ਥਰਮਲ ਦੇ ਠੇਕਾ ਮੁਲਾਜ਼ਮਾਂ ਵੱਲੋਂ ਦੇਸ਼ ਵਿਆਪੀ ਹੜਤਾਲ ਦੌਰਾਨ ਰੋਸ ਪ੍ਰਦਰਸ਼ਨ

Muskaan gill
4 Min Read

Trade Unions Protest

Trade Unions Protest : ਭੁੱਚੋ ਮੰਡੀ ਨਥਾਣਾ12 ਫ਼ਰਵਰੀ (ਹਰਬੰਸ ਸਿੰਘ ਭੋਲਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਇੱਕ ਰੋਜ਼ਾ ਦੇਸ਼ ਵਿਆਪੀ ਹੜਤਾਲ ਦੇ ਸੱਦੇ ਤਹਿਤ 24 ਘੰਟਿਆਂ ਦੀ ਹੜਤਾਲ ਕੀਤੀ ਗਈ। Trade Unions Protestਇਸ ਦੌਰਾਨ ਪਲਾਂਟ ਦੇ ਮੁੱਖ ਗੇਟ ਅੱਗੇ ਭਰਵੀਂ ਇਕੱਤਰਤਾ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਹਾਜ਼ਰ ਆਗੂਆਂ ਜਗਰੂਪ ਸਿੰਘ ਲਹਿਰਾ, ਜਗਸੀਰ ਸਿੰਘ ਭੰਗੂ, ਬਲਜਿੰਦਰ ਸਿੰਘ ਮਾਨ, ਲਛਮਣ ਸਿੰਘ ਰਾਮਪੁਰਾ, ਹਰਦੀਪ ਸਿੰਘ ਤੱਗੜ ਅਤੇ ਨਾਇਬ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ, ਵਿਸ਼ਵ ਬੈਂਕ ਅਤੇ ਕੌਮਾਂਤਰੀ ਮੁਦਰਾ ਕੋਸ਼ ਦੇ ਇਸ਼ਾਰਿਆਂ ’ਤੇ ਲੋਕਾਂ ਨੂੰ ਸਸਤੀਆਂ ਸਹੂਲਤਾਂ ਦੇਣ ਵਾਲੇ ਸਰਕਾਰੀ ਅਦਾਰਿਆਂ—ਜਿਵੇਂ ਬਿਜਲੀ, ਪਾਣੀ, ਸਿਹਤ, ਸਿੱਖਿਆ, ਆਵਾਜਾਈ ਅਤੇ ਦੂਰ-ਸੰਚਾਰ—ਨੂੰ ਨਿੱਜੀ ਦੇਸੀ-ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਰੂਰੀ ਸੇਵਾਵਾਂ ਦੇ ਅਦਾਰਿਆਂ ਦੇ ਨਿੱਜੀਕਰਨ ਅਤੇ ਬੇਰੋਕ ਲੁੱਟ ਦੇ ਰਸਤੇ ਵਿਚ ਆਉਂਦੇ ਖੇਤੀ, ਲੇਬਰ, ਬਿਜਲੀ, ਪਾਣੀ, ਸੁਰੱਖਿਆ ਅਤੇ ਆਵਾਜਾਈ ਆਦਿ ਕਾਨੂੰਨਾਂ ਵਿੱਚ ਬੇਲੋੜੀਆਂ ਤਬਦੀਲੀਆਂ ਕਰਕੇ ਸਮੂਹ ਮਿਹਨਤਕਸ਼ ਵਰਗਾਂ ਦੀ ਤਿੱਖੀ ਲੁੱਟ ਕੀਤੀ ਜਾ ਰਹੀ ਹੈ Trade Unions Protest ਅਤੇ ਕਿਰਤੀ ਲੋਕਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਹਕੂਮਤ ਵੱਲੋਂ ਬਿਜਲੀ ਕਾਨੂੰਨਾਂ, ਕਿਰਤ ਕਾਨੂੰਨਾਂ, ਮਨਰੇਗਾ ਅਤੇ ਬੀਜ ਕਾਨੂੰਨਾਂ ਵਿੱਚ ਤਬਦੀਲੀਆਂ ਕਰਕੇ ਲੋਕਮਾਰੂ ਫੈਸਲੇ ਲਏ ਗਏ ਹਨ।

ਉਨ੍ਹਾਂ ਕਿਹਾ ਕਿ ਨਿੱਜੀਕਰਨ ਦੀ ਨੀਤੀ ਕਾਰਨ ਸਰਕਾਰੀ ਅਦਾਰਿਆਂ ਵਿੱਚ ਪਿਛਲੇ 20–25 ਸਾਲਾਂ ਤੋਂ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ ਰੈਗੂਲਰ ਅਤੇ ਪੈਨਸ਼ਨਰਜ਼ ਮੁਲਾਜ਼ਮਾਂ ਨੂੰ ਮਿਲਦੀਆਂ ਸਹੂਲਤਾਂ ’ਚ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ। Trade Unions Protest ਇਸੀ ਦੇ ਵਿਰੋਧ ਵਜੋਂ ਅੱਜ ਦੇਸ਼ ਵਿਆਪੀ ਹੜਤਾਲ ਮੌਕੇ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵੱਲੋਂ ਮੁੱਖ ਗੇਟ ਅੱਗੇ ਇਕੱਤਰਤਾ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਨਵੇਂ ਲਿਆਂਦੇ ਬਿਜਲੀ ਕਾਨੂੰਨ, ਕਿਰਤ ਕਾਨੂੰਨ, ਜੀ ਰਾਮ ਜੀ ਕਾਨੂੰਨ ਅਤੇ ਬੀਜ ਕਾਨੂੰਨ ਸਮੇਤ ਸਮੂਹ ਕਾਲੇ ਕਾਨੂੰਨ ਰੱਦ ਕੀਤੇ ਜਾਣ, ਮੁਕਤ ਵਪਾਰ ਸਮਝੌਤੇ ਰੱਦ ਕੀਤੇ ਜਾਣ ਅਤੇ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਖਤਮ ਕੀਤੀ ਜਾਵੇ।Trade Unions Protest ਨਾਲ ਹੀ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਤਜ਼ਰਬੇ ਅਤੇ ਪਹਿਲ ਦੇ ਆਧਾਰ ’ਤੇ ਅਦਾਰਿਆਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ।

ਇਸ ਤੋਂ ਇਲਾਵਾ ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਮੌਜੂਦਾ ਮਹਿੰਗਾਈ ਦੇ ਅਨੁਸਾਰ ਤਨਖ਼ਾਹ ਨਿਸਚਿਤ ਕਰਨ, ਸੇਵਾ ਮੁਕਤੀ ਉਪਰੰਤ ਘੱਟੋ-ਘੱਟ 10 ਲੱਖ ਰੁਪਏ ਗੁਜ਼ਾਰਾ ਭੱਤਾ ਦੇਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਡਿਊਟੀ ਦੌਰਾਨ ਮੌਤ ਹੋਣ ’ਤੇ ਘੱਟੋ-ਘੱਟ 50 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ ਗਈ।

ਇਸ ਮੌਕੇ ਪੀ.ਐੱਸ.ਯੂ. ਸ਼ਹੀਦ ਰੰਧਾਵਾ ਤੋਂ ਬਿੱਕਰਜੀਤ ਸਿੰਘ ਪੂਹਲਾ, ਕਿਸਾਨ ਆਗੂ ਮੋਠੂ ਸਿੰਘ ਕੋਟੜਾ, ਰੈਗੂਲਰ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਰਘੁਵੀਰ ਸਿੰਘ, ਸੁਖਦੇਵ ਸਿੰਘ, ਰਾਜਿੰਦਰ ਸਿੰਘ ਨਿੰਮਾ, ਗੁਰਲਾਲ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ ਅਤੇ ਤਰਸੇਮ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *