ਬੀਕੇਯੂ ਏਕਤਾ ਉੱਗਰਾਹਾਂ ਦੇ ਆਗੂਆਂ ਦੇ ਘਰਾਂ ’ਚ ਛਾਪੇਮਾਰੀ ਦੀ ਨਿਖੇਧੀ

Muskaan gill
2 Min Read

Farmer leaders homes raided before protest

Farmer leaders homes raided before protest : ਭੁੱਚੋ ਮੰਡੀ 06 ਫ਼ਰਵਰੀ 2026 ਆਵਾਜ਼ ਇੰਡੀਆ ਟੂਡੇ (ਹਰਬੰਸ ਸਿੰਘ ਭੋਲਾ) — ਬੀਕੇਯੂ ਏਕਤਾ ਉੱਗਰਾਹਾਂ ਦੇ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕਰਨ ’ਤੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ ਪੂਹਲੀ, ਜਸਵੰਤ ਸਿੰਘ ਜੈਲਦਾਰ ਅਤੇ ਬਲਤੇਜ ਸਿੰਘ ਪੂਹਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ।

ਆਗੂਆਂ ਨੇ ਕਿਹਾ ਕਿ ਇਹ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਹੈ। Farmer leaders homes raided before protest ਸਰਕਾਰ ਵੱਲੋਂ ਪੁਲਸ ਨੂੰ ਖੁੱਲ੍ਹੀ ਛੂਟ ਦੇਣਾ ਬੜੀ ਨਿੰਦਣਯੋਗ ਅਤੇ ਘਿਨਾਉਣੀ ਹਰਕਤ ਹੈ। ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਘਰਾਂ ’ਤੇ ਪੁਲਸ ਵੱਲੋਂ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਡਰਾਉਣ, ਧਮਕਾਉਣ ਅਤੇ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ, ਜੋ ਕਿ ਕਿਸਾਨਾਂ ਦੇ ਹੱਕੀ ਸੰਘਰਸ਼ ਨੂੰ ਕੁਚਲਣ ਦੀ ਕੋਸ਼ਿਸ਼ ਹੈ ਅਤੇ ਸਰਾਸਰ ਗਲਤ ਹੈ।

ਆਗੂਆਂ ਨੇ ਇਹ ਵੀ ਕਿਹਾ ਕਿ ਬੀਕੇਯੂ ਏਕਤਾ ਵੱਲੋਂ ਵਿੱਢੇ ਸੂਬਾ ਪੱਧਰੀ ਸੰਘਰਸ਼ ਤੋਂ ਡਰੀ ਹੋਈ ਪੰਜਾਬ ਸਰਕਾਰ ਦੀ ਸਹਿਮਤੀ ਨਾਲ ਪੁਲਸ ਪ੍ਰਸ਼ਾਸਨ ਕਿਸਾਨ ਆਗੂਆਂ ਦੇ ਘਰ-ਘਰ ਜਾ ਕੇ ਛਾਪੇਮਾਰੀ ਕਰ ਰਿਹਾ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜੋ ਕਿ ਅਤਿ ਨਿੰਦਣਯੋਗ ਵਰਤਾਰਾ ਹੈ।

ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੇਲ੍ਹਾਂ ਵਿੱਚ ਡੱਕੇ ਕਿਸਾਨ ਆਗੂਆਂ ਨੂੰ ਬਿਨਾਂ ਕਿਸੇ ਸ਼ਰਤ ਦੇ ਤੁਰੰਤ ਰਿਹਾਅ ਕੀਤਾ ਜਾਵੇ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

TAGGED:
Leave a Comment

Leave a Reply

Your email address will not be published. Required fields are marked *