰਦੋਲਨ ਬਾਰੇ ਵਿਚਾਰ ਕਰਕੇ ਉਸਨੂੰ ਸੰਪੂਰਨ ਕਰਨ ’ਤੇ ਵੀ ਗੰਭੀਰਤਾ ਨਾਲ ਵਿਚਾਰ ਕਰੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਬੱਸ ਅੱਡਾ ਬਚਾਓ ਮੋਰਚੇ ਦੀ ਲੜਾਈ ਕਿਸੇ ਵੀ ਤਰ੍ਹਾਂ ਦੀ ਸਿਆਸੀ ਹੋਂਦ ਜਾਂ ਨਿੱਜੀ ਲਾਭ ਲਈ ਨਹੀਂ ਹੈ, ਸਗੋਂ ਇਹ ਸਿਰਫ਼ ਲੋਕ ਹਿੱਤਾਂ, ਸ਼ਹਿਰ ਦੇ ਵਿਕਾਸ ਅਤੇ ਆਮ ਨਾਗਰਿਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖ ਕੇ ਲੜੀ ਜਾ ਰਹੀ ਹੈ। ਬਲਤੇਜ ਵਾਂਦਰ ਨੇ ਆਸ ਪ੍ਰਗਟ ਕੀਤੀ ਕਿ ਸਰਕਾਰ ਲੋਕਾਂ ਦੀ ਭਾਵਨਾ ਨੂੰ ਸਮਝਦਿਆਂ ਜਲਦ ਹੀ ਇਸ ਮਾਮਲੇ ’ਚ ਸਪਸ਼ਟ ਅਤੇ ਠੋਸ ਫੈਸਲਾ ਲਏਗੀ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *