ਜ਼ਮਾਨਤ ਤੋਂ ਬਾਅਦ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ ਵਿੱਚ ਪੇਸ਼ੀ

Muskaan gill
1 Min Read

Bikram Singh Majithia

Bikram Singh Majithia : ਮੋਹਾਲੀ 7 ਫਰਵਰੀ 2026 -ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਇਹ ਉਨ੍ਹਾਂ ਦੀ ਅਦਾਲਤ ਵਿੱਚ ਪਹਿਲੀ ਪੇਸ਼ੀ ਸੀ।

ਸੁਪਰੀਮ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੰਦਿਆਂ ਕੁਝ ਖ਼ਾਸ ਸ਼ਰਤਾਂ ਲਗਾਈਆਂ ਗਈਆਂ ਸਨ। ਇਨ੍ਹਾਂ ਸ਼ਰਤਾਂ ਅਤੇ ਹਦਾਇਤਾਂ ਦੀ ਪਾਲਣਾ ਕਰਦਿਆਂ ਮਜੀਠੀਆ ਅੱਜ ਮੋਹਾਲੀ ਅਦਾਲਤ ਵਿੱਚ ਹਾਜ਼ਰ ਹੋਏ।

ਪਾਸਪੋਰਟ ਸਬੰਧੀ ਜਾਣਕਾਰੀ ਹਲਫ਼ਨਾਮਾ

Bikram Singh Majithia-

ਮਾਨਯੋਗ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਸੀ ਕਿ ਬਿਕਰਮ ਸਿੰਘ ਮਜੀਠੀਆ ਆਪਣੇ ਪਾਸਪੋਰਟ ਸਬੰਧੀ ਜਾਣਕਾਰੀ ਮੋਹਾਲੀ ਅਦਾਲਤ ਵਿੱਚ ਇੱਕ ਹਲਫ਼ਨਾਮੇ (Affidavit) ਰਾਹੀਂ ਦਾਇਰ ਕਰਨ। ਅਦਾਲਤੀ ਹੁਕਮਾਂ ਦੇ ਅਨੁਸਾਰ ਮਜੀਠੀਆ ਵੱਲੋਂ ਅੱਜ ਅਦਾਲਤ ਵਿੱਚ ਹਾਜ਼ਰੀ ਲਗਵਾਈ ਗਈ ਅਤੇ ਪਾਸਪੋਰਟ ਨਾਲ ਸੰਬੰਧਿਤ ਦਸਤਾਵੇਜ਼ੀ ਕਾਰਵਾਈ ਪੂਰੀ ਕੀਤੀ ਗਈ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

TAGGED:
Leave a Comment

Leave a Reply

Your email address will not be published. Required fields are marked *