ਪਾਥਫਾਇੰਡਰ ਸਕੂਲ ਵਿੱਚ ਦਸਵੀਂ ਅਤੇ ਬਾਰਵੀਂ ਜਮਾਤ ਦੀ ਵਿਦਾਇਗੀ

Muskaan gill
3 Min Read

10th grade students

10th grade students : ਰਾਮਪੁਰਾਫੂਲ 14 ਫਰਵਰੀ (ਮਨਮੋਹਨ ਗਰਗ) ਆਵਾਜ਼ ਇੰਡੀਆ ਟੁਡੇ– ਪਾਥਫਾਇੰਡਰ ਗਲੋਬਲ ਸਕੂਲ ਵਿੱਚ ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਬਹੁਤ ਹੀ ਸ਼ਾਨਦਾਰ ਅਤੇ ਯਾਦਗਾਰ ਢੰਗ ਨਾਲ ਆਯੋਜਿਤ ਕੀਤੀ ਗਈ। ਸਮਾਰੋਹ ਸਕੂਲ ਵਿੱਚ ਰੰਗ-ਬਿਰੰਗੀ ਸਜਾਵਟ ਅਤੇ ਖੁਸ਼ਗਵਾਰ ਮਾਹੌਲ ਵਿੱਚ ਮਨਾਇਆ ਗਿਆ।

ਸਮਾਗਮ ਵਿੱਚ ਸਕੂਲ ਦੇ ਚੈਅਰਮੈਨ ਸ੍ਰੀ ਸੁਨੀਲ ਬਾਂਸਲ, ਪ੍ਰਿੰਸੀਪਲ ਈਸ਼ੂ ਰਾਣੀ, ਮੈਨੇਜਿੰਗ ਡਾਇਰੈਕਟਰ ਸੁਮੀਤ ਬਾਂਸਲ, ਸਕੂਲ ਸਟਾਫ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। 10th grade students ਜੂਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੇ ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਸਵਾਗਤ ਕੀਤਾ।

ਸਕੂਲ ਦੀ ਪ੍ਰਿੰਸੀਪਲ ਈਸ਼ੂ ਰਾਣੀ ਨੇ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਉਪਲਬਧੀਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਪਾਥਫਾਇੰਡਰ ਗਲੋਬਲ ਸਕੂਲ ਹਮੇਸ਼ਾਂ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਪ੍ਰਤਿਬੱਧ ਹੈ ਅਤੇ ਇੱਥੋਂ ਪ੍ਰਾਪਤ ਸਿੱਖਿਆ ਉਨ੍ਹਾਂ ਦੇ ਭਵਿੱਖ ਨੂੰ ਰੌਸ਼ਨ ਕਰੇਗੀ।10th grade students ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਨੈਤਿਕ ਮੁੱਲਾਂ ਨੂੰ ਅਪਣਾਉਣ ਅਤੇ ਲਕਸ਼ ਪ੍ਰਾਪਤੀ ਲਈ ਨਿਰੰਤਰ ਮਿਹਨਤ ਕਰਨ ਦੀ ਪ੍ਰੇਰਣਾ ਦਿੱਤੀ।

ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਸਮੂਹ ਗੀਤ ਆਦਿ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਹਾਸ-ਮਜ਼ਾਕ ਭਰੇ ਪ੍ਰੋਗਰਾਮਾਂ ਨੇ ਸਮਾਗਮ ਨੂੰ ਹੋਰ ਵੀ ਰੌਣਕਮਈ ਬਣਾਇਆ। ਬਾਰਵੀਂ ਜਮਾਤ ਦੇ ਕੁਝ ਵਿਦਿਆਰਥੀਆਂ ਨੇ ਆਪਣੇ ਸਕੂਲੀ ਅਨੁਭਵ ਸਾਂਝੇ ਕਰਦੇ ਹੋਏ ਅਧਿਆਪਕਾਂ ਅਤੇ ਸਾਥੀਆਂ ਦਾ ਧੰਨਵਾਦ ਕੀਤਾ।

ਇਸ ਮੌਕੇ “ਮਿਸਟਰ ਫੈਅਰਵੈਲ” ਅਤੇ “ਮਿਸ ਫੈਅਰਵੈਲ” ਦੇ ਖ਼ਿਤਾਬਾਂ ਦੇ ਨਾਲ-ਨਾਲ “ਬੈਸਟ ਪਰਸਨੈਲਿਟੀ” ਅਤੇ “ਬੈਸਟ ਡ੍ਰੈੱਸਡ” ਵਰਗੇ ਇਨਾਮ ਵੀ ਦਿੱਤੇ ਗਏ। ਵੱਖ-ਵੱਖ ਖੇਤਰਾਂ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਮਨੈਜਮੈਂਟ ਦੇ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਸਕੂਲ ਦਾ ਨਾਮ ਰੌਸ਼ਨ ਕਰਨਗੇ।

ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਨੂੰ ਯਾਦਗਾਰੀ ਤੋਹਫ਼ੇ ਭੇਟ ਕੀਤੇ ਗਏ। ਸਮਾਰੋਹ ਨੇ ਸਕੂਲ ਦੇ ਸਨੇਹਪੂਰਣ ਮਾਹੌਲ ਅਤੇ ਸਾਂਝੀ ਭਾਵਨਾ ਨੂੰ ਦਰਸਾਇਆ। ਪਾਥਫਾਇੰਡਰ ਗਲੋਬਲ ਸਕੂਲ ਨੇ ਇੱਕ ਵਾਰ ਫਿਰ ਸਾਬਤ ਕੀਤਾ ਕਿ ਉਹ ਸਿਰਫ਼ ਸਿੱਖਿਆ ਹੀ ਨਹੀਂ, ਸਗੋਂ ਸੰਸਕਾਰ ਅਤੇ ਆਤਮਵਿਸ਼ਵਾਸ ਵੀ ਪ੍ਰਦਾਨ ਕਰਦਾ ਹੈ। ਸਭ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਅਤੇ ਉਨ੍ਹਾਂ ਦੀ ਕਾਮਯਾਬੀ ਲਈ ਅਰਦਾਸ ਕੀਤੀ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *