Free Treatment Scheme Punjab
Free Treatment Scheme Punjab : ਰਾਮਪੁਰਾਫੂਲ 24 ਜਨਵਰੀ (ਜਗਸੀਰ ਭੁੱਲਰ)-ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਦਰਸ਼ਨ ਸੋਹੀ ਨੇ ਦੱਸਿਆ ਕਿ ਹੁਣ ਇਸ ਯੋਜਨਾ ਅਧੀਨ ਹਰ ਯੋਗ ਪਰਿਵਾਰ ਤੱਕ ਘਰ-ਘਰ ਜਾ ਕੇ ਸਿਹਤ ਕਾਰਡ ਬਣਾਏ ਜਾਣਗੇ, ਤਾਂ ਜੋ ਕੋਈ ਵੀ ਪਰਿਵਾਰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ।

ਚੇਅਰਮੈਨ ਦਰਸ਼ਨ ਸੋਹੀ ਨੇ ਕਿਹਾ ਕਿ ਹਲਕਾ ਰਾਮਪੁਰਾਫੂਲ ਨਾਲ ਸੰਬੰਧਿਤ ਯੂਥ ਵਿੰਗ ਦੇ ਆਗੂ ਆਪਣੇ-ਆਪਣੇ ਪਿੰਡਾਂ ਅਤੇ ਵਾਰਡਾਂ ਵਿੱਚ ਪਰਿਵਾਰਾਂ ਤੱਕ ਪਹੁੰਚ ਕਰਕੇ ਜ਼ਰੂਰੀ ਦਸਤਾਵੇਜ਼ ਇਕੱਠੇ ਕਰਨਗੇ ਅਤੇ ਉਨ੍ਹਾਂ ਨੂੰ ਸਲਿੱਪ ਮੁਹੱਈਆ ਕਰਵਾਈ ਜਾਵੇਗੀ। Free Treatment Scheme Punjab ਇਸ ਸਲਿੱਪ ਦੇ ਆਧਾਰ ’ਤੇ ਲਾਭਪਾਤਰੀ ਪਰਿਵਾਰ ਆਪਣੇ ਨਜ਼ਦੀਕੀ ਸੀਐਸਸੀ ਸੈਂਟਰਾਂ ਵਿੱਚ ਜਾ ਕੇ ਦਸਤਾਵੇਜ਼ ਜਮ੍ਹਾਂ ਕਰਵਾਉਣਗੇ, ਜਿਸ ਉਪਰੰਤ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਸਿਹਤ ਕਾਰਡ ਜਾਰੀ ਕਰ ਦਿੱਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਸਿਹਤ ਕਾਰਡ ਬਣਵਾਉਣ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਲਾਜ਼ਮੀ ਹਨ, ਜਦਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਆਧਾਰ ਕਾਰਡ ਅਤੇ ਜਨਮ ਸਰਟੀਫਿਕੇਟ ਜ਼ਰੂਰੀ ਹੈ। Free Treatment Scheme Punjab ਇਸ ਮੌਕੇ ਉਨ੍ਹਾਂ ਖਾਸ ਤੌਰ ’ਤੇ ਕਿਹਾ ਕਿ ਸਾਰੇ ਦਸਤਾਵੇਜ਼ਾਂ ਦੀ ਜਾਣਕਾਰੀ ਆਪਸ ਵਿੱਚ ਮਿਲਦੀ ਹੋਣੀ ਚਾਹੀਦੀ ਹੈ ਅਤੇ ਜੇ ਕਿਸੇ ਦਸਤਾਵੇਜ਼ ਵਿੱਚ ਕੋਈ ਗਲਤੀ ਹੈ ਤਾਂ ਉਹ ਪਹਿਲਾਂ ਹੀ ਠੀਕ ਕਰਵਾ ਲੈਣ, ਤਾਂ ਜੋ ਸਿਹਤ ਕਾਰਡ ਬਣਾਉਣ ਸਮੇਂ ਕੋਈ ਮੁਸ਼ਕਲ ਪੇਸ਼ ਨਾ ਆਵੇ।
ਚੇਅਰਮੈਨ ਦਰਸ਼ਨ ਸੋਹੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਇਲਾਜ ਪੂਰੀ ਤਰ੍ਹਾਂ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ ਅਤੇ ਮੁਫ਼ਤ ਇਲਾਜ ਲਈ ਕੋਈ ਵੀ ਸ਼ਰਤ ਲਾਗੂ ਨਹੀਂ ਹੋਵੇਗੀ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਨੇ ਸਰਪੰਚਾਂ, ਪੰਚਾਂ, ਮੈਂਬਰਾਂ ਅਤੇ ਵਾਰਡਾਂ ਦੇ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪਰਿਵਾਰਾਂ ਦੇ ਆਧਾਰ ਕਾਰਡ, ਵੋਟਰ ਕਾਰਡ ਜਾਂ ਜਨਮ ਸਰਟੀਫਿਕੇਟਾਂ ਵਿੱਚ ਨਾਮ ਜਾਂ ਹੋਰ ਵੇਰਵਿਆਂ ਦੀ ਗਲਤੀ ਹੈ, ਉਨ੍ਹਾਂ ਦੀ ਮਦਦ ਕੀਤੀ ਜਾਵੇ, ਤਾਂ ਜੋ ਕੋਈ ਵੀ ਪਰਿਵਾਰ ਸਿਹਤ ਬੀਮਾ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹਿ ਜਾਵੇ।
ਚੇਅਰਮੈਨ ਦਰਸ਼ਨ ਸੋਹੀ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਲਈ ਕ੍ਰਾਂਤੀਕਾਰੀ ਬਦਲਾਅ ਕੀਤੇ ਗਏ ਹਨ ਅਤੇ ਹੁਣ ਹਰ ਤਰ੍ਹਾਂ ਦੀ ਬਿਮਾਰੀ ਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਉਪਲੱਬਧ ਹੈ, ਜਿਸ ਨਾਲ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਦਾ ਮਕਸਦ ਹਰ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
