Kisan Protest Rally Bathinda
ਮਾਨਸਾ 4 ਮਾਰਚ (ਜੀਵਨ ਸਿੰਘ ਕ੍ਰਾਂਤੀ) 6 ਮਾਰਚ ਨੂੰ ਬਠਿੰਡਾ ਵਿੱਚ ਵੱਖ-ਵੱਖ ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਜਬਰ ਵਿਰੋਧੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੋਸ ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਵੱਲੋਂ ਭਰਪੂਰ ਅਤੇ ਸੰਗਠਿਤ ਸਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਪਿੰਡ ਇਕਾਈ ਖਿਆਲੀ ਚਹਿਲਾਂ ਵਾਲੀ ਦੇ ਆਗੂ ਬਲਜਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਆਪਣੇ ਹੱਕਾਂ ਅਤੇ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ, ਪਰ ਉਨ੍ਹਾਂ ਨਾਲ ਪ੍ਰਸ਼ਾਸਨਿਕ ਸਖ਼ਤੀ ਅਤੇ ਦਬਾਅ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੋਤੀ ਯਾਦਵ (ਐਸਐਸਪੀ ਬਠਿੰਡਾ) ਦੀ ਅਗਵਾਈ ਹੇਠ ਪੁਲਿਸ ਵੱਲੋਂ ਕੀਤੀਆਂ ਕਾਰਵਾਈਆਂ ਨੇ ਕਿਸਾਨ ਵਰਗ ਵਿੱਚ ਗਹਿਰਾ ਰੋਸ ਪੈਦਾ ਕੀਤਾ ਹੈ।
Kisan Protest Rally Bathinda 6 March

ਉਨ੍ਹਾਂ ਕਿਹਾ ਕਿ ਇਹ ਰੈਲੀ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕਰਨ ਅਤੇ ਜ਼ਬਰਦਸਤੀ ਕਾਰਵਾਈਆਂ ਦੇ ਵਿਰੋਧ ਦਾ ਪ੍ਰਤੀਕ ਹੋਵੇਗੀ। ਰੈਲੀ ਦੌਰਾਨ ਪ੍ਰਸ਼ਾਸਨ ਕੋਲ ਮੰਗ ਕੀਤੀ ਜਾਵੇਗੀ ਕਿ ਕਿਸਾਨਾਂ ਉੱਤੇ ਦਰਜ ਕੇਸ ਤੁਰੰਤ ਰੱਦ ਕੀਤੇ ਜਾਣ, ਬੇਜਾ ਕਾਰਵਾਈਆਂ ਦੀ ਜਾਂਚ ਹੋਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਜਥੇਬੰਦੀ ਨੇ ਇਲਾਕੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ ਵਿੱਚ ਬਠਿੰਡਾ ਪਹੁੰਚ ਕੇ ਰੈਲੀ ਨੂੰ ਕਾਮਯਾਬ ਬਣਾਉਣ, ਤਾਂ ਜੋ ਕਿਸਾਨੀ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤੀ ਮਿਲ ਸਕੇ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
