ਮੋਗਾ ਰੈਲੀ ਨੇ 2027 ਵਿੱਚ ‘ਆਪ’ ਦੀ ਦੂਜੀ ਵਾਰ ਸਰਕਾਰ ਬਣਾਉਣ ਲਈ ਮਜ਼ਬੂਤ ਬੁਨਿਆਦ ਰੱਖੀ — ਮਹਿਲਾ ਜਵੰਦਾ

Muskaan gill
2 Min Read

Free pilgrimage facilities

Free pilgrimage facilities : ਰਾਮਪੁਰਾਫੂਲ (ਮਨਮੋਹਨ ਗਰਗ) – ਮੋਗਾ ਵਿੱਚ ਹੋਈ ਵਿਸ਼ਾਲ ਰੈਲੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਦੂਜੀ ਵਾਰ ਸਰਕਾਰ ਬਣਾਉਣ ਲਈ ਮਜ਼ਬੂਤ ਬੁਨਿਆਦ ਰੱਖ ਦਿੱਤੀ ਹੈ। ਇਹ ਗੱਲ ‘ਆਪ’ ਆਗੂ ਮਹਿਲਾ ਜਵੰਦਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ। ਉਨ੍ਹਾਂ ਦੱਸਿਆ ਕਿ ਲੋਕਾਂ ਵਿੱਚ ਵਧਦਾ ਉਤਸ਼ਾਹ ਅਤੇ ਭਾਰੀ ਭੀੜ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪੰਜਾਬ ਵਾਸੀ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਦੇਣ ਲਈ ਤਿਆਰ ਹਨ।

ਮਹਿਲਾ ਜਵੰਦਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਤਹਿਤ ਆਮ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। Free pilgrimage facilities ਇਸ ਯੋਜਨਾ ਨਾਲ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਪ੍ਰਾਪਤ ਹੋ ਰਹੀ ਹੈ ਅਤੇ ਇਲਾਜ ਦੇ ਖਰਚਿਆਂ ਦੀ ਚਿੰਤਾ ਘੱਟ ਹੋਈ ਹੈ।

ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨ ਲਈ ਗਏ ਬਜ਼ੁਰਗਾਂ ਵੱਲੋਂ ਮਿਲ ਰਿਹਾ ਅਸ਼ੀਰਵਾਦ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦੀ ਕੀਤੀ ਜਾ ਰਹੀ ਪ੍ਰਸ਼ੰਸਾ ਦਰਸਾਉਂਦੀ ਹੈ ਕਿ ਲੋਕ ਸਰਕਾਰ ਦੇ ਕੰਮ ਤੋਂ ਸੰਤੁਸ਼ਟ ਹਨ। Free pilgrimage facilities ਬਜ਼ੁਰਗਾਂ ਨੇ ਮੁਫ਼ਤ ਯਾਤਰਾ ਅਤੇ ਸਹੂਲਤਾਂ ਲਈ ਧੰਨਵਾਦ ਪ੍ਰਗਟਾਇਆ।

ਮਹਿਲਾ ਜਵੰਦਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਨੀਤੀਆਂ ਅਤੇ ਫੈਸਲਿਆਂ ਕਾਰਨ ਪੰਜਾਬ ਵਿੱਚ ਵਿਕਾਸ ਦੀ ਨਵੀਂ ਲਹਿਰ ਚੱਲੀ ਹੈ। ਸਿੱਖਿਆ, ਸਿਹਤ, ਬਿਜਲੀ ਅਤੇ ਰੋਜ਼ਗਾਰ ਦੇ ਖੇਤਰਾਂ ਵਿੱਚ ਕੀਤੇ ਗਏ ਇਤਿਹਾਸਕ ਕਦਮਾਂ ਨਾਲ ਹਰ ਵਰਗ ਨੂੰ ਲਾਭ ਮਿਲ ਰਿਹਾ ਹੈ।

ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਦੀ ਜਨਤਾ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ ਵਿੱਚ ਖੜੀ ਹੈ ਅਤੇ 2027 ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਦੂਜੀ ਵਾਰ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

TAGGED:
Leave a Comment

Leave a Reply

Your email address will not be published. Required fields are marked *