ਮਾਊਂਟ ਲਿਟਰਾ ਸਕੂਲ ਵਿੱਚ ‘ਐਕਟਿਵ ਲਰਨਿੰਗ’ ਸਿਖਲਾਈ

Muskaan gill
2 Min Read

Professional Development

Professional Development : ਰਾਮਪੁਰਾਫੂਲ 17 ਫਰਵਰੀ (ਮਨਮੋਹਨ ਗਰਗ) ਆਵਾਜ਼ ਇੰਡੀਆ ਟੁਡੇ-ਮਾਊਂਟ ਲਿਟਰਾ ਸਕੂਲ ਨੇ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਵਿਦਿਆਰਥੀਆਂ ਵਿੱਚ ਸਿੱਖਣ ਦੀ ਰੁਚੀ ਵਧਾਉਣ ਲਈ “ਐਕਟਿਵ ਲਰਨਿੰਗ” ਵਿਸ਼ੇ ’ਤੇ ਇੱਕ ਰੋਜ਼ਾ ਅਧਿਆਪਕ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ।

ਸਿਖਲਾਈ ਪ੍ਰੋਗਰਾਮ ਵਿੱਚ ਸ਼੍ਰੀਮਤੀ ਸ਼ਿੰਪੀ ਰਹੇਜਾ (ਕੋਆਰਡੀਨੇਟਰ, ਮਦਰ ਟੀਚਰ ਪ੍ਰੀਪਰੇਟਰੀ ਸਕੂਲ, ਬਰਨਾਲਾ) ਅਤੇ ਸ਼੍ਰੀਮਤੀ ਅਨੀਤਾ ਜੈਨ (ਕੋਆਰਡੀਨੇਟਰ, ਸਿਲਵਰ ਓਕਸ ਸਕੂਲ, ਬਠਿੰਡਾ) ਰਿਸ਼ੋਰਸ ਪਰਸਨ ਵਜੋਂ ਸ਼ਾਮਿਲ ਹੋਏ। Professional Development ਸਕੂਲ ਪ੍ਰਧਾਨ ਸ਼੍ਰੀ ਗਗਨ ਬਾਂਸਲ, ਜਨਰਲ ਸਕੱਤਰ ਸ਼੍ਰੀਮਤੀ ਨਮਿਤਾ ਬਾਂਸਲ ਅਤੇ ਪ੍ਰਿੰਸੀਪਲ ਸ਼੍ਰੀਮਤੀ ਗੀਤਾ ਪਿੱਲੇ ਨੇ ਮਹਿਮਾਨਾਂ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ।

ਪ੍ਰੋਗਰਾਮ ਦੀ ਸ਼ੁਰੂਆਤ ਜੋਤੀ ਪ੍ਰਜਵਲਣ ਨਾਲ ਕੀਤੀ ਗਈ। ਮਹਿਮਾਨਾਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਐਕਟਿਵ ਲਰਨਿੰਗ, ਨੈਤਿਕਤਾ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਦੀ ਮਹੱਤਤਾ ਉਜਾਗਰ ਕੀਤੀ। ਸੈਸ਼ਨਾਂ ਦੌਰਾਨ ਅਧਿਆਪਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵੱਖ-ਵੱਖ ਗਤੀਵਿਧੀਆਂ ਅਤੇ ਇੰਟਰਐਕਟਿਵ ਸੈਸ਼ਨਾਂ ਰਾਹੀਂ ਆਧੁਨਿਕ ਸਿੱਖਿਆ ਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਮਹਿਮਾਨਾਂ ਨੇ ਦੱਸਿਆ ਕਿ ਐਕਟਿਵ ਲਰਨਿੰਗ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਪ੍ਰੋਗਰਾਮ ਦੇ ਅੰਤ ’ਚ ਸਕੂਲ ਪ੍ਰਬੰਧਨ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਸਿਖਲਾਈ ਪ੍ਰੋਗਰਾਮਾਂ ਨੂੰ ਜਾਰੀ ਰੱਖਣ ਦਾ ਵਾਅਦਾ ਕੀਤਾ।

ਸਿਖਲਾਈ ਪ੍ਰੋਗਰਾਮ ਸਾਰੇ ਅਧਿਆਪਕਾਂ ਲਈ ਜਾਣਕਾਰੀ ਭਰਪੂਰ ਅਤੇ ਪ੍ਰੇਰਨਾਦਾਇਕ ਸਾਬਤ ਹੋਇਆ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *