ਬਰਨਾਲਾ, (Barnala News) 11 ਮਾਰਚਪੈਟਰੋਲ/ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਦੀ ਸਪਲਾਈ ਦੀ ਕਮੀ ਨਹੀਂ ਹੈ, ਇਸ ਲਈ ਵਰਤੋਂਕਾਰ ਨੂੰ ਕਿਸੇ ਵੀ ਘਬਰਾਹਟ ਵਿੱਚ ਆਉਣ ਦੀ ਲੋੜ ਨਹੀਂ। ਕੋਈ ਵੀ ਸਬੰਧਤ ਧਿਰ ਇਸ ਦੀ ਜਮ੍ਹਾਖੋਰੀ ਜਾਂ ਬਲੈਕ ਮਾਰਕੀਟਿੰਗ ਨਾ ਕਰੇ, ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।(Barnala News)
ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਵਲੋਂ ਜ਼ਿਲ੍ਹਾ ਬਰਨਾਲਾ ਦੇ ਸਮੂਹ ਗੈਸ ਏਜੰਸੀ ਮਾਲਕਾਂ ਅਤੇ ਪੈਟਰੋਲ ਪੰਪ ਐਸੋਸੀਏਸ਼ਨ/ਮਾਲਕਾਂ ਨਾਲ ਮੀਟਿੰਗ ਦੌਰਾਨ ਕੀਤਾ ਗਿਆ।(Barnala News)
ਇਸ ਮੌਕੇ ਉਹਨਾਂ ਕਿਹਾ ਕਿ ਮੌਜੂਦਾ ਸਮੇਂ ਖਾੜੀ ਖੇਤਰ ਦੇ ਦੇਸ਼ਾਂ ਵਿਚ ਜੰਗੀ ਤਣਾਅ ਦੇ ਹਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਪੈਟਰੋਲ/ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਦੀ ਸਪਲਾਈ ਬਰਕਰਾਰ ਰੱਖਣ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਮੌਜੂਦਾ ਹਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਪੈਟਰੋਲ/ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਦੀ ਸਪਲਾਈ ਨੂੰ ਬਰਕਰਾਰ ਰੱਖਣ ਲਈ ਪੂਰੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਸਦਕਾ ਸੂਬੇ ਵਿੱਚ ਵਾਹਨਾਂ ਲਈ ਪੈਟਰੋਲ-ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਦੀ ਸਪਲਾਈ ਲੋੜੀਦੀ ਮਾਤਰਾ ਵਿਚ ਉਪਲੱਬਧ ਹੈ। (Barnala News)

(Barnala News) ਓਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਚ ਵੀ ਪੈਟਰੋਲ-ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਦੀ ਸਪਲਾਈ ਸਬੰਧੀ ਕੋਈ ਕਮੀ ਨਹੀਂ ਹੈ। ਓਹਨਾਂ ਸਮੂਹ ਹਾਜ਼ਰੀਨ ਨੂੰ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਚ ਆਮ ਲੋਕਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੈਟਰੋਲ/ਡੀਜ਼ਲ ਅਤੇ ਘਰੇਲੂ ਗੈਸ ਮੁਹੱਇਆ ਕਰਵਾਈ ਜਾਵੇ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਮ੍ਹਾਖੋਰੀ ਜਾਂ ਬਲੈਕ ਮਾਰਕੀਟਿੰਗ ਨਾ ਕੀਤੀ ਜਾਵੇ, ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਦਾਂ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। (Barnala News)
ਓਹਨਾਂ ਹਦਾਇਤ ਕੀਤੀ ਗਈ ਕਿ ਪੈਟਰੋਲ/ਡੀਜ਼ਲ ਅਤੇ ਘਰੇਲੂ ਗੈਸ ਦੀ ਸਪਲਾਈ ਸਮੇਂ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰਸ਼ਾਨੀ ਦੀ ਸਾਹਮਣਾ ਨਾ ਕਰਨਾ ਪਵੇ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨਾਲ ਪੈਟਰੋਲ/ਡੀਜ਼ਲ ਅਤੇ ਐਲ.ਪੀ.ਜੀ. ਦੀ ਸਪਲਾਈ ਸਬੰਧੀ ਨਿਰੰਤਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਕਮਰਸ਼ੀਅਲ ਗੈਸ ਸਪਲਾਈ ਬਾਰੇ ਓਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗਠਿਤ ਕਮੇਟੀ ਵੱਲੋਂ ਵਪਾਰਿਕ ਗੈਸ ਦੀ ਸਪਲਾਈ ਸਬੰਧੀ ਜਲਦ ਹੀ ਐੱਸ ਓ ਪੀ ਜਾਰੀ ਕੀਤੇ ਜਾਣਗੇ ਤੇ ਜਾਰੀ ਕੀਤੇ SOP ਦੀਆਂ ਹਦਾਇਤਾਂ ਅਨੁਸਾਰ ਵਪਾਰਿਕ ਗੈਸ ਦੀ ਸਪਲਾਈ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਮੂਹ ਗੈਸ ਏਜੰਸੀ ਮਾਲਕਾਂ ਅਤੇ ਪੈਟਰੋਲ ਪੰਪ ਐਸੋਸੀਏਸ਼ਨ/ਮਾਲਕਾਂ ਨੂੰ ਪੇਸ਼ ਮੁਸ਼ਕਲਾਂ ਬਾਰੇ ਸੁਣਿਆ ਗਿਆ ਅਤੇ ਉਹਨਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਪੈਟਰੋਲ/ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਖੁਰਾਕ ਸਪਲਾਈਜ਼ ਕੰਟਰੋਲਰ ਬਰਨਾਲਾ ਰੂਪਪ੍ਰੀਤ ਕੌਰ ਸੰਧੂ, ਜ਼ਿਲ੍ਹਾ ਕੋਆਡੀਨੇਟਰ ਇੰਡਿਅਨ ਆਇਲ ਕੰਪਨੀ, ਜ਼ਿਲ੍ਹਾ ਬਰਨਾਲਾ ਦੇ ਸਮੂਹ ਗੈਸ ਏਜੰਸੀ ਮਾਲਕ ਅਤੇ ਉਹਨਾਂ ਦੇ ਨੁਮਾਇੰਦੇ ਅਤੇ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਖੇਤਰਾਂ ਦੇ ਪੈਟਰੋਲ ਪੰਪ ਐਸੋਸੀਏਸ਼ਨ ਦੇ ਨੁਮਾਇੰਦੇ ਤੇ ਪੈਟਰੋਲ ਪੰਪ ਮਾਲਕ ਹਾਜ਼ਰ ਸਨ। (Barnala News)
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
