Punjab Assembly Elections 2027
Punjab Assembly Elections 2027 : ਚੰਡੀਗੜ੍ਹ, 24 ਜਨਵਰੀ 2026- ਸ਼੍ਰੋਮਣੀ ਅਕਾਲੀ ਦਲ ਨੇ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਅੱਜ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿਖੇ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ, ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ।

ਸੁਖਬੀਰ ਸਿੰਘ ਬਾਦਲ ਨੇ ਸਾਫ਼ ਕੀਤਾ ਕਿ ਪਾਰਟੀ ਵੱਲੋਂ 2027 ਦੀਆਂ ਚੋਣਾਂ ਲਈ ਤਿਆਰੀਆਂ ਹੁਣੇ ਤੋਂ ਖਿੱਚੀਆਂ ਜਾ ਰਹੀਆਂ ਹਨ ਤਾਂ ਜੋ ਹੇਠਲੇ ਪੱਧਰ ‘ਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਸਕੇ। ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਲੋਕਾਂ ਦੀਆਂ ਮੁਸ਼ਕਲਾਂ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਨਵੀਂ ਰਣਨੀਤੀ ਉਲੀਕਣ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਹਲਕਾ ਇੰਚਾਰਜਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
