China Door Accident
China Door Accident : ਬਠਿੰਡਾ 25 ਜਨਵਰੀ (ਜਗਸੀਰ ਭੁੱਲਰ) – ਬਸੰਤ ਪੰਚਮੀ ਦੇ ਤਿਉਹਾਰ ਤੋਂ ਬਾਅਦ ਵੀ ਚਾਈਨਾ ਡੋਰ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸ਼ਹਿਰ ਦੇ ਹਸਪਤਾਲਾਂ ਵਿੱਚ ਚਾਈਨਾ ਡੋਰ ਦੇ ਸ਼ਿਕਾਰ ਵਿਅਕਤੀਆਂ ਦਾ ਲਗਾਤਾਰ ਆਉਣਾ ਜਾਰੀ ਹੈ। China Door Accidentਪੁਲਿਸ ਵੱਲੋਂ ਚਾਈਨਾ ਡੋਰ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤਾਈ ਕਰਨ ਦੇ ਦਾਅਵੇ ਜਮੀਨੀ ਹਕੀਕਤ ਵਿੱਚ ਕੋਈ ਖ਼ਾਸ ਅਸਰ ਨਹੀਂ ਰੱਖ ਸਕੇ।
ਐਸ.ਐਸ.ਪੀ. ਡਾ. ਜਯੋਤੀ ਯਾਦਵ ਨੇ ਮੁਹਿੰਮ ਦੀ ਕਮਾਨ ਸੰਭਾਲੀ ਅਤੇ ਡਰੋਨਾਂ ਰਾਹੀਂ ਪਤੰਗਬਾਜ਼ਾਂ ‘ਤੇ ਨਜ਼ਰ ਰੱਖੀ, ਪਰ ਇਸ ਦੇ ਬਾਵਜੂਦ ਸ਼ਹਿਰ ਵਿੱਚ ਪਾਬੰਦੀਸ਼ੁਦਾ ਪਲਾਸਟਿਕ ਡੋਰ ਦੀ ਵਰਤੋਂ ਜਾਰੀ ਰਹੀ, ਜੋ ਰਾਹਗੀਰਾਂ ਲਈ ਖਤਰਨਾਕ ਸਾਬਤ ਹੋ ਰਹੀ ਹੈ।
ਤਾਜ਼ਾ ਮਾਮਲਾ ਬਚਨ ਕਲੋਨੀ ਤੋਂ ਸਾਹਮਣੇ ਆਇਆ ਹੈ, ਜਿੱਥੇ 14 ਸਾਲਾ ਹਰਗੁਣ ਸਿੰਘ ਪੁੱਤਰ ਸਤਨਾਮ ਸਿੰਘ ਆਪਣੀ ਐਕਟਿਵਾ ‘ਤੇ ਜਾ ਰਿਹਾ ਸੀ ਕਿ ਚਾਈਨਾ ਡੋਰ ਉਸ ਦੇ ਗਲੇ ਵਿੱਚ ਫਸ ਗਿਆ। ਡੋਰ ਨੇ ਗਰਦਨ ‘ਤੇ ਡੂੰਘਾ ਕੱਟ ਲਾਇਆ ਅਤੇ ਉਹ ਲਹੂ-ਲੁਹਾਨ ਹੋ ਕੇ ਸੜਕ ‘ਤੇ ਡਿੱਗ ਪਿਆ।China Door Accident ਰਾਹਗੀਰਾਂ ਨੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਪੁਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਏਮਜ਼ ਬਠਿੰਡਾ ਰੈਫ਼ਰ ਕਰ ਦਿੱਤਾ।
ਸਥਾਨਕ ਲੋਕਾਂ ਦੇ ਅਨੁਸਾਰ ਬਸੰਤ ਤੋਂ ਬਾਅਦ ਸ਼ਹਿਰ ਵਿੱਚ ਲਟਕ ਰਹੀ ਡੋਰ ਨੂੰ ਹਟਾਉਣ ਲਈ ਪ੍ਰਸ਼ਾਸਨ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਸਮਾਜ ਸੇਵੀ ਸੰਦੀਪ ਪਾਠਕ ਨੇ ਪ੍ਰਸ਼ਾਸਨ ‘ਤੇ ਲਾਪਰਵਾਹੀ ਦਾ ਦੋਸ਼ ਲਾਇਆ। ਸਿਵਲ ਹਸਪਤਾਲ ਦੇ ਡਾਕਟਰਾਂ ਅਨੁਸਾਰ ਪਿਛਲੇ ਤਿੰਨ ਦਿਨਾਂ ਵਿੱਚ ਇੱਕ ਦਰਜਨ ਤੋਂ ਵੱਧ ਲੋਕ ਕੱਟ-ਘਾਊ ਕਾਰਨ ਇਲਾਜ ਲਈ ਆ ਚੁੱਕੇ ਹਨ।
ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਨਗਰ ਨਿਗਮ ਅਤੇ ਪੁਲਿਸ ਮਿਲ ਕੇ ਵਿਸ਼ੇਸ਼ ਮੁਹਿੰਮ ਚਲਾਉਣ ਅਤੇ ਸ਼ਹਿਰ ਵਿੱਚ ਲਟਕ ਰਹੀ ਚਾਈਨਾ ਡੋਰ ਨੂੰ ਤੁਰੰਤ ਹਟਵਾਉਣ ਤਾਂ ਜੋ ਕਿਸੇ ਹੋਰ ਦੀ ਜਾਨ ਜੋਖ਼ਮ ਵਿੱਚ ਨਾ ਪਵੇ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
