ਪੰਚਾਇਤ ਫੰਡ ਘਪਲੇ ਮਾਮਲੇ ’ਚ ਵੱਡੀ ਕਾਰਵਾਈ ਸਰਪੰਚ ਅਤੇ ਪੰਚਾਇਤ ਸਕੱਤਰ ਮੁਅੱਤਲ

Muskaan gill
3 Min Read

Panchayat Secretary Suspension

Panchayat Secretary Suspension : ਬਠਿੰਡਾ ਜਗਸੀਰ ਭੁੱਲਰ 12 ਫਰਵਰੀ 2026-ਹਲਕਾ ਰਾਮਪੁਰਾ ਫੂਲ ਵਿੱਚ ਪੰਚਾਇਤ ਫੰਡਾਂ ਦੀ ਕਥਿਤ ਹੇਰਾ-ਫੇਰੀ ਦੇ ਮਾਮਲੇ ਵਿੱਚ ਜਾਂਚ ਉਪਰੰਤ ਸਰਕਾਰ ਵੱਲੋਂ ਸਖ਼ਤ ਕਦਮ ਚੁੱਕਦੇ ਹੋਏ ਪਿੰਡ ਸਲਾਬਤਪੁਰਾ ਦੇ ਸਰਪੰਚ ਅਮਨਦੀਪ ਸਿੰਘ ਅਤੇ ਪੰਚਾਇਤ ਸਕੱਤਰ ਅਮਨਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਨਿਰਦੇਸ਼ਾਂ ’ਤੇ ਹੋਈ ਜਾਂਚ ਤੋਂ ਬਾਅਦ ਕੀਤੀ ਗਈ।

ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਬਠਿੰਡਾ ਅਭਿਨਵ ਗੋਇਲ ਵੱਲੋਂ ਸਰਪੰਚ ਨੂੰ ਅਤੇ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਓਮਾ ਸ਼ੰਕਰ ਗੁਪਤਾ ਵੱਲੋਂ ਪੰਚਾਇਤ ਸਕੱਤਰ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਵਿਕਾਸ ਫੰਡਾਂ ਦੀ ਦੁਰਵਰਤੋਂ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਭਾਵੇਂ ਕੋਈ ਵੀ ਹੋਵੇ, ਕਾਨੂੰਨ ਅਨੁਸਾਰ ਕਾਰਵਾਈ ਜ਼ਰੂਰ ਹੋਵੇਗੀ। Panchayat Secretary Suspension ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਇਮਾਨਦਾਰੀ ਸਭ ਤੋਂ ਵੱਡੀ ਤਰਜੀਹ ਹੈ।

ਇਸ ਮਾਮਲੇ ਨੂੰ ਸਾਹਮਣੇ ਲਿਆਉਣ ਵਾਲੇ ਮਾਰਕੀਟ ਕਮੇਟੀ ਭਗਤਾ ਦੇ ਚੇਅਰਮੈਨ ਬੇਅੰਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੰਡ ਵਿੱਚ ਵਿਕਾਸ ਗ੍ਰਾਂਟਾਂ ਦੀ ਕਥਿਤ ਗਲਤ ਵਰਤੋਂ ਹੋ ਰਹੀ ਸੀ, ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਵਿਧਾਇਕ ਸਿੱਧੂ ਨੂੰ ਦਿੱਤੀ ਅਤੇ ਉਨ੍ਹਾਂ ਨੇ ਤੁਰੰਤ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ।

ਇਸ ਕਾਰਵਾਈ ਨਾਲ ਆਮ ਆਦਮੀ ਪਾਰਟੀ ਦੀ ਕੱਟੜ ਇਮਾਨਦਾਰ ਸਰਕਾਰ ਦਾ ਅਕਸ ਫਿਰ ਮਜ਼ਬੂਤ ਹੋਇਆ ਹੈ, ਕਿਉਂਕਿ ਸਰਕਾਰ ਪਹਿਲਾਂ ਵੀ ਉੱਚ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਚੁੱਕੀ ਹੈ। Panchayat Secretary Suspension ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਦੋ ਸੀਨੀਅਰ ਆਈਏਐਸ ਅਧਿਕਾਰੀਆਂ ਖ਼ਿਲਾਫ਼ ਕੀਤੀ ਕਾਰਵਾਈ ਨੇ ਵੀ ਇਹ ਸੰਦੇਸ਼ ਦਿੱਤਾ ਹੈ ਕਿ ਸਰਕਾਰ ਦੀ ਨੀਤੀ ਪੂਰੀ ਤਰ੍ਹਾਂ ਨਿਰਪੱਖ ਅਤੇ ਭ੍ਰਿਸ਼ਟਾਚਾਰ ਵਿਰੋਧੀ ਹੈ।

ਵਿਧਾਇਕ ਬਲਕਾਰ ਸਿੰਘ ਸਿੱਧੂ ਨੂੰ ਹਲਕੇ ਵਿੱਚ ਇਕ ਇਮਾਨਦਾਰ ਅਤੇ ਨਿਰਪੱਖ ਲੋਕ ਸੇਵਕ ਵਜੋਂ ਦੇਖਿਆ ਜਾਂਦਾ ਹੈ, ਜੋ ਲੋਕਾਂ ਦੇ ਪੈਸੇ ਦੀ ਸੁਰੱਖਿਆ ਅਤੇ ਵਿਕਾਸ ਕੰਮਾਂ ਦੀ ਪਾਰਦਰਸ਼ਤਾ ਲਈ ਲਗਾਤਾਰ ਕਦਮ ਚੁੱਕ ਰਹੇ ਹਨ।

ਸਰਕਾਰ ਵੱਲੋਂ ਦਿੱਤਾ ਗਿਆ ਸਪੱਸ਼ਟ ਸੰਦੇਸ਼ ਹੈ ਕਿ ਲੋਕਾਂ ਦੇ ਹੱਕਾਂ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

TAGGED:
Leave a Comment

Leave a Reply

Your email address will not be published. Required fields are marked *