ਖਾਦ ਸਬਸਿਡੀ ਤੇ ਬੋਰੀ ਵਜ਼ਨ ਘਟਾਉਣ ਨੂੰ ਕਿਸਾਨਾਂ ਨਾਲ ਧੋਖਾ, ਸਵਰਨਜੀਤ ਪੂਹਲੀ

Muskaan gill
3 Min Read

Farmer Protest

Farmer Protest : ਭੁੱਚੋ ਮੰਡੀ 4 ਫਰਵਰੀ (ਹਰਬੰਸ ਸਿੰਘ ਭੋਲਾ)-ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਅਤੇ ਖਾਦਾਂ ਸਬੰਧੀ ਫੈਸਲਿਆਂ ‘ਤੇ ਗੱਲਬਾਤ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ ਪੂਹਲੀ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਕਿਸਾਨਾਂ ਦੇ ਹਿੱਤਾਂ ਤੇ ਧੋਖਾਧੜੀ ਤੋਂ ਘੱਟ ਨਹੀਂ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਰਕਾਰ ਦੀਆਂ ਨੀਤੀਆਂ ਸਿਰਫ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਹਨ ਅਤੇ ਅੰਨਦਾਤਾ ਨਾਲ ਲਗਾਤਾਰ ਧੋਖਾ ਕੀਤਾ ਜਾ ਰਿਹਾ ਹੈ।

ਪ੍ਰੈਸ ਬਿਆਨ ਵਿੱਚ ਪੂਹਲੀ ਨੇ ਕਿਹਾ ਕਿ ਖਾਦ ਦੀ ਬੋਰੀ ਦਾ ਵਜ਼ਨ ਘਟਾਉਣ ਦਾ ਫੈਸਲਾ ਅਸਲ ਵਿੱਚ ਖਾਦਾਂ ਦੀ ਕੀਮਤ ਵਿੱਚ ਛੁਪੇ ਹੋਏ ਵਾਧੇ ਦਾ ਨਤੀਜਾ ਹੈ। ਜੇ ਬੋਰੀ ਦਾ ਵਜ਼ਨ ਘੱਟ ਹੁੰਦਾ ਹੈ ਪਰ ਕੀਮਤ ਪਹਿਲੀ ਰਹਿੰਦੀ ਹੈ, Farmer Protest ਤਾਂ ਇਸਦਾ ਮਤਲਬ ਇਹ ਹੈ ਕਿ ਕਿਸਾਨਾਂ ਲਈ ਖਾਦ ਮਹਿੰਗੀ ਹੋਵੇਗੀ ਅਤੇ ਉਨ੍ਹਾਂ ਉੱਤੇ ਆਰਥਿਕ ਬੋਝ ਵਧੇਗਾ।

ਇਸਦੇ ਨਾਲ ਹੀ, ਸਬਸਿਡੀ ਨੂੰ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਉਣ ਦੀ ਤਜਵੀਜ਼ ਵੀ ਕਿਸਾਨਾਂ ਲਈ ਮੁਸ਼ਕਲ ਪੈਦਾ ਕਰਨ ਵਾਲੀ ਹੈ।Farmer Protest ਇਸ ਤਰ੍ਹਾਂ ਕਿਸਾਨਾਂ ਨੂੰ ਪਹਿਲਾਂ ਆਪਣੀ ਜੇਬ ਤੋਂ ਖਾਦ ਦੀ ਪੂਰੀ ਕੀਮਤ ਭਰਣੀ ਪਵੇਗੀ, ਜਿਸ ਨਾਲ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਲਈ ਨਕਦੀ ਸੰਕਟ ਵਧੇਗਾ।

ਸਵਰਨਜੀਤ ਪੂਹਲੀ ਨੇ ਇਹ ਦੋਸ਼ ਲਾਇਆ ਕਿ ਇਹ ਸਰਕਾਰ ਦੀ ਡੂੰਘੀ ਸਾਜ਼ਿਸ਼ ਹੈ, ਜਿਸਦਾ ਮਕਸਦ ਭਵਿੱਖ ਵਿੱਚ ਸਬਸਿਡੀ ਨੂੰ ਪੂਰੀ ਤਰ੍ਹਾਂ ਖਤਮ ਕਰਕੇ ਖਾਦ ਕੰਪਨੀਆਂ ਨੂੰ ਮਨਮਰਜ਼ੀ ਦੇ ਰੇਟ ਵਸੂਲਣ ਦੀ ਆਜ਼ਾਦੀ ਦੇਣਾ ਹੈ।Farmer Protest ਉਨ੍ਹਾਂ ਨੇ ਕਿਹਾ ਕਿ ਇਹ ਸਿੱਧੇ ਤੌਰ ‘ਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾ ਰਿਹਾ ਹੈ।

ਉਨ੍ਹਾਂ ਨੇ ਇਸ ਬਜਟ ਨੂੰ ਕਿਸਾਨਾਂ ਲਈ ਪੂਰੀ ਤਰ੍ਹਾਂ ਨਿਰਾਸ਼ਾਜਨਕ ਕਰਾਰ ਦਿੱਤਾ। ਪੂਹਲੀ ਨੇ ਦੱਸਿਆ ਕਿ ਬਜਟ ਵਿੱਚ ਨਾ ਤਾਂ ਸਵਾਮੀਨਾਥਨ ਰਿਪੋਰਟ ਮੁਤਾਬਿਕ ਐਮਐੱਸਪੀ ਦੀ ਕਾਨੂੰਨੀ ਗਰੰਟੀ ਬਾਰੇ ਕੋਈ ਗੱਲ ਕੀਤੀ ਗਈ ਹੈ ਅਤੇ ਨਾ ਹੀ ਕਿਸਾਨਾਂ ਉੱਤੇ ਕਰਜ਼ੇ ਦੀ ਮਾਫ਼ੀ ਲਈ ਕੋਈ ਤਜਵੀਜ਼ ਹੈ। ਸਰਕਾਰ ਸਿਰਫ ਅੰਕੜਿਆਂ ਦੀ ਖੇਡ ਖੇਡ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *