Sardulgarh Road Accident
Sardulgarh Road Accident : ਮਾਨਸਾ 7 ਫਰਵਰੀ ਆਵਾਜ਼ ਇੰਡੀਆ ਟੂਡੇ -ਦੇ ਕਸਬਾ ਸਰਦੂਲਗੜ੍ਹ ਦੇ ਨਜ਼ਦੀਕ ਸਰਦੂਲੇ ਵਾਲਾ ਵਿਖੇ ਟਰੱਕ ਅਤੇ ਕਾਰ ਦੀ ਆਮਣੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਸਵਾਰ 4 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਿਨ੍ਹਾਂ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਹ ਇੱਕੋ ਪਰਿਵਾਰ ਨਾਲ ਸਬੰਧਿਤ ਸਨ।
ਹਾਦਸੇ ਦੌਰਾਨ ਕਾਰ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਰਸਾ ਰੈਫਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਸਵਾਰ ਚੰਡੀਗੜ੍ਹ ਤੋਂ ਵਿਆਹ ਸਮਾਗਮ ਤੋਂ ਵਾਪਸ ਸਿਰਸਾ ਜਾ ਰਹੇ ਸਨ।
ਉੱਥੇ ਹੀ ਟਰੱਕ ਡਰਾਈਵਰ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
