ਕਿਸਾਨ ਆਗੂਆਂ ਦੇ ਘਰਾਂ ’ਚ ਛਾਪੇਮਾਰੀ ਦੀ ਸਖ਼ਤ ਨਿਖੇਧੀ

Muskaan gill
2 Min Read

Farmers protest leaders raids

Farmers protest leaders raids : ਭੁੱਚੋ ਮੰਡੀ 06 ਫ਼ਰਵਰੀ ਆਵਾਜ਼ ਇੰਡੀਆ ਟੂਡੇ (ਹਰਬੰਸ ਸਿੰਘ ਭੋਲਾ)-ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਪਵਨਦੀਪ ਸਿੰਘ, ਬਲਿਹਾਰ ਸਿੰਘ ਕਟਾਰੀਆ ਅਤੇ ਸਿਮਰਨਜੀਤ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ Farmers protest leaders raids ਕਿ ਬੀਕੇਯੂ ਏਕਤਾ ਉੱਗਰਾਹਾਂ ਦੇ ਦੋ ਬੇਕਸੂਰ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸ਼ਗਨਦੀਪ ਸਿੰਘ ਜਿਓਂਦ ਨੂੰ ਜੇਲੋਂ ਰਿਹਾਅ ਕਰਵਾਉਣ ਲਈ ਬੀਕੇਯੂ ਏਕਤਾ ਉੱਗਰਾਹਾਂ ਵੱਲੋਂ ਵਿੱਢੇ ਸੂਬਾ ਪੱਧਰੀ ਸੰਘਰਸ਼ ਦੇ ਡਰੋਂ ਬੁਖਲਾਈ ਹੋਈ ਪੰਜਾਬ ਸਰਕਾਰ ਦੀ ਸਹਿ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਦੇ ਘਰ-ਘਰ ਜਾ ਕੇ ਛਾਪੇਮਾਰੀ ਕਰਕੇ ਕਿਸਾਨ ਆਗੂਆਂ ਦੇ ਪਰਿਵਾਰਾਂ ਨੂੰ ਪ੍ਰੇਸ਼ਾਨ ਕਰਨ ਦਾ ਵਰਤਾਰਾ ਅਤਿ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਦੀ ‘ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ’ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ। ਮੋਰਚੇ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜ਼ਬਰ ਦੇ ਜ਼ੋਰ ਨਾਲ ਹੱਕੀ ਸੰਘਰਸ਼ਾਂ ਨੂੰ ਕੁਚਲਣ ਦਾ ਰਾਹ ਛੱਡਿਆ ਜਾਵੇ ਅਤੇ ਜੇਲੀਂ ਡੱਕੇ ਦੋ ਬੇਕਸੂਰ ਕਿਸਾਨ ਆਗੂਆਂ ਨੂੰ ਬਿਨਾਂ ਸ਼ਰਤ ਫੌਰੀ ਰਿਹਾਅ ਕੀਤਾ ਜਾਵੇ। ਨਾਲ ਹੀ ਕਿਸਾਨ ਆਗੂਆਂ ਦੇ ਘਰ-ਘਰ ਜਾ ਕੇ ਛਾਪੇਮਾਰੀ ਕਰਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *