ਅਕਾਲੀ-ਭਾਜਪਾ ਗਠਜੋੜ ’ਤੇ ਜਾਖੜ ਦੀ ਕਾਂਗਰਸ ’ਤੇ ਤੀਖੀ ਟਿੱਪਣੀ

Muskaan gill
3 Min Read

Punjab Governor rally political controversy

Punjab Governor rally political controversy : ਚੰਡੀਗੜ੍ਹ11 ਫਰਵਰੀ 2026- ਫਿਰੋਜ਼ਪੁਰ ਵਿਖੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਪੈਦਲ ਯਾਤਰਾ ਨੇ ਸੂਬੇ ਦੀ ਸਿਆਸਤ ਵਿੱਚ ਨਵਾਂ ਮੁੱਦਾ ਖੜਾ ਕਰ ਦਿੱਤਾ ਹੈ। ਇਸ ਰੈਲੀ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ਨੂੰ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।

ਇਨ੍ਹਾਂ ਚਰਚਾਵਾਂ ‘ਤੇ ਬੋਲਦਿਆਂ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਕਾਂਗਰਸ ਨੂੰ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੂੰ ਹੁਣ ਚਿੱਟੇ ਦਿਨ ਭੂਤ ਦਿਖਾਈ ਦੇਣ ਲੱਗੇ ਹਨ।

Punjab Governor rally political controversy-

ਉਹ ਇਸ ਗੱਲ ਤੋਂ ਡਰੇ ਹੋਏ ਹਨ ਕਿ ਜੇਕਰ ਅਕਾਲੀ ਅਤੇ ਭਾਜਪਾ ਮੁੜ ਇਕੱਠੇ ਹੋ ਗਏ ਤਾਂ ਕਾਂਗਰਸ ਦਾ ਕੀ ਬਣੇਗਾ। ਜਾਖੜ ਨੇ ਚੁਟਕੀ ਲੈਂਦਿਆਂ ਕਿਹਾ ਕਿ ਕਾਂਗਰਸ ਨੂੰ ਹੁਣ ਇੱਕ ਨਹੀਂ ਬਲਕਿ ਦੋ-ਦੋ ਭੂਤ (ਅਕਾਲੀ ਅਤੇ ਭਾਜਪਾ) ਨਜ਼ਰ ਆ ਰਹੇ ਹਨ।

ਲੰਮੇ ਸਮੇਂ ਬਾਅਦ ਅਕਾਲੀ ਦਲ ਅਤੇ ਭਾਜਪਾ ਦੀ ਲੀਡਰਸ਼ਿਪ ਇੱਕੋ ਮੰਚ ‘ਤੇ ਨਜ਼ਰ ਆਈ। ਗਵਰਨਰ ਕਟਾਰੀਆ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਿਚਕਾਰ ਲੰਮੀ ਮੀਟਿੰਗ ਹੋਈ। ਹਾਲਾਂਕਿ ਇਸ ਦੇ ਵੇਰਵੇ ਗੁਪਤ ਹਨ, ਪਰ ਸਿਆਸੀ ਹਲਕਿਆਂ ਵਿੱਚ ਇਸ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ।

ਆਮ ਆਦਮੀ ਪਾਰਟੀ ਵਲੋਂ ਸਖ਼ਤ ਟਿੱਪਣੀ

ਸੱਤਾਧਾਰੀ ‘ਆਪ’ ਨੇ ਇਸ ਇਕੱਠ ਨੂੰ ਲੈ ਕੇ ਗਵਰਨਰ ਅਤੇ ਵਿਰੋਧੀ ਪਾਰਟੀਆਂ ‘ਤੇ ਤਿੱਖੇ ਸਵਾਲ ਦਾਗੇ। ‘ਆਪ’ ਨੇ ਕਿਹਾ ਕਿ ਅਕਾਲੀ ਅਤੇ ਭਾਜਪਾ ਅੰਦਰੋਂ ਇੱਕੋ ਹਨ, ਅਤੇ ਇਹ ਰੈਲੀ ਸਿਰਫ਼ ਇੱਕ ਦਿਖਾਵਾ ਹੈ। ਪਾਰਟੀ ਨੇ ਗਵਰਨਰ ਕਟਾਰੀਆ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਉਹ ਉਨ੍ਹਾਂ ਲੋਕਾਂ ਨੂੰ ਨਾਲ ਲੈ ਕੇ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੇ ਹਨ, ਜਿਨ੍ਹਾਂ ‘ਤੇ ਖੁਦ ਨਸ਼ਾ ਤਸਕਰੀ ਨੂੰ ਸ਼ਹਿ ਦੇਣ ਦੇ ਗੰਭੀਰ ਦੋਸ਼ ਲੱਗੇ ਹੋਏ ਹਨ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

TAGGED:
Leave a Comment

Leave a Reply

Your email address will not be published. Required fields are marked *