ਐਨ.ਐਸ.ਐਸ. ਕੈਂਪ ਵਿੱਚ ਵਿਦਿਆਰਥੀਆਂ ਲਈ ਸ਼ਖ਼ਸੀਅਤ ਸੈਸ਼ਨ

Muskaan gill
3 Min Read

NSS Camp Student Leadership Training

NSS Camp Student Leadership Training : ਬਠਿੰਡਾ 9 ਫਰਵਰੀ ਆਵਾਜ਼ ਇੰਡੀਆ ਟੂਡੇ ਜਗਸੀਰ ਭੁੱਲਰ – ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਟਿਊਸ਼ਨ ਢੱਡੇ ਵਿਖੇ ਚੱਲ ਰਹੇ ਸੱਤ ਦਿਨਾਂ ਦੇ ਕੌਮੀ ਸੇਵਾ ਯੋਜਨਾ (ਐਨ.ਐਸ.ਐਸ.) ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਉੱਤੇ ਇੱਕ ਵਿਸ਼ੇਸ਼ ਲੈਕਚਰ ਸੈਸ਼ਨ ਆਯੋਜਿਤ ਕੀਤਾ ਗਿਆ।

ਸੰਸਥਾ ਦੇ ਚੇਅਰਮੈਨ ਸ੍ਰੀ ਕੁਲਵੰਤ ਸਿੰਘ ਸਿੱਧੂ ਅਤੇ ਐਮ.ਡੀ. ਗੁਰਬਿੰਦਰ ਸਿੰਘ ਬੱਲੀ ਨੇ ਕਿਹਾ ਕਿ ਸੰਸਥਾ ਪਿਛਲੇ 15 ਸਾਲਾਂ ਤੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਦਾ ਹੀ ਪ੍ਰਤਿਬੱਧ ਰਹੀ ਹੈ। NSS Camp Student Leadership Training ਉਨ੍ਹਾਂ ਨੇ ਦੱਸਿਆ ਕਿ ਐਨ.ਐਸ.ਐਸ. ਕੈਂਪਾਂ ਰਾਹੀਂ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਨਾਲ ਜੋੜਿਆ ਜਾਂਦਾ ਹੈ।

ਲੈਕਚਰ ਸੈਸ਼ਨ ਦੌਰਾਨ ਪ੍ਰਸਿੱਧ ਸਮਾਜ ਸੇਵੀ ਅਤੇ ਸਰਕਾਰੀ ਸਕੂਲ ਮੌੜ ਮੰਡੀ ਦੇ ਪ੍ਰਿੰਸੀਪਲ ਸ੍ਰੀ ਭੁਪਿੰਦਰ ਸਿੰਘ ਮਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਨ.ਐਸ.ਐਸ. ਕੈਂਪ ਵਿਦਿਆਰਥੀਆਂ ਵਿੱਚ ਸਮਾਜ ਸੇਵਾ, ਅਨੁਸ਼ਾਸਨ, ਨੇਤ੍ਰਿਤਵ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦਾ ਹੈ।NSS Camp Student Leadership Training ਉਨ੍ਹਾਂ ਨੇ ਵਲੰਟੀਅਰਜ਼ ਨੂੰ ਸਮਾਜ ਨਾਲ ਜੁੜ ਕੇ ਕੰਮ ਕਰਨ ਅਤੇ ਦੇਸ਼ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਸੰਸਥਾ ਦੇ ਡਾਇਰੈਕਟਰ ਐਡਮਿਨਿਸਟ੍ਰੇਸ਼ਨ ਸ੍ਰੀ ਪਰਮਿੰਦਰ ਸਿੰਘ ਨੇ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਵਿਸ਼ੇਸ਼ ਸੈਸ਼ਨ ਵਿਦਿਆਰਥੀਆਂ ਲਈ ਪ੍ਰੇਰਣਾਸਰੋਤ ਹੁੰਦੇ ਹਨ। NSS Camp Student Leadership Training ਪ੍ਰਿੰਸੀਪਲ ਕਮ-ਪ੍ਰੋਗਰਾਮ ਅਫ਼ਸਰ ਪ੍ਰੋ. ਰਾਜ ਸਿੰਘ ਬਾਘਾ ਨੇ ਕਿਹਾ ਕਿ ਐਨ.ਐਸ.ਐਸ. ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਮਾਜ ਸੇਵਾ ਰਾਹੀਂ ਜੀਵਨ ਦੀ ਅਸਲੀ ਸਿੱਖਿਆ ਦੇਣਾ ਹੈ।

ਇਸ ਦੌਰਾਨ ਕੈਂਪ ਸਟੇਜ ਸਕੱਤਰ ਸੀਨੀਅਰ ਪ੍ਰੋ. ਰਾਜਵਿੰਦਰ ਸਿੰਘ ਵੱਲੋਂ ਜ਼ਿੰਮੇਦਾਰੀਆਂ ਬਖ਼ੂਬੀ ਨਿਭਾਈਆਂ ਜਾ ਰਹੀਆਂ ਹਨ। ਡਾਇਰੈਕਟਰ ਮੈਡਮ ਸਿੰਬਲਜੀਤ ਕੌਰ ਅਤੇ ਮੈਡਮ ਪ੍ਰਸ਼ੋਤਮ ਕੌਰ ਨੇ ਵੀ ਇਸ ਉਪਰਾਲੇ ਦੀ ਸਲਾਹ ਕੀਤੀ। ਇਸ ਮੌਕੇ ਮੈਡਮ ਮਨਿੰਦਰਪ੍ਰੀਤ ਕੌਰ ਪ੍ਰੋਗਰਾਮ ਅਫਸਰ ਅਤੇ ਐਜੂਕੇਸ਼ਨ ਕਾਲਜ ਦੇ ਪ੍ਰੋ. ਵੀਰਇੰਦਰ ਕੌਰ ਪ੍ਰੋਗਰਾਮ ਅਫਸਰ, ਸੀਨੀਅਰ ਪ੍ਰੋ. ਜਸਵਿੰਦਰ ਸਿੰਘ, ਸੀਨੀਅਰ ਪ੍ਰੋ. ਰਵਿੰਦਰ ਕੁਮਾਰ, ਸੀਨੀਅਰ ਪ੍ਰੋ. ਰਾਜਵਿੰਦਰ ਕੌਰ, ਸੀਨੀਅਰ ਪ੍ਰੋ. ਰਣਜੀਤ ਕੌਰ, ਪ੍ਰੋ. ਰੁਪਿੰਦਰ ਕੌਰ (ਸਾਇੰਸ), ਪ੍ਰੋ. ਹਰਵਿੰਦਰ ਕੌਰ, ਸੀਨੀਅਰ ਪ੍ਰੋ. ਹਰਸ਼ ਰਾਣੀ, ਪ੍ਰੋ. ਅਮਨ ਸਰਮਾਂ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਕਰਨਵੀਰ ਸਿੰਘ, ਪ੍ਰੋ. ਜਗਜੀਤ ਸਿੰਘ ਆਦਿ ਵੀ ਹਾਜ਼ਰ ਸਨ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *