Suspicious Death
Suspicious Death : ਸਮਾਣਾ 12 ਫਰਵਰੀ 2026 ਆਵਾਜ਼ ਇੰਡੀਆ ਟੂਡੇ (ਪ੍ਰਿੰਸ ਕੁਮਾਰ)- ਸਦਰ ਪੁਲਸ ਦੇ ਅਧੀਨ ਪੈਂਦੇ ਪਿੰਡ ਧਨੇਠਾ ਵਿੱਚ ਇੱਕ 20 ਸਾਲਾ ਵਿਆਹੁਤਾ ਦੀ ਸੱਕੀ ਹਾਲਾਤਾਂ ਵਿੱਚ ਹੋਈ ਮੌਤ ਦਾ ਮਾਮਲਾ ਲਗਾਤਾਰ ਗੰਭੀਰ ਹੁੰਦਾ ਜਾ ਰਿਹਾ ਹੈ। ਮ੍ਰਿਤਕਾ ਦੇ ਮਾਤਾ-ਪਿਤਾ ਨੂੰ ਬਿਨਾਂ ਸੂਚਿਤ ਕੀਤੇ ਹੀ ਰਾਤ ਦੇ ਸਮੇਂ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਪਿੰਡ ਗੜ੍ਹੀ ਸਾਹਿਬ ਵਿੱਚ ਅੰਤਿਮ ਸੰਸਕਾਰ ਕਰ ਦਿੱਤੇ ਜਾਣ ਕਾਰਨ ਪਿੰਡ ਵਾਸੀਆਂ ਵੱਲੋਂ ਇਸ ਮਾਮਲੇ ਨੂੰ ਕਤਲ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ, ਜਦਕਿ ਸਹੁਰਾ ਪਰਿਵਾਰ ਇਸ ਨੂੰ ਫਾਹਾ ਲੈ ਕੇ ਕੀਤੀ ਗਈ ਖੁਦਕੁਸੀ ਕਰਾਰ ਦੇ ਰਿਹਾ ਹੈ।
ਪਿੰਡ ਵਾਸੀਆਂ ਬਬਲੀ, ਹਰਪ੍ਰੀਤ, ਗੁਰਮੀਤ ਮੈਂਬਰ ਅਤੇ ਮੌਜੂਦਾ ਸਰਪੰਚ ਰਾਜ ਸਿੰਘ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਤਿੰਨ ਮਹੀਨੇ ਦੀ ਗਰਭਵਤੀ ਤਨੂੰ 5 ਫਰਵਰੀ ਨੂੰ ਦੁਪਹਿਰ ਸਮੇਂ ਘਰੇਲੂ ਝਗੜੇ ਤੋਂ ਬਾਅਦ ਗੁੱਸੇ ਵਿੱਚ ਘਰੋਂ ਜਾ ਰਹੀ ਸੀ,Suspicious Death ਜਿਸ ਨੂੰ ਬਸਤੀ ਦੀਆਂ ਔਰਤਾਂ ਨੇ ਸਮਝਾ ਕੇ ਵਾਪਸ ਘਰ ਛੱਡ ਦਿੱਤਾ। ਪਰ ਸ਼ਾਮ ਵੇਲੇ ਹੀ ਉਸ ਦੀ ਮੌਤ ਦੀ ਖ਼ਬਰ ਮਿਲੀ ਅਤੇ ਰਾਤ ਦੇ ਹਨੇਰੇ ਵਿੱਚ ਹੀ ਹਰਿਆਣਾ ਦੇ ਪਿੰਡ ਗੜ੍ਹੀ ਸਾਹਿਬ ਵਿਖੇ ਬਿਨਾਂ ਮਾਤਾ-ਪਿਤਾ ਨੂੰ ਸੂਚਨਾ ਦਿੱਤੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਮਾਮਲੇ ’ਚ ਸੱਕ ਹੋਣ ’ਤੇ ਪਿੰਡ ਵਾਸੀਆਂ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਸਰਪੰਚ ਗੁਰਦੀਪ ਸਿੰਘ ਵੱਲੋਂ ਬਿਨਾਂ ਕਿਸੇ ਨੂੰ ਦੱਸੇ ਤਨੂੰ ਦਾ ਸੰਸਕਾਰ ਕਰਵਾਇਆ ਗਿਆ। Suspicious Death ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਅੱਧੀ ਲਾਸ ਦਾ ਸੰਸਕਾਰ ਕੀਤਾ ਗਿਆ, ਜਦਕਿ ਪੁਲਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਲਾਸ ਸਬੰਧੀ ਕੋਈ ਠੋਸ ਸਬੂਤ ਹਾਲੇ ਤੱਕ ਨਹੀਂ ਮਿਲਿਆ।
ਮਵੀਕਲਾਂ ਪੁਲਸ ਚੌਕੀ ਦੇ ਇੰਚਾਰਜ ਬਲਕਾਰ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਤਨੂੰ ਦਾ ਵਿਆਹ ਇੱਕ ਸਾਲ ਪਹਿਲਾਂ ਇੰਸਟਾਗ੍ਰਾਮ ਰਾਹੀਂ ਪਿੰਡ ਧਨੇਠਾ ਦੇ ਕਿਸ਼ਨ ਸਿੰਘ ਨਾਲ ਹੋਇਆ ਸੀ ਅਤੇ ਉਹ ਤਿੰਨ ਮਹੀਨੇ ਦੀ ਗਰਭਵਤੀ ਸੀ।
ਸਹੁਰਾ ਪਰਿਵਾਰ ਲੜਕੀ ਵੱਲੋਂ ਫਾਹਾ ਲੈ ਕੇ ਆਤਮਹੱਤਿਆ ਕਰਨ ਦੀ ਗੱਲ ਕਰ ਰਿਹਾ ਹੈ। Suspicious Death ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਵਿੱਚ ਰਹਿੰਦੇ ਲੜਕੀ ਦੇ ਮਾਤਾ-ਪਿਤਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਆਉਣ ਦੀ ਉਡੀਕ ਕੀਤੀ ਜਾ ਰਹੀ ਹੈ।
ਪੁਲਸ ਨੇ ਪੁੱਛਗਿੱਛ ਲਈ ਮ੍ਰਿਤਕਾ ਦੇ ਸਹੁਰਾ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ, ਬਿਆਨ ਅਤੇ ਤਕਨੀਕੀ ਸਬੂਤਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਬਬਲੀ, ਹਰਪ੍ਰੀਤ, ਗੁਰਮੀਤ, ਰਾਜ ਸਿੰਘ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
