Amritpal Singh News
Amritpal Singh News : 22 ਜਨਵਰੀ( ਜਗਸੀਰ ਭੁੱਲਰ)-ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਭਾਈ ਤਰਸੇਮ ਸਿੰਘ ਨੇ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ 40 ਸਾਲਾਂ ਦੀ ਲੰਮੀ ਜੱਦੋ-ਜਹਿਦ ਤੋਂ ਬਾਅਦ ਸਜ਼ਾ ਹੋਈ ਸੀ, ਪਰ ਅਜਿਹਾ ਫੈਸਲਾ ਬਹੁਤ ਹੀ ਦੁਖਦਾਈ ਹੈ। Amritpal Singh News ਉਨ੍ਹਾਂ ਕਿਹਾ ਕਿ ਕਈ ਲੋਕ ਇਨਸਾਫ ਦੀ ਆਸ ਵਿੱਚ ਦੁਨੀਆਂ ਤੋਂ ਚਲੇ ਗਏ ਪਰ ਫਿਰ ਵੀ ਅਜਿਹਾ ਫੈਸਲਾ ਆਉਣਾ ਸੋਚਣਯੋਗ ਹੈ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਅਜਿਹੇ ਲੋਕਾਂ ਨੂੰ ਬਰੀ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਸਜ਼ਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਨੂੰ ਅਜੇ ਵੀ ਰਿਹਾ ਨਹੀਂ ਕੀਤਾ ਜਾ ਰਿਹਾ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 318 ਸਰੂਪਾਂ ਦੇ ਮਾਮਲੇ ’ਤੇ ਹੋ ਰਹੀ ਸਿਆਸਤ ਬਾਰੇ ਭਾਈ ਤਰਸੇਮ ਸਿੰਘ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਇਸ ਮਸਲੇ ’ਤੇ ਸਿਰਫ਼ ਸਿਆਸਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਧਾਰਮਿਕ ਸੰਸਥਾਵਾਂ ਵੱਲੋਂ ਕੋਈ ਢੁਕਵੀਂ ਜਾਂਚ ਨਹੀਂ ਕਰਵਾਈ ਗਈ ਅਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਵੀ ਕੁਝ ਵੀ ਸਾਹਮਣੇ ਨਾ ਆਉਣਾ ਇਸ ਗੱਲ ਨੂੰ ਸਾਫ਼ ਕਰਦਾ ਹੈ ਕਿ ਇਹ ਸਾਰਾ ਮਾਮਲਾ ਸਿਰਫ਼ ਸਿਆਸਤ ਤੱਕ ਸੀਮਿਤ ਹੈ।

ਅੰਮ੍ਰਿਤਪਾਲ ਸਿੰਘ ਦੀ NSA ਨਾ ਖਤਮ ਕਰਨ ਬਾਰੇ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਸਹੀ ਰਸਤੇ ’ਤੇ ਲਿਆਉਣ ਦਾ ਕੰਮ ਕੀਤਾ ਹੈ, ਪਰ ਸਰਕਾਰਾਂ ਨਹੀਂ ਚਾਹੁੰਦੀਆਂ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਸਿੰਘ ਬਾਹਰ ਆਉਂਦੇ ਹਨ ਤਾਂ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਹੋ ਕੇ ਚੰਗੇ ਰਾਹ ’ਤੇ ਪਵੇਗੀ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
