Baldev Singh Akliya, Leadership
Baldev Singh Akliya, Leadership : ਨਥਾਣਾ, 10 ਫਰਵਰੀ (ਹਰਬੰਸ ਸਿੰਘ ਭੋਲਾ) – ਪੰਜਾਬ ਦੇ ਸੰਗਠਨ ਮੰਤਰੀ ਸ੍ਰੀ ਨਿਵਾਸਲੂ ਜੀ ਦੀ ਦੇਖ-ਰੇਖ ਵਿੱਚ ਹਲਕਾ ਭੁੱਚੋ ਮੰਡੀ ਦੇ ਸਬ-ਸਰਕਲ ਇੰਚਾਰਜਾਂ ਦੀ ਮੀਟਿੰਗ ਪਿੰਡ ਕਲਿਆਣ ਵਿਖੇ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਸ੍ਰੀ ਸਰੂਪ ਚੰਦ ਸਿੰਗਲਾ, ਜ਼ਿਲ੍ਹਾ ਐੱਸ ਸੀ ਮੋਰਚਾ ਦੇ ਪ੍ਰਧਾਨ, ਹਲਕਾ ਇੰਚਾਰਜ ਬਲਦੇਵ ਸਿੰਘ ਆਕਲੀਆ ਅਤੇ ਜਨਰਲ ਸਕੱਤਰ ਜਤਿੰਦਰ ਸਿੰਘ ਗੋਗੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਸੰਗਠਨ ਮੰਤਰੀ ਸ੍ਰੀ ਨਿਵਾਸਲੂ ਨੇ ਮੀਟਿੰਗ ਵਿੱਚ ਪਹੁੰਚੇ ਪਾਰਟੀ ਵਰਕਰਾਂ, ਆਗੂਆਂ ਅਤੇ ਸਬ-ਸਰਕਲ ਇੰਚਾਰਜਾਂ ਨਾਲ ਗੱਲਬਾਤ ਕਰਦਿਆਂ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਤਰੱਕੀ ਵਿੱਚ ਹਰ ਅਹੁਦੇਦਾਰ ਅਤੇ ਵਰਕਰ ਦਾ ਅਹਿਮ ਯੋਗਦਾਨ ਹੁੰਦਾ ਹੈ। ਜ਼ਿਲ੍ਹਾ ਪ੍ਰਧਾਨ, ਹਲਕਾ ਇੰਚਾਰਜ ਅਤੇ ਜਨਰਲ ਸਕੱਤਰ ਨੇ ਵੀ ਪਾਰਟੀ ਵਰਕਰਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਆਉਣ ਵਾਲੀਆਂ 2027 ਚੋਣਾਂ ਲਈ ਤਿਆਰੀ ਤੇ ਜਿੱਤ ਪ੍ਰਾਪਤ ਕਰਨ ਲਈ ਯਤਨ ਕਰਨ ‘ਤੇ ਜ਼ੋਰ ਦਿੱਤਾ।
ਮੀਟਿੰਗ ਵਿੱਚ ਸਰਕਲ ਨਥਾਣਾ ਦੇ ਪ੍ਰਧਾਨ ਰਾਮ ਲਾਲ ਸਰਪੰਚ, ਸਰਕਲ ਲਹਿਰਾ ਦੇ ਪ੍ਰਧਾਨ ਚਰਨਜੀਤ ਸਿੰਘ, ਸਾਬਕਾ ਪ੍ਰਧਾਨ ਜਤਿੰਦਰ ਸੇਮਾ, ਸੰਤ ਰਾਮ, ਗੁਲਾਬ ਸਿੰਘ ਵਿਸ਼ਕੀ, ਜਸਕਰਨ ਸਿੰਘ ਨਥਾਣਾ, ਕੁਲਵਿੰਦਰ ਸਿੰਘ ਸਰਪੰਚ ਲਹਿਰਾ, ਐਸ ਸੀ ਮੋਰਚਾ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰ ਮੌਜੂਦ ਸਨ।
ਮੀਟਿੰਗ ਦੇ ਅੰਤ ਵਿੱਚ ਜ਼ਿਲ੍ਹਾ ਪ੍ਰਧਾਨ, SC ਮੋਰਚਾ ਪ੍ਰਧਾਨ ਅਤੇ ਹਲਕਾ ਇੰਚਾਰਜ ਬਲਦੇਵ ਸਿੰਘ ਆਕਲੀਆ ਨੇ ਸੰਗਠਨ ਮੰਤਰੀ ਸ੍ਰੀ ਨਿਵਾਸਲੂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਪਾਰਟੀ ਦੀ ਬੇਹਤਰੀ ਲਈ ਕੰਮ ਕਰਨ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਨੇ ਹਲਕਾ ਭੁੱਚੋ ਮੰਡੀ ਵਿੱਚ ਚੋਣ ਜਿੱਤ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਪੰਜਾਬ ਵਿੱਚ ਸਰਕਾਰ ਬਣਾਉਣ ਦਾ ਵਿਸ਼ਵਾਸ ਭੀ ਦਿਵਾਇਆ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
