ਬਠਿੰਡਾ ਵਿੱਚ ‘ਆਪਰੇਸ਼ਨ ਪ੍ਰਹਾਰ–2’ ਤਹਿਤ ਵਾਹਨਾਂ ਦੀ ਚੈਕਿੰਗ

Muskaan gill
2 Min Read

Vehicle Checking Drive

Vehicle Checking Drive : ਬਠਿੰਡਾ – ਆਪਰੇਸ਼ਨ ਪ੍ਰਹਾਰ–2 ਦੇ ਤਹਿਤ ਸਪੈਸ਼ਲ ਡੀਜੀਪੀ (PSPCL) ਦੀ ਅਗਵਾਈ ਹੇਠ ਬਠਿੰਡਾ ਵਿੱਚ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਹੈਡ ਕਾਂਸਟੇਬਲ ਤੋਂ ਲੈ ਕੇ ਐਸਐਸਪੀ ਰੈਂਕ ਤੱਕ ਦੇ ਅਧਿਕਾਰੀਆਂ ਵੱਲੋਂ ਸਰਚ ਅਭਿਆਨ ਚਲਾਇਆ ਗਿਆ।

ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ 24 ਘੰਟਿਆਂ ਤੋਂ ਪਹਿਲਾਂ ਹੀ 71 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਚੰਦ ਘੰਟਿਆਂ ਵਿੱਚ ਪੁਲਿਸ ਨੇ ਵੱਡੀ ਮਾਤਰਾ ਵਿੱਚ ਹੈਰੋਇਨ, ਸਮੈਕ, ਟੈਬਲੇਟਸ, ਡਰੱਗ ਮਨੀ ਅਤੇ ਭੁੱਕੀ ਬਰਾਮਦ ਕੀਤੀ। ਇਸ ਦੇ ਨਾਲ ਹੀ ਪੁਲਿਸ ਤੋਂ ਦੂਰ ਭੱਜ ਰਹੇ ਚਾਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।

Vehicle Checking Drive-

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਪੈਸ਼ਲ ਡੀਜੀਪੀ (PSPCL) ਜਤਿੰਦਰ ਕੁਮਾਰ ਜੈਨ ਨੇ ਦੱਸਿਆ ਕਿ ਇਹ ਤਿੰਨ ਦਿਨਾਂ ਦਾ ਪੈਨ ਪੰਜਾਬ ਪ੍ਰੋਗਰਾਮ ਹੈ, ਜਿਸ ਤਹਿਤ ਵੱਖ-ਵੱਖ ਰੈਂਕਾਂ ਦੇ ਅਧਿਕਾਰੀ ਸਰਚ ਕਾਰਵਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਕਿਸੇ ਕ੍ਰਾਈਮ ਵਿੱਚ ਵਾਂਟਡ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਵਿਅਕਤੀ ਖ਼ਿਲਾਫ਼ ਗਲਤ ਕਾਰਵਾਈ ਨਹੀਂ ਕੀਤੀ ਜਾਵੇਗੀ। ਜੋ ਲੋਕ ਕ੍ਰਾਈਮ ਛੱਡ ਚੁੱਕੇ ਹਨ, ਉਨ੍ਹਾਂ ਬਾਰੇ ਕੇਵਲ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ।

ਜਤਿੰਦਰ ਕੁਮਾਰ ਜੈਨ, ਸਪੈਸ਼ਲ ਡੀਜੀਪੀ (PSPCL)

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *