Advocate Diljot Kaur
Advocate Diljot Kaur : ਮਾਨਸਾ (ਬਾਈਟ ਰੁਲਦੂ ਸਿੰਘ) – ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਦੀ ਲੜਕੀ, ਐਡਵੋਕੇਟ ਦਿਲਜੋਤ ਕੌਰ ਦੀ ਲੁਧਿਆਣਾ ਵਿਖੇ ਪਿਛਲੇ ਦਿਨੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਤੋਂ ਬਾਅਦ, ਪਰਿਵਾਰਕ ਮੈਂਬਰਾਂ ਵੱਲੋਂ ਜਾਂਚ ਕਰਨ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਧਰਨਾ ਪ੍ਰਦਰਸ਼ਨ ਮਾਨਸਾ ਕਚਹਿਰੀ ਦੇ ਅਗੇ ਹੋਇਆ, ਜਿਸ ਵਿੱਚ ਜਥੇਬੰਦੀਆਂ ਨੇ ਪੰਜਾਬ ਦੇ ਡੀਜੀਪੀ ਤੋਂ ਮੰਗ ਕੀਤੀ ਕਿ ਐਡਵੋਕੇਟ ਦਿਲਜੋਤ ਕੌਰ ਦੀ ਮੌਤ ਦੇ ਪਿਛਲੇ ਹਾਲਾਤਾਂ ਦੀ ਗੰਭੀਰ ਜਾਂਚ ਕੀਤੀ ਜਾਵੇ। ਜਥੇਬੰਦੀਆਂ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਦਿਲਜੋਤ ਕੌਰ ਲੁਧਿਆਣਾ ਵਿਖੇ ਇੱਕ ਜਥੇਬੰਦੀ ਵਿੱਚ ਕੰਮ ਕਰਦੀ ਸੀ ਅਤੇ ਉਸ ਨੂੰ ਮਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾ ਰਿਹਾ ਸੀ। ਪਰਿਵਾਰ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਕਿ ਦਿਲਜੋਤ ਕੌਰ ਦਾ ਕਤਲ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕਰਕੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ।

ਧਰਨਾ ਪ੍ਰਦਰਸ਼ਨ ਕਰਨ ਵਾਲੇ ਜਥੇਬੰਦੀਆਂ ਨੇ ਮੰਗ ਕੀਤੀ ਕਿ ਮਾਨਸਾ ਦੇ ਐਸਐਸਪੀ ਰਾਹੀਂ ਡੀਜੀਪੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਜਾਵੇ ਅਤੇ ਇਸ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇ।
ਬਲਵਿੰਦਰ ਸਿੰਘ ਘਰਾਗਣਾ
ਕੌਰ ਸੈਨ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
