Drug Trafficking Arrest
Drug Trafficking Arrest : ਚਾਉਕੇ ਰਾਮਪੁਰਾ ਫੂਲ (ਮਨਮੋਹਨ ਗਰਗ)-ਚਾਉਕੇ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ 7 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਚੌਕੀ ਇੰਚਾਰਜ ਗੁਰਸੇਵਕ ਸਿੰਘ ਰੰਧਾਵਾ ਦੀ ਅਗਵਾਈ ਹੇਠ ਕੀਤੀ ਗਈ।
ਚੌਕੀ ਇੰਚਾਰਜ ਗੁਰਸੇਵਕ ਸਿੰਘ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੇ ਨਿਰਦੇਸ਼ਾਂ ਅਤੇ ਐਸਐਸਪੀ ਬਠਿੰਡਾ ਜਯੋਤੀ ਯਾਦਵ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। Drug Trafficking Arrest ਇਸੇ ਤਹਿਤ ਹੌਲਦਾਰ ਭੁਪਿੰਦਰ ਸਿੰਘ, ਸੀਨੀਅਰ ਸਿਪਾਹੀ ਭਗਵਾਨ ਸਿੰਘ, ਸਿਪਾਹੀ ਬਲਜਿੰਦਰ ਸਿੰਘ ਅਤੇ ਪੀਐਚਜੀ ਸ਼ਕਤੀ ਕੁਮਾਰ ਸਮੇਤ ਪੁਲਿਸ ਟੀਮ ਵੱਲੋਂ ਬਲੈਰੋ ਗੱਡੀ ਰਾਹੀਂ ਸ਼ੱਕੀ ਵਿਅਕਤੀਆਂ ਦੀ ਤਲਾਸ਼ ਲਈ ਗਸ਼ਤ ਕੀਤੀ ਜਾ ਰਹੀ ਸੀ।
ਗਸ਼ਤ ਦੌਰਾਨ ਪਿੱਥੋ-ਚਾਉਕੇ ਰੋਡ ਉੱਤੇ ਇੱਕ ਨੌਜਵਾਨ ਪੁਲਾਸਟਿਕ ਦੇ ਲਿਫਾਫੇ ਨਾਲ ਸ਼ੱਕੀ ਹਾਲਤ ਵਿੱਚ ਫਿਰਦਾ ਨਜ਼ਰ ਆਇਆ। ਪੁਲਿਸ ਨੂੰ ਵੇਖ ਕੇ ਉਹ ਨੌਜਵਾਨ ਉਥੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਿਆ, ਜਿਸ ਨੂੰ ਪੁਲਿਸ ਵੱਲੋਂ ਤੁਰੰਤ ਕਾਬੂ ਕਰਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ।
ਤਫਤੀਸ਼ ਦੌਰਾਨ ਉਕਤ ਨੌਜਵਾਨ ਨੇ ਆਪਣਾ ਨਾਮ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਚਾਉਕੇ ਦੱਸਿਆ। ਪੁਲਿਸ ਵੱਲੋਂ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
