ਬਿਜਲੀ ਸੋਧ ਬਿਲ 2025 ਖ਼ਿਲਾਫ਼ ਸੰਘਰਸ਼ ਤੇਜ਼

Muskaan gill
3 Min Read

Electricity Amendment Bill 2025

Electricity Amendment Bill 2025 : ਮਾਨਸਾ 17 ਫਰਵਰੀ (ਜੀਵਨ ਸਿੰਘ ਕ੍ਰਾਂਤੀ) ਆਵਾਜ਼ ਇੰਡੀਆ ਟੁਡੇ- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਜ਼ਿਲ੍ਹਾ ਮਾਨਸਾ ਦੀ ਸਿੱਖਿਅਤ ਮੀਟਿੰਗ ਡੇਰਾ ਬਾਬਾ ਜੋਗੀਪੀਰ ਵਿਖੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਅਗਵਾਈ ਹੇਠ ਕਰਵਾਈ ਗਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਜਥੇਬੰਦੀ ਦੀ ਪੁਰਾਤਨ ਜੱਦੋ-ਜਹਿਦ ਬਾਰੇ ਜਾਣਕਾਰੀ ਦਿੰਦਿਆਂ ਕਿਰਤੀ ਲੋਕਾਂ ਨੂੰ ਜਥੇਬੰਦੀ ਦੇ ਅਨੁਸ਼ਾਸਨ ਅਤੇ ਕਾਰਜਕਾਰੀ ਸੇਧ ਬਾਰੇ ਜਾਣੂ ਕਰਵਾਇਆ। Electricity Amendment Bill 2025 ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਕਿਰਤੀ ਵਰਗ ਲਈ ਆਪਣੀ ਹੋਂਦ ਅਤੇ ਹੱਕਾਂ ਦੀ ਰੱਖਿਆ ਲਈ ਜਥੇਬੰਦਕ ਢਾਂਚਾ ਹੀ ਸਭ ਤੋਂ ਵੱਡੀ ਤਾਕਤ ਹੈ।

ਸੂਬਾ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਬਿਜਲੀ ਸੋਧ ਬਿਲ 2025, ਬੀਜ ਬਿਲ 2025, ਚਾਰ ਕਿਰਤ ਕਾਨੂੰਨ, ਮਨਰੇਗਾ ਸਕੀਮ ਦੇ ਸੰਭਾਵਿਤ ਖਾਤਮੇ ਅਤੇ ਇੰਡੋ-ਅਮਰੀਕਾ ਵਪਾਰ ਸਮਝੌਤੇ ਬਾਰੇ ਵਿਚਾਰ ਰੱਖਦੇ ਹੋਏ ਕਿਹਾ Electricity Amendment Bill 2025 ਕਿ ਇਹ ਨੀਤੀਆਂ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰ ਵਰਗ ਲਈ ਘਾਤਕ ਸਾਬਤ ਹੋ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ Archer Daniels Midland, Louis Dreyfus Company ਅਤੇ Cargill ਵਰਗੀਆਂ ਬਹੁ-ਰਾਸ਼ਟਰੀ ਕੰਪਨੀਆਂ ਦੇ ਵੱਡੇ ਦਬਦਬੇ ਵਿਚਕਾਰ ਛੋਟੇ ਕਿਸਾਨਾਂ ਨੂੰ ਮੁਕਾਬਲੇ ਲਈ ਧੱਕਿਆ ਜਾ ਰਿਹਾ ਹੈ।

ਸੂਬਾ ਆਗੂ ਮੱਖਣ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਇੰਡੋ-ਅਮਰੀਕਾ ਵਪਾਰਕ ਸਮਝੌਤਾ ਖੇਤੀ ਅਤੇ ਡੇਅਰੀ ਖੇਤਰ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ ਅਤੇ ਇਸ ਖ਼ਿਲਾਫ਼ ਸਾਂਝੇ ਸੰਘਰਸ਼ ਦੀ ਲੋੜ ਹੈ। ਉਨ੍ਹਾਂ ਸਾਰੇ ਵਰਗਾਂ—ਕਿਸਾਨ, ਮਜ਼ਦੂਰ, ਦੁਕਾਨਦਾਰ, ਵਪਾਰੀ ਅਤੇ ਮੁਲਾਜ਼ਮਾਂ—ਨੂੰ ਇੱਕ ਮੰਚ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ।

ਮੀਟਿੰਗ ਦੌਰਾਨ ਤਾਰਾ ਚੰਦ ਬਰੇਟਾ ਨੇ ਸਟੇਜ ਦੀ ਕਾਰਵਾਈ ਸੰਭਾਲੀ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਜਗਦੇਵ ਸਿੰਘ ਕੋਟਲੀ, ਬਲਕਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸਤਪਾਲ ਸਿੰਘ ਵਰੇ, ਹਰਬੰਸ ਸਿੰਘ ਟਾਂਡੀਆਂ, ਗੁਰਚਰਨ ਸਿੰਘ ਅਲੀਸ਼ੇਰ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਰਹੇ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *