ਬਠਿੰਡਾ ਵਿੱਚ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ, ਹਾਈਵੇਅ ਜਾਮ

Muskaan gill
4 Min Read

Bathinda Highway Blockade

Bathinda Highway Blockade : ਬਠਿੰਡਾ 7 ਫਰਵਰੀ ਆਵਾਜ਼ ਇੰਡੀਆ ਟੂਡੇ (ਜਗਸੀਰ ਭੁੱਲਰ) –ਜ਼ਿਲ੍ਹਾ ਪ੍ਰਸ਼ਾਸਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਿਚਾਲੇ ਅੱਜ ਉਸ ਸਮੇਂ ਟਕਰਾਅ ਵਾਲੀ ਸਥਿਤੀ ਬਣ ਗਈ ਜਦੋਂ ਪੁਲਿਸ ਵੱਲੋਂ ਕਿਸਾਨਾਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਘਿਰਾਓ ਨੂੰ ਭਾਰੀ ਸਖ਼ਤੀ ਨਾਲ ਰੋਕ ਦਿੱਤਾ ਗਿਆ। Bathinda Highway Blockade ਆਪਣੇ ਸਾਥੀ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਇਕੱਠੇ ਹੋ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਪੂਰੇ ਜ਼ਿਲ੍ਹੇ ਵਿੱਚ ਨਾਕਾਬੰਦੀ ਕਰ ਦਿੱਤੀ ਅਤੇ ਅੱਧੀ ਰਾਤ ਤੋਂ ਹੀ ਕਿਸਾਨ ਆਗੂਆਂ ਦੇ ਘਰਾਂ ਵਿੱਚ ਦਸਤਕਾਂ ਦਿੱਤੀਆਂ ਗਈਆਂ।

ਹਾਲਾਂਕਿ ਕਿਸਾਨ ਡੀਸੀ ਦਫ਼ਤਰ ਤੱਕ ਨਹੀਂ ਪਹੁੰਚ ਸਕੇ, ਪਰ ਉਨ੍ਹਾਂ ਨੇ ਚੰਡੀਗੜ੍ਹ ਨੈਸ਼ਨਲ ਹਾਈਵੇਅ ਨੂੰ ਜਾਮ ਕਰਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਰੀਬ ਡੇਢ ਘੰਟਾ ਘਿਰਾਓ ਹੇਠ ਰੱਖਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇਰਾਦਾ ਕਤਲ ਦੇ ਕੇਸ ਵਿੱਚ ਜੇਲ੍ਹ ਬੰਦ ਆਪਣੇ ਦੋ ਸਾਥੀਆਂ ਦੀ ਰਿਹਾਈ ਲਈ ਡੀਸੀ ਦਫ਼ਤਰ ਦੇ ਘਿਰਾਓ ਦਾ ਸੱਦਾ ਦਿੱਤਾ ਗਿਆ ਸੀ। Bathinda Highway Blockade ਇਸ ਸੰਭਾਵਿਤ ਧਰਨੇ ਨੂੰ ਰੋਕਣ ਲਈ ਬਠਿੰਡਾ ਪੁਲਿਸ ਨੇ ਸਵੇਰੇ ਤੜਕੇ ਤੋਂ ਹੀ ਸ਼ਹਿਰ ਦੇ ਸਾਰੇ ਦਾਖ਼ਲੀ ਮਾਰਗਾਂ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਲੇ-ਦੁਆਲੇ ਸਖ਼ਤ ਨਾਕਾਬੰਦੀ ਕਰ ਦਿੱਤੀ। ਕੰਪਲੈਕਸ ਦੇ ਮੁੱਖ ਗੇਟ ਨੂੰ ਤਾਲੇ ਲਗਾ ਦਿੱਤੇ ਗਏ।

ਕਿਸਾਨ ਜਥੇਬੰਦੀ ਨੇ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਇੱਕ ਦਰਜਨ ਤੋਂ ਵੱਧ ਕਿਸਾਨਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ ਅਤੇ ਕੁਲਵਿੰਦਰ ਸਿੰਘ ਗਿਆਨਾ ਅਤੇ ਫੌਜੀ ਮਹਿਮਾ ਵਰਗੇ ਪ੍ਰਮੁੱਖ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ।

ਜਦੋਂ ਡੀਸੀ ਦਫ਼ਤਰ ਵੱਲ ਵੱਧ ਰਹੇ ਕਿਸਾਨਾਂ ਨੂੰ ਪੁਲਿਸ ਨੇ ਪਿੰਡਾਂ ਵਿੱਚ ਹੀ ਰੋਕ ਲਿਆ ਤਾਂ ਗੁੱਸੇ ਵਿੱਚ ਆਏ ਕਿਸਾਨਾਂ ਨੇ ਪਿੰਡ ਕਰਾੜਵਾਲਾ ਨੇੜੇ ਬਠਿੰਡਾ–ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। Bathinda Highway Blockade ਇਸ ਦੌਰਾਨ ਮੌਕੇ ‘ਤੇ ਮੌਜੂਦ ਡੀਐਸਪੀ ਅਤੇ ਨਾਇਬ ਤਹਿਸੀਲਦਾਰ ਨੂੰ ਕਿਸਾਨਾਂ ਦੇ ਤਿੱਖੇ ਰੋਸ ਦਾ ਸਾਹਮਣਾ ਕਰਨਾ ਪਿਆ ਅਤੇ ਦੋਵਾਂ ਅਧਿਕਾਰੀਆਂ ਦਾ ਕਰੀਬ ਡੇਢ ਘੰਟਾ ਘਿਰਾਓ ਕੀਤਾ ਗਿਆ।

ਰੋਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਪ੍ਰਸ਼ਾਸਨ ‘ਤੇ ਲੋਕਤੰਤਰਿਕ ਹੱਕਾਂ ਨੂੰ ਦਬਾਉਣ ਦੇ ਦੋਸ਼ ਲਗਾਏ ਗਏ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਵਾਅਦਾ ਖ਼ਿਲਾਫ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਭੁੱਚੋ ਖੁਰਦ ਵਿਖੇ ਇਕੱਠ ਦੀ ਇਜਾਜ਼ਤ ਦਿੱਤੀ ਗਈ ਸੀ, ਪਰ ਬਾਅਦ ਵਿੱਚ ਸਿਆਸੀ ਦਬਾਅ ਹੇਠ ਫੈਸਲਾ ਬਦਲ ਕੇ ਕਿਸਾਨਾਂ ਨੂੰ ਰੋਕਿਆ ਗਿਆ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜੇਲ੍ਹ ਵਿੱਚ ਬੰਦ ਕਿਸਾਨਾਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਦੂਜੇ ਪਾਸੇ, ਪੁਲਿਸ ਪ੍ਰਸ਼ਾਸਨ ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਬਿਨਾਂ ਮਨਜ਼ੂਰੀ ਹੋਣ ਵਾਲੇ ਇਕੱਠਾਂ ਨੂੰ ਰੋਕਣ ਲਈ ਇਹ ਕਦਮ ਚੁੱਕੇ ਗਏ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

TAGGED:
Leave a Comment

Leave a Reply

Your email address will not be published. Required fields are marked *