BJP strengthens base in Punjab
BJP strengthens base in Punjab : ਭੁੱਚੋ ਮੰਡੀ/ਨਥਾਣਾ 9 ਫਰਵਰੀ (ਹਰਬੰਸ ਸਿੰਘ ਭੋਲਾ) –ਭਾਰਤੀ ਜਨਤਾ ਪਾਰਟੀ ਨੂੰ ਚਾਹੁਣ ਵਾਲਿਆਂ ਦੀ ਗਿਣਤੀ ਵਿੱਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ। ਜ਼ਿਲ੍ਹਾ ਜਨਰਲ ਸਕੱਤਰ ਜਤਿੰਦਰ ਗੋਗੀ ਕਲਿਆਣ ਅਤੇ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਮੋਰਚਾ ਤੇ ਹਲਕਾ ਇੰਚਾਰਜ ਬਲਦੇਵ ਸਿੰਘ ਆਕਲੀਆ ਨੇ ਦੱਸਿਆ ਕਿ ਪਹਿਲਾਂ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਪੂਰੀ ਜਾਣਕਾਰੀ ਨਹੀਂ ਸੀ।
ਉਨ੍ਹਾਂ ਕਿਹਾ ਕਿ ਵਿਕਸਤ ਭਾਰਤ ਰੋਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ ਸਕੀਮ) ਤੋਂ ਬਾਅਦ ਵਿਕਸਤ ਭਾਰਤ ਜੀ ਰਾਮ ਜੀ ਐਕਟ 2025 ਰਾਹੀਂ ਮਜ਼ਦੂਰਾਂ ਨੂੰ 125 ਦਿਨਾਂ ਲਈ ਰੁਜ਼ਗਾਰ ਦੀ ਗਰੰਟੀ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਮਜ਼ਦੂਰਾਂ ਅਤੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਸਿਆਸੀ ਪਾਰਟੀਆਂ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਤੋਂ ਗੁਰੇਜ਼ ਨਹੀਂ ਕਰਦੀਆਂ, ਜਦਕਿ ਸਾਫ਼ ਤੌਰ ’ਤੇ ਲਿਖਿਆ ਹੋਇਆ ਹੈ BJP strengthens base in Punjab ਕਿ ਮਜ਼ਦੂਰਾਂ ਦੇ ਕੰਮ ਦੇ ਦਿਨ ਵਧਾਏ ਗਏ ਹਨ ਅਤੇ ਮਜ਼ਦੂਰੀ ਨਾ ਮਿਲਣ ਦੀ ਸੂਰਤ ਵਿੱਚ ਇਸ ਦੀ ਗਰੰਟੀ ਵੀ ਦਿੱਤੀ ਗਈ ਹੈ। ਬੀਜੇਪੀ ਪਾਰਟੀ ਅਤੇ ਵਰਕਰ ਲੋਕਾਂ ਨੂੰ ਇਹ ਗੱਲਾਂ ਸਮਝਾਉਣ ਵਿੱਚ ਸਫਲ ਰਹੇ ਹਨ।
ਉਨ੍ਹਾਂ ਕਿਹਾ ਕਿ ਪਹਿਲਾਂ ਭਾਰਤੀ ਜਨਤਾ ਪਾਰਟੀ ਸ਼ਹਿਰਾਂ ਤੱਕ ਹੀ ਸੀਮਤ ਸੀ, BJP strengthens base in Punjab ਪਰ ਹੁਣ ਇਹ ਪਾਰਟੀ ਸ਼ਹਿਰਾਂ ਤੋਂ ਮੰਡੀਆਂ ਅਤੇ ਮੰਡੀਆਂ ਤੋਂ ਪਿੰਡਾਂ ਤੱਕ ਆਪਣਾ ਆਧਾਰ ਮਜ਼ਬੂਤ ਕਰ ਚੁੱਕੀ ਹੈ ਅਤੇ ਲੋਕਾਂ ਦੇ ਮਨਾਂ ਵਿੱਚ ਆਪਣੀ ਥਾਂ ਬਣਾ ਰਹੀ ਹੈ। ਲੋਕ ਹੁਣ ਸਾਰੀਆਂ ਪਾਰਟੀਆਂ ਨੂੰ ਦੇਖ ਅਤੇ ਵਰਤ ਚੁੱਕੇ ਹਨ।
ਇਸ ਦਾ ਤਾਜ਼ਾ ਸਬੂਤ ਪਿੰਡ ਖੇਮੂਆਣਾ ਤੋਂ ਮਿਲਦਾ ਹੈ, ਜਿੱਥੇ ਕਾਂਗਰਸ ਪਾਰਟੀ ਨੂੰ ਛੱਡ ਕੇ 50 ਪਰਿਵਾਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਸਪਸ਼ਟ ਹੁੰਦਾ ਹੈ ਕਿ 2027 ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨੀ ਤਹਿ ਮੰਨੀ ਜਾ ਰਹੀ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
