26 ਜਨਵਰੀ ਨੂੰ ਬਠਿੰਡਾ ਹਾਈ ਅਲਰਟ, 2000+ ਪੁਲਿਸ ਤਾਇਨਾਤ

Muskaan gill
3 Min Read

Bathinda Republic Day High Alert

Bathinda Republic Day High Alert : ਬਠਿੰਡਾ ਜਗਸੀਰ ਭੁੱਲਰ -ਦੇਸ਼ ਦੇ 77ਵੇਂ ਗਣਤੰਤਰ ਦਿਵਸ ਦੇ ਸ਼ੁਭ ਮੌਕੇ ‘ਤੇ 26 ਜਨਵਰੀ 2026 ਨੂੰ ਬਠਿੰਡਾ ਜ਼ਿਲ੍ਹੇ ਵਿੱਚ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਸ਼ਾਨਦਾਰ ਢੰਗ ਨਾਲ ਕਰਵਾਇਆ ਜਾਵੇਗਾ। ਜ਼ਿਲ੍ਹਾ ਪੱਧਰੀ ਮੁੱਖ ਸਮਾਗਮ ਸਥਾਨਕ ਸ਼ਹੀਦ ਭਗਤ ਸਿੰਘ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਆਯੋਜਿਤ ਕੀਤਾ ਜਾਵੇਗਾ, ਜਿੱਥੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੌਮੀ ਝੰਡਾ ਲਹਿਰਾਇਆ ਜਾਵੇਗਾ।

ਸਮਾਰੋਹ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ Bathinda Republic Day High Alert ਪੁਲਿਸ ਵਿਭਾਗ ਵੱਲੋਂ ਸੁਰੱਖਿਆ ਦੇ ਸਖ਼ਤ ਅਤੇ ਅਤਿ-ਆਧੁਨਿਕ ਇੰਤਜ਼ਾਮ ਕੀਤੇ ਗਏ ਹਨ। ਸਮਾਗਮ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।

ਸੁਰੱਖਿਆ ਪ੍ਰਬੰਧਾਂ ਤਹਿਤ 2000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪੀ.ਏ.ਪੀ., ਟ੍ਰੈਫਿਕ ਪੁਲਿਸ, ਮਹਿਲਾ ਪੁਲਿਸ ਅਤੇ ਸਾਦੇ ਕੱਪੜਿਆਂ ਵਿੱਚ ਤਾਇਨਾਤ ਵਿਸ਼ੇਸ਼ ਟੀਮਾਂ ਸ਼ਾਮਲ ਹਨ। ਸਟੇਡੀਅਮ ਨੂੰ ਜਾਣ ਵਾਲੇ ਸਾਰੇ ਪ੍ਰਮੁੱਖ ਰਸਤਿਆਂ ‘ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਰੂਟ ਡਾਇਵਰਟ ਕੀਤੇ ਗਏ ਹਨ। ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਕੱਢ ਕੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕੀਤੀ ਗਈ ਹੈ।

ਐਤਵਾਰ ਨੂੰ ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਦੀਆਂ ਟੀਮਾਂ ਵੱਲੋਂ ਖੇਡ ਸਟੇਡੀਅਮ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਸਟੇਡੀਅਮ ਦੀਆਂ ਗੈਲਰੀਆਂ, ਸਟੇਜ, ਪਾਰਕਿੰਗ ਅਤੇ ਆਸ-ਪਾਸ ਦੇ ਖੁੱਲ੍ਹੇ ਮੈਦਾਨਾਂ ਨੂੰ ਪੂਰੀ ਤਰ੍ਹਾਂ ਖੰਗਾਲਿਆ ਗਿਆ। Bathinda Republic Day High Alert ਪੁਲਿਸ ਅਧਿਕਾਰੀਆਂ ਮੁਤਾਬਕ ਸਮਾਗਮ ਦੌਰਾਨ ਡਰੋਨ ਅਤੇ ਸੀਸੀਟੀਵੀ ਕੈਮਰਿਆਂ ਰਾਹੀਂ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ। ਸਟੇਡੀਅਮ ਕੰਪਲੈਕਸ ਵਿੱਚ ਅਸਥਾਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਕੁਇੱਕ ਰਿਸਪਾਂਸ ਟੀਮਾਂ ਤਾਇਨਾਤ ਰਹਿਣਗੀਆਂ।

ਗਣਤੰਤਰ ਦਿਵਸ ਦੇ ਸਮਾਰੋਹ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰਸਤੁਤੀਆਂ ਪੇਸ਼ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਰਾਹੀਂ ਪੰਜਾਬ ਦੇ ਵਿਰਸੇ ਅਤੇ ਵਿਕਾਸ ਨੂੰ ਦਰਸਾਇਆ ਜਾਵੇਗਾ। ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੁਰੱਖਿਆ ਜਾਂਚ ਦੌਰਾਨ ਸਹਿਯੋਗ ਦੇਣ ਅਤੇ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *