Bathinda News
Bathinda News : ਬਠਿੰਡਾ 22 ਜਨਵਰੀ (ਜਗਸੀਰ ਭੁੱਲਰ)-ਜ਼ਿਲ੍ਹਾ ਪ੍ਰਸ਼ਾਸਨ ਅਤੇ ਭਾਰਤੀ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀਂ ਖੇਡ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਨਿਵੇਕਲੀ ਪਹਿਲਕਦਮੀ ‘ਨਵੀਂ ਉਡਾਣ’ ਤਹਿਤ ਅਖਬਾਰ ਵੰਡਣ ਵਾਲੇ 50 ਹਾਕਰਾਂ ਨੂੰ ਸਾਈਕਲਾਂ ਅਤੇ ਜੈਕਟਾਂ ਦੀ ਵੰਡ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸਐਸਪੀ ਡਾ. ਜਯੋਤੀ ਯਾਦਵ ਬੈਂਸ ਅਤੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜ ਵਿੱਚ ਅਖਬਾਰ ਵੰਡਣ ਵਾਲਿਆਂ ਦਾ ਇੱਕ ਅਹਿਮ ਵਰਗ ਹੁੰਦਾ ਹੈ, ਜੋ ਮੀਹ-ਹਨੇਰੀ ਦੇ ਬਾਵਜੂਦ ਸਵੇਰੇ 4-5 ਵਜੇ ਉੱਠ ਕੇ ਲੋਕਾਂ ਦੇ ਘਰਾਂ ਤੱਕ ਅਖਬਾਰ ਪਹੁੰਚਾਉਂਦੇ ਹਨ।Bathinda News ਇਹ ਮਿਹਨਤਕਸ਼ ਲੋਕ ਅਖਬਾਰ ਵੰਡਣ ਤੋਂ ਬਾਅਦ ਆਪਣੇ ਅਗਲੇ ਕੰਮ ਲਈ ਰਵਾਨਾ ਹੋ ਜਾਂਦੇ ਹਨ ਅਤੇ ਆਮ ਤੌਰ ‘ਤੇ ਸਾਈਕਲ ਰਾਹੀਂ ਹੀ ਅਖਬਾਰ ਵੰਡਦੇ ਹਨ।
ਉਨ੍ਹਾਂ ਦੱਸਿਆ ਕਿ ਅਕਸਰ ਇਹ ਸਾਈਕਲ ਪੁਰਾਣੇ ਹੋਣ ਕਾਰਨ ਖਰਾਬੀ ਆ ਜਾਣ ਨਾਲ ਅਖਬਾਰ ਵੰਡਣ ਅਤੇ ਅਗਲੇ ਕੰਮ ‘ਤੇ ਪਹੁੰਚਣ ਵਿੱਚ ਦੇਰੀ ਹੋ ਜਾਂਦੀ ਹੈ। ਇਨ੍ਹਾਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਅਖਬਾਰ ਹਾਕਰਾਂ ਨੂੰ ਬਿਨ੍ਹਾਂ ਕਿਸੇ ਕੀਮਤ ਤੋਂ ਨਵੇਂ ਸਾਈਕਲ ਦਿੱਤੇ ਗਏ ਹਨ।Bathinda News ਇਸ ਉਪਰਾਲੇ ਦਾ ਮੁੱਖ ਮਕਸਦ ਉਨ੍ਹਾਂ ਦੇ ਰੋਜ਼ਾਨਾ ਜੀਵਨ ਨੂੰ ਸੁਖਾਲਾ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਮਿਹਨਤ ਨੂੰ ਸਨਮਾਨ ਦੇਣਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਖਬਾਰ ਹਾਕਰ ਲੋਕਤੰਤਰ ਦੀ ਮਜ਼ਬੂਤ ਨੀਂਹ ਹਨ ਅਤੇ ਸੂਚਨਾ ਦੇ ਪ੍ਰਸਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਆਸ ਜਤਾਈ ਕਿ ਸਾਈਕਲਾਂ ਮਿਲਣ ਨਾਲ ਹਾਕਰਾਂ ਨੂੰ ਆਪਣੇ ਕੰਮ ਵਿੱਚ ਹੋਰ ਸੁਵਿਧਾ ਮਿਲੇਗੀ ਅਤੇ ਉਹ ਹੋਰ ਉਤਸ਼ਾਹ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਭਵਿੱਖ ਵਿੱਚ ਵੀ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਲੋੜਵੰਦ ਵਿਅਕਤੀ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ ਨਾ ਰਹੇ। ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਨਾਲ ਮਿਹਨਤੀ ਵਰਗ ਦਾ ਹੌਸਲਾ ਵਧਦਾ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
